Home >>Punjab

ਗੁਰਦਾਸਪੁਰ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ

Gurdaspur News: ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ।

Advertisement
ਗੁਰਦਾਸਪੁਰ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ
Manpreet Singh|Updated: May 11, 2025, 08:57 PM IST
Share

Gurdaspur News: ਸੀਜਫਾਇਰ ਤੋਂ ਬਾਅਦ ਵੀ ਪਾਕਿ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਸਰਹੱਦੀ ਇਲਾਕਿਆਂ ‘ਚ ਲਗਾਤਾਰ ਗੋਲੀਬਾਰੀ ਅਤੇ ਡਰੋਨ ਰਾਹੀਂ ਹਮਲੇ ਕੀਤੇ ਜਾ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਦੇ ਲਈ ਹਰ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਹੁਣ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਹੋ ਗਈ ਹੈ ਤਾਂ ਵੀ ਪਾਕਿਸਤਾਨ ਵੱਲੋਂ ਭੇਜੇ ਡੋਰਨ ਬਾਰਡਰ ਏਰੀਆ ‘ਚ ਵੇਖੇ ਜਾ ਰਹੇ ਹਨ।

ਜਿਸ ਤੋਂ ਬਾਅਦ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ। ਪਰ ਇਸਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਅਹਿਤਿਆਤ ਵਰਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਰਾਤ ਦੇ ਬਲੈਕਆਊਟ ਦੇ ਹੁਕਮ ਵਾਪਸ ਨਹੀਂ ਲਏ ਗਏ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਸੁਰੱਖਿਆ ਉਪਾਵਾਂ ਵਜੋਂ ਰਾਤ ਸਮੇਂ ਆਪਣੇ ਘਰਾਂ ਦੇ ਅੰਦਰ-ਬਾਹਰ ਲਾਈਟਾਂ ਨੂੰ ਬੰਦ ਰੱਖ ਕੇ ਬਲੈਕਆਊਟ ਨੂੰ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਵੀ ਸਾਇਰਨ ਵੱਜਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸੂਚਨਾ ਦਿੱਤੀ ਜਾਂਦੀ ਹੈ ਤਾਂ ਉਸਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 01874-266376 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

 

Read More
{}{}