Home >>Punjab

Lehragaga News: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦਾ ਕੰਮ ਕੀਤਾ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੀ ਨੁਹਾਰ ਨੂੰ ਸੰਵਾਰਨ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਪ੍ਰੋਜੈਕਟ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਸਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨਗੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ

Advertisement
Lehragaga News: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਬਣਾਉਣ ਦਾ ਕੰਮ ਕੀਤਾ ਸ਼ੁਰੂ
Ravinder Singh|Updated: Mar 30, 2025, 06:11 PM IST
Share

Lehragaga News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੀ ਨੁਹਾਰ ਨੂੰ ਸੰਵਾਰਨ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਪ੍ਰੋਜੈਕਟ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਸਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨਗੇ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ 5 ਪਿੰਡਾਂ ਵਿੱਚ ਲਿੰਕ ਸੜਕਾਂ ਤੇ ਫਿਰਨੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਪਿੰਡ ਕੋਟੜਾ, ਗੋਬਿੰਦਪੁਰਾ ਜਵਾਹਰਵਾਲਾ, ਬਖੌਰਾ ਖੁਰਦ, ਬਖੌਰਾ ਕਲਾਂ, ਗੁਰਨੇ ਕਲਾਂ ਅਤੇ ਅਲੀਸ਼ੇਰ ਦੀਆਂ ਇਨ੍ਹਾਂ ਸੜਕਾਂ ਦੀ ਹਾਲਤ ਕਾਫੀ ਤਰਸਯੋਗ ਹੈ ਜਿਨ੍ਹਾਂ ਦਾ ਮੁੜ ਨਿਰਮਾਣ ਕਰਵਾਉਣਾ ਸਮੇਂ ਦੀ ਅਹਿਮ ਲੋੜ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅਲੀਸ਼ੇਰ ਤੋਂ ਮੰਦਰ ਮਾਤਾ ਸ਼ੇਰਾਂਵਾਲੀ ਅਤੇ ਸਕੂਲ, ਫਿਰਨੀ ਪਿੰਡ ਕੋਟੜਾ, ਹਾਈ ਸਕੂਲ ਬਖੌਰਾ ਕਲਾਂ, ਗੁਰਨੇ ਕਲਾਂ ਗੁਰਦੁਆਰਾ ਸਾਹਿਬ ਦੀ ਫਿਰਨੀ, ਗੋਬਿੰਦਪੁਰਾ ਜਵਾਹਰ ਵਾਲਾ ਤੋਂ ਕੋਟੜਾ ਲਹਿਲ, ਬਖੌਰਾ ਖੁਰਦ ਦੀ ਫਿਰਨੀ ਦੀਆਂ ਸੜਕਾਂ ਦੇ ਨਿਰਮਾਣ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਿਰਧਾਰਤ ਸਮਾਂ ਸੀਮਾ ਅੰਦਰ ਨਿਰਮਾਣ ਨੂੰ ਪੂਰਾ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਲਗਭਗ 6 ਕਿਲੋਮੀਟਰ ਸੜਕਾਂ ਦੇ ਨਿਰਮਾਣ ਉਤੇ ਕਰੀਬ 85 ਲੱਖ ਰੁਪਏ ਦੀ ਲਾਗਤ ਆਵੇਗੀ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲਿੰਕ ਸੜਕਾਂ ਅੱਗੇ ਮੁੱਖ ਸੜਕਾਂ ਨਾਲ ਮਿਲਦੀਆਂ ਹਨ ਤੇ ਹਾੜੀ ਤੇ ਸਾਉਣੀ ਦੇ ਸੀਜ਼ਨ ਦੌਰਾਨ ਇਨ੍ਹਾਂ ਸੜਕਾਂ ਉੱਤੇ ਫਸਲ ਦੀ ਢੋਆ ਢੁਆਈ ਕਰਨ ਵਾਲੇ ਵਾਹਨਾਂ ਦੀ ਆਵਾਜਾਈ ਨਿਰੰਤਰ ਜਾਰੀ ਰਹਿੰਦੀ ਹੈ ਅਤੇ ਸੜਕਾਂ ਦੇ ਬਣਨ ਨਾਲ ਵਾਹਨ ਚਾਲਕ ਵੱਡੀ ਰਾਹਤ ਮਹਿਸੂਸ ਕਰਨਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੁਝ ਸੜਕਾਂ ਉੱਤੇ ਧਾਰਮਿਕ ਅਸਥਾਨ ਅਤੇ ਸਕੂਲ ਵੀ ਸਥਿਤ ਹਨ ਅਤੇ ਇਨ੍ਹਾਂ ਦੇ ਬਣਨ ਨਾਲ ਸ਼ਰਧਾਲੂਆਂ ਅਤੇ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ।

ਗੋਇਲ ਨੇ ਕਿਹਾ ਕਿ ਹਲਕਾ ਲਹਿਰਾ ਦੇ ਹਰ ਵਸਨੀਕ ਦੀਆਂ ਲੋੜਾਂ ਤੋਂ ਉਹ ਭਲੀਭਾਂਤ ਵਾਕਫ਼ ਹਨ ਅਤੇ ਪੜਾਅਵਾਰ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਮੂਣਕ ਅਤੇ ਮੂਣਕ ਤੋਂ ਖਨੌਰੀ ਸੜਕਾਂ ਵੀ ਪਾਸ ਹੋ ਚੁੱਕੀਆਂ ਹਨ ਅਤੇ ਅਗਲੇ ਇੱਕ ਦੋ ਮਹੀਨਿਆਂ ਵਿੱਚ ਉਨ੍ਹਾਂ ਦੇ ਕੰਮ ਵੀ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸੜਕਾਂ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕਰਵਾਇਆ ਜਾਣਾ ਹੈ। ਉਨ੍ਹਾਂ ਲਈ ਵੀ ਯੋਜਨਾਵਾਂ ਪ੍ਰਗਤੀ ਅਧੀਨ ਹਨ ਅਤੇ ਹਲਕਾ ਲਹਿਰਾ ਵਿੱਚ ਸੜਕੀ ਪ੍ਰੋਜੈਕਟਾਂ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਉਹ ਵਚਨਬੱਧ ਹਨ।

Read More
{}{}