Nangal (ਬਿਮਲ ਸ਼ਰਮਾ): ਨੰਗਲ ਦੇ ਨਾਲ ਲਗਦੇ ਪੱਟੀ ਪਿੰਡ ਦੇ ਕੋਲ ਲੰਘਦੀ ਭਾਖੜਾ ਨਹਿਰ ਵਿੱਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉੱਥੋਂ ਲੰਘਦੇ ਲੋਕਾਂ ਵੱਲੋਂ ਨਹਿਰ 'ਚ ਨਵਜੰਮੇ ਬੱਚੇ ਦੀ ਲਾਸ਼ ਦੇਖ ਕੇ ਤੁਰੰਤ ਨੰਗਲ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਨੰਗਲ ਪੁਲਿਸ ਨੇ ਗੋਤਾਖੋਰ ਹਰਪ੍ਰੀਤ ਸੈਣੀ ਨੂੰ ਵੀ ਬੁਲਾਇਆ ਅਤੇ ਉਸਨੇ ਨਵਜੰਮੇ ਬੱਚੇ ਦੀ ਲਾਸ਼ ਨਹਿਰ 'ਚੋਂ ਕੱਢ ਕੇ ਪੁਲਿਸ ਦੇ ਹਵਾਲੇ ਕਰ ਦਿੱਤੀ।
ਹੁਣ ਪੁਲਿਸ ਨੇ ਨਵਜੰਮੇ ਬੱਚੇ ਦੀ ਲਾਸ਼ ਨੂੰ ਹਿਰਾਸਤ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਦੋ ਪਹਿਲੂਆਂ ਤੋਂ ਕਰ ਰਹੀ ਹੈ ਕਿ ਕੀ ਇਸ ਬੱਚੇ ਦੀ ਲਾਸ਼ ਨੂੰ ਕਤਲ ਕਰਨ ਤੋਂ ਬਾਅਦ ਨਹਿਰ 'ਚ ਸੁੱਟ ਦਿੱਤਾ ਗਿਆ ਜਾਂ ਕਿਸੇ ਨੇ ਇਸ ਨਵਜੰਮੇ ਬੱਚੇ ਦੀ ਮੌਤ ਤੋਂ ਬਾਅਦ ਇਸ ਬੱਚੇ ਨੂੰ ਨਹਿਰ 'ਚ ਸੁੱਟ ਦਿੱਤਾ ਸੀ।
ਇਹ ਵੀ ਪੜ੍ਹੋ : Mohali News: ਮੋਹਾਲੀ ਏਅਰਪੋਰਟ ਰੋਡ ਉਤੇ ਚੋਣਵੇਂ ਸਮੇਂ ਦੌਰਾਨ ਭਾਰੀ ਵਾਹਨਾਂ ਦੀ ਆਵਾਜਾਈ ਉਤੇ ਪਾਬੰਦੀ
ਦੂਜੇ ਪਾਸੇ ਜਦੋਂ ਇਸ ਬਾਰੇ ਜਾਣਕਾਰੀ ਲੈਣ ਲਈ ਥਾਣਾ ਇੰਚਾਰਜ ਇੰਸਪੈਕਟਰ ਸਿਮਰਨਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਹ ਵੀ ਕਿਹਾ ਕਿ ਫਿਲਹਾਲ ਨਵਜੰਮੇ ਬੱਚੇ ਦੀ ਲਾਸ਼ ਮੁਰਦਾਘਰ ਵਿੱਚ ਰੱਖ ਦਿੱਤੀ ਗਈ ਹੈ ਅਤੇ ਕੱਲ੍ਹ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਡਾਕਟਰਾਂ ਦੀ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ਨਗਰ ਨਿਗਮ ਜੋਨਡੀ ਵਿੱਚ ਦੂਸਰੇ ਦਿਨ ਵੀ ਬੀਜੇਪੀ ਦੇ ਕੌਂਸਲਰਾਂ ਅਤੇ ਵਰਕਰਾਂ ਦਾ ਧਰਨਾ ਜਾਰੀ