Home >>Punjab

Punjab Lok Sabha Election: ਬਸਪਾ ਨੇ ਜਸਵੀਰ ਗੜ੍ਹੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ

Punjab Lok Sabha Election: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪਿੜ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ।

Advertisement
Punjab Lok Sabha Election: ਬਸਪਾ ਨੇ ਜਸਵੀਰ ਗੜ੍ਹੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ
Ravinder Singh|Updated: May 04, 2024, 06:03 PM IST
Share

Punjab Lok Sabha Election: ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪਿੜ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ।

ਬਹੁਜਨ ਸਮਾਜ ਪਾਰਟੀ ਨੇ ਆਨੰਦਪੁਰ ਸਾਹਿਬ ਸੀਟ ਤੋਂ ਉਮੀਦਵਾਰ ਦਾ ਐਲਾਨ ਦਿੱਤਾ ਹੈ। ਪਾਰਟੀ ਨੇ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਨੇ ਜਸਵੀਰ ਗੜ੍ਹੀ ਨੂੰ ਉਮੀਦਵਾਰ ਐਲਾਨਿਆ ਹੈ।  ਗੜ੍ਹੀ ਬਸਪਾ ਪੰਜਾਬ ਇਕਾਈ ਦੇ ਪ੍ਰਧਾਨ ਹਨ।
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ 24 ਮਈ ਨੂੰ ਪੰਜਾਬ ਆਉਣਗੇ। ਉਹ ਪੰਜਾਬ ਦੀਆਂ ਸਾਰੀਆਂ 13 ਤੇ ਚੰਡੀਗੜ੍ਹ ਦੀ ਇਕ ਸੀਟ 'ਤੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰੇਗੀ। ਪਾਰਟੀ ਵੱਲੋਂ ਨਵਾਂਸ਼ਹਿਰ ਵਿੱਚ ਰੈਲੀ ਕੀਤੀ ਜਾਵੇਗੀ।

ਬਸਪਾ ਨੇ ਹੁਣ ਸਾਰੀਆਂ ਸੀਟਾਂ 'ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਐਲਾਨੇ ਗਏ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫ਼ਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾ. ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ, ਜਲੰਧਰ ਤੋਂ ਬਲਵਿੰਦਰ ਕੁਮਾਰ, ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫ਼ਤਹਿਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਾਤੋਂ , ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ, ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ, ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਰਾਮਗੜ੍ਹੀਆ ਉਮੀਦਵਾਰ ਹਨ।

ਇਹ ਵੀ ਪੜ੍ਹੋ : Vote Register Last Day: ਪੰਜਾਬ ਦੇ ਲੋਕਾਂ ਲਈ ਅੱਜ ਵੋਟ ਬਣਵਾਉਣ ਦਾ ਆਖਰੀ ਮੌਕਾ, ਆਨਲਾਈਨ ਇੰਜ ਕਰੋ ਅਪਲਾਈ

ਦੂਜੇ ਪਾਸੇ ਬੀਤੇ ਦਿਨ ਬਸਪਾ ਨੇ ਲੋਕ ਸਭਾ ਚੋਣਾਂ 2024 ਲਈ ਚੰਡੀਗੜ੍ਹ ਤੋਂ ਦਿੱਲੀ ਦੀ ਸਾਬਕਾ ਪ੍ਰੋਫੈਸਰ ਡਾ. ਰਿਤੂ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਹ ਐਲਾਨ ਬਸਪਾ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਤੇ ਸੂਬਾ ਕੋਆਰਡੀਨੇਟਰ ਵਿਪੁਲ ਕੁਮਾਰ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਸੀ। ਵਿਪੁੱਲ ਨੇ ਕਿਹਾ ਸੀ ਕਿ ਬਸਪਾ ਨੇ ਰਾਜਨੀਤੀ ਵਿੱਚ ਨੌਜਵਾਨਾਂ ਤੇ ਔਰਤਾਂ ਦੀ ਹਿੱਸੇਦਾਰੀ ਵਧਾਉਂਦੇ ਹੋਏ ਚੰਡੀਗੜ੍ਹ ਤੋਂ ਪੜ੍ਹੀ-ਲਿਖੀ ਮਹਿਲਾ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਦੇ ਉਮੀਦਵਾਰ ਵੱਲੋਂ ਲੋਕਾਂ ਦੇ ਮੁੱਦਿਆਂ ਨੂੰ ਆਵਾਜ਼ ਬੁਲੰਦ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਦੂਜੀਆਂ ਵੱਡੀਆਂ ਸਿਆਸੀ ਪਾਰਟੀਆਂ ਨੇ ਵੀ ਲਗਭਗ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਸੱਤਾਧਾਰੀ ਆਮ ਆਦਮੀ ਪਾਰਟੀ ਨੇ 13 ਦੀਆਂ 13 ਸੀਟਾਂ ਉਪਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : Election Commission News: ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ 'ਚ ਕੌਮੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

Read More
{}{}