Home >>Punjab

Amritsar Blast News: ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੇਨਿਊ 'ਚ ਹੋਇਆ ਧਮਾਕਾ; ਪੁਲਿਸ ਦਾ ਦਾਅਵਾ ਬੋਤਲ ਟੁੱਟਣ ਦੀ ਆਈ ਆਵਾਜ਼

Amritsar Blast News: ਗੁਰੂ ਨਗਰੀ ਅੰਮ੍ਰਿਤਸਰ ਏਅਰਪੋਰਟ ਰੋਡ ਉਤੇ ਸਥਿਤ ਜੁਝਾਰ ਸਿੰਘ ਐਵੇਨਿਊ ਵਿੱਚ ਇੱਕ ਘਰ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

Advertisement
Amritsar Blast News: ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੇਨਿਊ 'ਚ ਹੋਇਆ ਧਮਾਕਾ; ਪੁਲਿਸ ਦਾ ਦਾਅਵਾ ਬੋਤਲ ਟੁੱਟਣ ਦੀ ਆਈ ਆਵਾਜ਼
Ravinder Singh|Updated: Jan 14, 2025, 06:36 PM IST
Share

Amritsar Blast News: ਗੁਰੂ ਨਗਰੀ ਅੰਮ੍ਰਿਤਸਰ ਏਅਰਪੋਰਟ ਰੋਡ ਉਤੇ ਸਥਿਤ ਜੁਝਾਰ ਸਿੰਘ ਐਵੇਨਿਊ ਵਿੱਚ ਇੱਕ ਘਰ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਣ ਉਤੇ ਘਟਨਾ ਸਥਾਨ ਉਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸਰਦਾਰ ਜੁਝਾਰ ਸਿੰਘ ਐਵੇਨਿਊ ਤੋਂ ਇੱਕ ਘਰ ਤੋਂ ਉਨ੍ਹਾਂ ਨੂੰ 112 ਉਤੇ ਕਾਲ ਆਈ ਸੀ ਕਿ ਜੁਝਾਰ ਸਿੰਘ ਐਵੇਨਿਊ ਵਿੱਚ ਧਮਾਕਾ ਹੋਇਆ ਹੈ।

ਇਹ ਵੀ ਪੜ੍ਹੋ : Jagjit Singh Dallewal: ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 50ਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ

ਇਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਉਸ ਘਰ ਵਿੱਚ ਪਹੁੰਚੇ। ਜਾਂਚ ਤੋਂ ਬਾਅਦ ਇਹ ਪਤਾ ਲੱਗਾ ਹੈ ਕਿ ਇੱਕ ਦਾਰੂ ਦੀ ਬੋਤਲ ਟੁੱਟੀ ਸੀ, ਜਿਸ ਕਰਕੇ ਧਮਾਕੇ ਹੋਣ ਦੀ ਆਵਾਜ਼ ਸੁਣਾਈ ਦਿੱਤੀ ਸੀ। ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਨੇ ਸਪੱਸ਼ਟ ਕੀਤਾ ਹੈ ਕਿ ਜੁਝਾਰ ਸਿੰਘ ਐਵਨਿਊ ਵਿੱਚ ਕਿਸੇ ਤਰ੍ਹਾਂ ਦਾ ਕੋਈ ਵੀ ਧਮਾਕਾ ਨਹੀਂ ਹੋਇਆ। ਮਕਾਨ ਮਾਲਕ ਨੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ 112 ਉਤੇ ਕੋਲ ਨਹੀਂ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਘਰ ਵਿੱਚ ਕੋਈ ਵੀ ਧਮਾਕਾ ਨਹੀਂ ਹੋਇਆ।

ਇਸ ਸਬੰਧੀ ਨਾ ਤਾਂ ਪੁਲਿਸ ਅਤੇ ਨਾ ਹੀ ਪਰਿਵਾਰਕ ਮੈਂਬਰ ਕੋਈ ਹੋਰ ਜਾਣਕਾਰੀ ਸਾਂਝੀ ਕਰ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਦੀ ਜਾਂਚ ਵਿੱਚ ਅੱਗੇ ਕੀ ਸਾਹਮਣੇ ਆਉਂਦਾ ਹੈ ਅਤੇ ਇਹ ਮਾਮਲਾ ਅਸਲ ਵਿੱਚ ਕੀ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਤਰ੍ਹਾਂ ਦੀ ਅਸਾਧਾਰਨ ਗਤੀਵਿਧੀ ਜਾਂ ਅੱਤਵਾਦੀ ਪਹਿਲੂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਇਸ ਘਟਨਾ ਦਾ ਕਾਰਨ ਜਾਣਨ ਲਈ ਬੇਤਾਬ ਹਨ।

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਧਮਾਕਿਆਂ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।

 

ਇਹ ਵੀ ਪੜ੍ਹੋ : Kisan Andolan: ਕਿਸਾਨ ਜਥੇਬੰਦੀਆਂ ਇਕਜੁੱਟ; ਸੰਯੁਕਤ ਕਿਸਾਨ ਮੋਰਚੇ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਸੁਖਾਵੇਂ ਮਾਹੌਲ 'ਚ ਹੋਈ ਮੀਟਿੰਗ

Read More
{}{}