Home >>Punjab

Baba Bakala Murder News: ਬਾਬਾ ਬਕਾਲਾ ਵਿੱਚ ਗ੍ਰੰਥੀ ਸਿੰਘ ਦੇ ਬੇਰਹਿਮੀ ਨਾਲ ਕਤਲ; ਗੁਰਦੁਆਰਾ ਸਾਹਿਬ 'ਚ ਸੇਵਾ ਕਰਕੇ ਪਰਤਣ ਦੌਰਾਨ ਵਾਪਰੀ ਵਾਰਦਾਤ

Baba Bakala Murder News: ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿੱਚ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਦੇਰ ਰਾਤ ਇਕ ਗ੍ਰੰਥੀ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ।

Advertisement
Baba Bakala Murder News: ਬਾਬਾ ਬਕਾਲਾ ਵਿੱਚ ਗ੍ਰੰਥੀ ਸਿੰਘ ਦੇ ਬੇਰਹਿਮੀ ਨਾਲ ਕਤਲ; ਗੁਰਦੁਆਰਾ ਸਾਹਿਬ 'ਚ ਸੇਵਾ ਕਰਕੇ ਪਰਤਣ ਦੌਰਾਨ ਵਾਪਰੀ ਵਾਰਦਾਤ
Ravinder Singh|Updated: Dec 11, 2024, 05:41 PM IST
Share

Baba Bakala Murder News:  ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿੱਚ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਦੇਰ ਰਾਤ ਇਕ ਗ੍ਰੰਥੀ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਹਮਲਾਵਰ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਗ੍ਰੰਥੀ ਸਿੰਘ ਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਉਨ੍ਹਾਂ ਦਾ ਤਿੰਨ ਮਹੀਨੇ ਦਾ ਬੇਟਾ ਹੈ।

ਫਿਲਹਾਲ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਰਮਨ ਸਿੰਘ ਦੇ ਪਿਤਾ ਦਿਲਬਾਗ ਸਿੰਘ ਅਨੁਸਾਰ ਬੀਤੀ ਰਾਤ ਕਰੀਬ 2 ਵਜੇ ਉਹ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਵਿਖੇ ਸੇਵਾ ਕਰਕੇ ਆਪਣੇ ਲੜਕੇ ਸਮੇਤ ਪਿੰਡ ਮਧੀਆਂ ਨੂੰ ਵਾਪਸ ਆ ਰਿਹਾ ਸੀ। ਉਸ ਦਾ ਪੁੱਤਰ ਉਥੇ ਗ੍ਰੰਥੀ ਸਿੰਘ ਦੀ ਸੇਵਾ ਕਰਦਾ ਸੀ। ਰਸਤੇ ਵਿੱਚ ਰਈਆ ਥਾਣਾ ਨੇੜੇ ਬਿਆਸ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਉਸ ਨੂੰ ਰੋਕ ਕੇ ਉਸ ਦੇ ਲੜਕੇ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ।

ਤਿੰਨ ਮਹੀਨੇ ਦੇ ਬੇਟੇ ਦਾ ਪਿਤਾ ਸੀ
ਮ੍ਰਿਤਕ ਰਮਨ ਸਿੰਘ ਦੀ ਉਮਰ 28 ਸਾਲ ਸੀ। ਉਸ ਦਾ ਵਿਆਹ ਇਕ ਸਾਲ ਇਕ ਮਹੀਨਾ ਪਹਿਲਾਂ ਹੀ ਹੋਇਆ ਸੀ ਅਤੇ ਉਸ ਦਾ ਤਿੰਨ ਮਹੀਨੇ ਦਾ ਬੇਟਾ ਹੈ। ਰਮਨ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਸਿੰਘ ਸੀ ਅਤੇ ਦੇਰ ਰਾਤ ਡਿਊਟੀ ਤੋਂ ਵਾਪਸ ਆ ਰਿਹਾ ਸੀ ਕਿ ਇਹ ਵਾਰਦਾਤ ਵਾਪਰ ਗਈ।

ਇਹ ਵੀ ਪੜ੍ਹੋ : Farmer Protest: ਸੁਪਰੀਮ ਕੋਰਟ ਵੱਲੋਂ ਬਾਰਡਰ ਖੋਲ੍ਹਣ ਅਤੇ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਕਮੇਟੀ ਨੇ ਰਿਪੋਰਟ ਸੌਂਪੀ

ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ
ਥਾਣਾ ਰਈਆ ਦੀ ਪੁਲਿਸ ਅਨੁਸਾਰ ਮੁਲਜ਼ਮ ਸਾਹਿਬ ਸਿੰਘ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਰਮਨ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Punjab Breaking Live Updates: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦਾ ਅੱਜ ਤੀਜਾ ਦਿਨ

Read More
{}{}