Pathankot News: ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪਠਾਨਕੋਟ ਵਿੱਚ ਸੈਲੀ ਰੋਡ ਉਪਰ ਪੈਂਦੇ ਕਰ ਤੇ ਆਬਕਾਰੀ ਦਫਤਰ ਦੀ ਅਚਨਚੇਤ ਚੈਕਿਗ ਕੀਤੀ। ਐਡਵੋਕੇਟ ਚੀਮਾ ਨੇ ਚੈਕਿੰਗ ਦੌਰਾਨ ਕਈ ਮੁਲਾਜ਼ਮ ਗ਼ੈਰ ਪਾਏ। ਇਸ ਦੌਰਾਨ ਵਿੱਤ ਮੰਤਰੀ ਨੇ ਗ਼ੈਰ ਹਾਜ਼ਰ ਮੁਲਾਜ਼ਮਾਂ ਉਤੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ ਅਥੇ ਹਾਜ਼ਰੀ ਰਜਿਸਟਰ ਵੀ ਜ਼ਬਤ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਾਜ਼ਰ ਰਹੇ।
ਇਸ ਮੌਕੇ 'ਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਡਿਊਟੀ ਤੋਂ ਕੁਤਾਹੀ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਦਾ ਸੁਫ਼ਨਾ ਹੈ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਹਰ ਤਰ੍ਹਾਂ ਸੇਵਾਵਾਂ ਦਾ ਲੋਕਾਂ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੀ ਦੇਰੀ, ਖੱਜਲ-ਖੁਆਰੀ ਅਤੇ ਕਿਸੇ ਤਰ੍ਹਾਂ ਦੇ ਲੈਣ-ਦੇਣ ਤੋਂ ਮੁਕਤ ਲਾਹਾ ਮਿਲੇ।
ਇਹ ਵੀ ਪੜ੍ਹੋ : Arvind Kejriwal: ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਰਹੇਗੀ ਤਾਇਨਾਤ; ਸੁਰੱਖਿਆ ਸਮੀਖਿਆ ਮਗਰੋਂ ਲਿਆ ਫੈਸਲਾ
ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੇਹਤਰ ਅਤੇ ਸਮਾਂਬੱਧ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਚੈਕਿੰਗ ਦੌਰਾਨ ਜੋ ਵੀ ਕਮੀ ਦੇਖਣ ਨੂੰ ਮਿਲੀ ਹੈ, ਉਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ 'ਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਅਚਨਚੇਤ ਚੈਕਿੰਗਾਂ ਚਲਦੀਆਂ ਰਹਿਣਗੀਆਂ ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵਧੀਆ ਸੁਵਿਧਾਵਾਂ ਉਪਲਬਧ ਹੋ ਸਕਣ। ਉਨ੍ਹਾਂ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕੀ ਉਹ ਆਪਣੀ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਅਤੇ ਲੋਕਾਂ ਦੇ ਕੰਮ ਨੂੰ ਪਹਿਲੇ ਅਧਾਰ 'ਤੇ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਤੇ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : Indian Student Murder: ਅਮਰੀਕਾ ਵਿੱਚ ਭਾਰਤੀ ਵਿਦਿਆਰਥੀ ਦੀ ਹੱਤਿਆ; ਸਟੋਰ ਵਿੱਚ ਕਰਦਾ ਸੀ ਪਾਰਟ ਟਾਈਮ ਨੌਕਰੀ