BSF News: ਭਾਰਤ ਦੇ ਸ਼੍ਰੀਨਗਰ ਪਹਿਲਗਾਮ ਵਿੱਚ ਭਾਰਤੀ ਅਨੇਕਾਂ ਸੈਲਾਨੀਆ ਨੂੰ ਮੌਤ ਦੇ ਘਾਟ ਉਤਾਰੇ ਜਾਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਖਿਲਾਫ਼ ਲਏ ਗਏ ਸਖਤ ਫੈਸਲੇ ਦੇ ਮੱਦੇਨਜ਼ਰ ਭਾਰਤ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪਾਕਿਸਤਾਨ ਸਰਹੱਦ ਉਤੇ ਪਾਕਿਸਤਾਨ ਰੇਂਜਰਾਂ ਤੇ ਪਾਕਿ ਆਰਮੀ ਵੱਲੋਂ ਆਪਣੀ ਹਲਚਲ ਦਿਨ ਤੇ ਰਾਤ ਸਮੇਂ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ। ਜਿਸ ਦੇ ਮੱਦੇਨਜ਼ਰ ਬੀਐਸਐਫ ਵੱਲੋਂ ਭਾਰਤੀ ਪੰਜਾਬ ਦੀ ਸਰਹੱਦ ਜੋ ਬਿਲਕੁਲ ਪਾਕਿਸਤਾਨ ਨਾਲ ਲੱਗਦੀ ਹੈ ਉਸ ਤੇ ਭਾਰਤੀ ਖੇਤਰ ਅੰਦਰ ਲੱਗੀ ਕੰਡਿਆਲੀ ਤਾਰ ਦੇ ਅਗਲੇ ਪਾਸੇ ਵਾਲੀ ਜ਼ਮੀਨ ਵਿੱਚ ਖੜ੍ਹੀ ਕਣਕ ਦੀ ਫਸਲ ਨੂੰ ਆਉਣ ਵਾਲੇ 2 ਜਾਂ 3 ਤਿੰਨ ਦਿਨ ਵਿੱਚ ਵੱਢਣ ਦੀ ਅਪੀਲ ਕੀਤੀ ਹੈ। ਬੀਐਸਐਫ ਵੱਲੋਂ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਅਪੀਲ ਕਰਵਾਈ ਜਾ ਰਹੀ ਹੈ ਤਾਂ ਜੋ ਭਾਰਤੀ ਕਿਸਾਨਾਂ ਦੀ ਸੋਨੇ ਵਰਗੀ ਫਸਲ ਦਾ ਕੋਈ ਨੁਕਸਾਨ ਨਾ ਹੋਵੇ।
ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕੀਤੀ ਜਾ ਰਹੀ ਹੈ ਅਤੇ ਭਾਰਤੀ ਫੌਜੀਆਂ ਨੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਹੈ। ਫੌਜੀ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧ ਗਿਆ ਹੈ।
ਪਹਿਲਗਾਮ 'ਚ ਹੋਏ ਹਮਲੇ 'ਚ 26 ਨਾਗਰਿਕ ਮਾਰੇ ਗਏ ਸਨ। ਦੋਵਾਂ ਦੇਸ਼ਾਂ ਵਿਚਾਲੇ ਵਧੇ ਤਣਾਅ ਦੌਰਾਨ ਇਹ ਗੋਲੀਬਾਰੀ ਲਗਾਤਾਰ ਦੂਜੀ ਰਾਤ ਹੋਈ। ਪਾਕਿਸਤਾਨੀ ਫ਼ੌਜੀਆਂ ਨੇ ਵੀਰਵਾਰ ਰਾਤ ਨੂੰ ਵੀ ਐੱਲ.ਓ.ਸੀ. 'ਤੇ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ ਸੀ ਅਤੇ ਭਾਰਤ ਨੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕਰਿਆਨੇ ਦੀ ਦੁਕਾਨ 6 ਬਾਈਕ ਸਵਾਰ ਬਦਮਾਸ਼ ਨੇ ਕੀਤੀ ਲੁੱਟ
ਇਕ ਸੂਤਰ ਨੇ ਕਿਹਾ ਕਿ 25-26 ਅਪ੍ਰੈਲ ਦੀ ਵਿਚਕਾਰਲੀ ਰਾਤ ਨੂੰ ਕਸ਼ਮੀਰ 'ਚ ਕੰਟਰੋਲ ਰੇਖਾ ਦੇ ਪਾਰ ਕਈ ਪਾਕਿਸਤਾਨ ਦੀਆਂ ਕਈ ਫ਼ੌਜੀ ਚੌਕੀਆਂ ਤੋਂ ਬਿਨਾਂ ਉਕਸਾਵੇ ਦੇ ਗੋਲੀਬਾਰੀ ਕੀਤੀ ਗਈ।'' ਉਨ੍ਹਾਂ ਕਿਹਾ ਕਿ ਫ਼ੌਜ ਦੇ ਜਵਾਨਾਂ ਨੇ ਜੰਗਬੰਦੀ ਦੀ ਉਲੰਘਣਾ ਦਾ ਮੂੰਹ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ : Farmers Protest: ਕਿਸਾਨ ਮਜ਼ਦੂਰ ਮੋਰਚਾ ਭਾਰਤ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਥਾਣਾ ਸ਼ੰਭੂ ਦੇ ਘਿਰਾਓ ਦਾ ਐਲਾਨ