Home >>Punjab

Batala Murder News: ਮਾਮੂਲੀ ਤਕਰਾਰ ਮਗਰੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Batala Murder News:   ਬਟਾਲਾ ਨੇੜੇ ਪਿੰਡ ਚੰਦੂ ਮੰਝ ਦੇ ਰਹਿਣ ਵਾਲੇ 22 ਸਾਲਾਂ ਨੌਜਵਾਨ ਅਭੈ ਦਾ ਪੁਰਾਣੀ ਰੰਜਿਸ਼ ਚੱਲਦੇ ਗੁਆਂਢ ਰਹਿੰਦੇ ਨੌਜਵਾਨ ਨੇ ਕਿਰਚ ਮਾਰਕੇ ਕਤਲ ਕਰ ਦਿੱਤਾ। 

Advertisement
 Batala Murder News: ਮਾਮੂਲੀ ਤਕਰਾਰ ਮਗਰੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Ravinder Singh|Updated: Nov 07, 2024, 05:34 PM IST
Share

Batala Murder News:  ਬਟਾਲਾ ਨੇੜੇ ਪਿੰਡ ਚੰਦੂ ਮੰਝ ਦੇ ਰਹਿਣ ਵਾਲੇ 22 ਸਾਲਾਂ ਨੌਜਵਾਨ ਅਭੈ ਦਾ ਪੁਰਾਣੀ ਰੰਜਿਸ਼ ਚੱਲਦੇ ਗੁਆਂਢ ਰਹਿੰਦੇ ਨੌਜਵਾਨ ਨੇ ਕਿਰਚ ਮਾਰਕੇ ਕਤਲ ਕਰ ਦਿੱਤਾ। ਮ੍ਰਿਤਕ ਅਭੈ ਆਪਣੇ ਪਿਤਾ ਨਾਲ ਹਲਵਾਈ ਦਾ ਕੰਮ ਕਰਦਾ ਸੀ।
ਮ੍ਰਿਤਕ ਦੇ ਪਿਤਾ ਦਾਨਿਸ਼ ਨੇ ਦੱਸਿਆ ਕਿ ਘਰ ਦੇ ਬਿਲਕੁਲ ਨੇੜੇ ਹੀ ਘਰ ਹੈ ਜਿਨ੍ਹਾਂ ਨਾਲ ਕੁਝ ਦਿਨ ਪਹਿਲਾਂ ਮਾਮੂਲੀ ਤਕਰਾਰ ਹੋਈ ਸੀ। ਪਿੰਡ ਦੀ ਪੰਚਾਇਤ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ ਪਰ ਬੀਤੇ ਕੱਲ੍ਹ ਕੁਝ ਲੜਕਿਆਂ ਨੇ ਉਸ ਅਤੇ ਉਸ ਦੇ ਮੁੰਡੇ ਨਾਲ ਲੜਾਈ ਕੀਤੀ।

ਜਦ ਉਹ ਘਰ ਵਿੱਚ ਮੌਜੂਦ ਨਹੀਂ ਸੀ ਤਾਂ ਉਸ ਦੇ ਲੜਕੇ ਉਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਉਨ੍ਹਾਂ ਉਤੇ ਹਮਲਾ ਕਰ ਦਿੱਤਾ ਜਿਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ ਹੈ। ਉਸ ਨੇ ਕਾਨੂੰਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਜਾਂਚ ਕਰ ਰਹੇ ਡੀਐਸਪੀ ਨੇ ਦੱਸਿਆ ਕਿ ਜਾਣਕਾਰੀ ਮਿਲੀ ਸੀ ਕਿ ਪਿੰਡ ਚੰਦੂ ਮੰਝ ਵਿੱਚ ਮਾਮੂਲੀ ਤਕਰਾਰ ਨੂੰ ਲੈ ਕੇ ਲੜਾਈ ਹੋ ਗਈ ਸੀ ਜਿਸ ਵਿੱਚ ਇੱਕ 22 ਸਾਲਾਂ ਨੌਜਵਾਨ ਦੀ ਤੇਜ਼ਧਾਰ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਮੁੱਖ ਮੁਲਜ਼ਮ ਨੂੰ ਰਾਊਂਡਅਪ ਵੀ ਕੀਤਾ ਗਿਆ ਹੈ। ਬਾਕੀਆਂ ਨੂੰ ਵੀ ਬਹੁਤ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : SC Scholarship: ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ਦੇ SC ਵਿਦਿਆਰਥੀਆਂ ਲਈ ਡਿਗਰੀਆਂ ਪ੍ਰਾਪਤ ਕਰਨ ਦਾ ਰਸਤਾ ਹੋਇਆ ਸਾਫ਼

 

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਗੁਆਂਢੀ ਰਾਜਪਾਲ ਨੇ ਉਸ ਦੇ ਲੜਕੇ ਨੂੰ ਇਕੱਲਾ ਦੇਖ ਕੇ ਅਚਾਨਕ ਉਸ 'ਤੇ ਹਮਲਾ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਸੁਨੀਲ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਪ੍ਰਭਜੋਤ ਸਿੰਘ ਕਿਲਾ ਲਾਲ ਸਿੰਘ ਸਮੇਤ ਮੌਕੇ ’ਤੇ ਪੁੱਜੇ। ਪੁਲੀਸ ਨੇ ਮੁਲਜ਼ਮ ਰਾਜਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Punjab News: ਦਸਤਾਰ ਪਹਿਨਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਦੋ ਪਹੀਆ ਵਾਹਨਾਂ 'ਤੇ ਹੈਲਮੇਟ ਪਾਉਣ ਤੋਂ ਛੋਟ- HC

 

Read More
{}{}