Home >>Punjab

Canada News: ਇੱਕ ਸਾਲ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਗਏ ਪੰਜਾਬੀ ਦੀ ਹਾਦਸੇ ਦੌਰਾਨ ਹੋਈ ਮੌਤ

Punjabi Youth Died in Canada: ਇੱਕ ਸਾਲ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਗਏ ਪੰਜਾਬੀ  ਦੀ ਹਾਦਸੇ ਦੌਰਾਨ ਹੋਈ ਮੌਤ  

Advertisement
Canada News: ਇੱਕ ਸਾਲ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਗਏ ਪੰਜਾਬੀ ਦੀ ਹਾਦਸੇ ਦੌਰਾਨ ਹੋਈ ਮੌਤ
Riya Bawa|Updated: Dec 10, 2024, 12:21 PM IST
Share

Punjabi Youth Died in Canada: ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿੱਚ ਲਗਾਤਾਰ ਵਿਦੇਸ਼ਾਂ ਵਿੱਚ ਜਾ ਰਹੇ ਹਨ। ਇਸ ਦੇ ਨਾਲ ਹੀ ਵਿਦੇਸ਼ੀ ਧਰਤੀ 'ਤੇ ਵੀ ਇਨ੍ਹਾਂ ਨੌਜਵਾਨਾਂ ਨਾਲ ਹਾਦਸੇ ਵਾਪਰ ਰਹੇ ਹਨ। ਕਈ ਵਾਰ ਇਨ੍ਹਾਂ ਹਾਦਸਿਆਂ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤ ਵੀ ਹੋ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸਾਲ ਪਹਿਲਾਂ ਕੈਨੇਡਾ ਗਏ ਵਿਅਕਤੀ ਦੀ ਮੌਤ ਹੋ ਗਈ।

ਜ਼ਿਲ੍ਹੇ ਦੇ ਪਿੰਡ ਭੱਟੀਵਾਲ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਜਗਜੀਤ ਸਿੰਘ ਉਮਰ 43 ਸਾਲ ਜੋ ਪਰਿਵਾਰ ਦੀ ਰੋਜ਼ੀ ਰੋਟੀ ਲਈ ਇਕ ਸਾਲ ਪਹਿਲਾਂ ਵਰਕ ਪਰਮਿਟ ਉੱਤੇ ਕੈਨੇਡਾ ਗਿਆ ਸੀ ਅਤੇ ਉਥੇ ਟਰੱਕ ਚਾਲਕ ਦਾ ਕੰਮ ਕਰਦਾ ਸੀ। ਬੀਤੇ ਕੱਲ੍ਹ ਦਾ ਟਰੱਕ ਦਾ ਟਾਇਰ ਬਦਲਦੇ ਸਮੇਂ ਪੈਰ ਫਿਸਲਣ ਕਾਰਨ ਪਿੱਛੇ ਡਿਗਣ ਕਾਰਨ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋ ਗਈ। 

ਇਹ ਵੀ ਪੜ੍ਹੋ: Punjabi Youth dead : ਕੈਨੇਡਾ ਤੋਂ ਮੰਦਭਾਗੀ ਖ਼ਬਰ, ਦੋ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ
 

ਪਰਿਵਾਰ ਨੂੰ ਇਸ ਮੰਦਭਾਗੀ ਘਟਨਾ ਦੀ ਇਤਲਾਹ ਮਿਲਦੇ ਹੀ ਪਿੰਡ ਅਤੇ ਪਰਿਵਾਰ ਵਿਚ ਸੋਗ ਦੀ ਲਹਿਰ ਨਜਰ ਆ ਰਹੀ ਹੈ। ਓਥੇ ਹੀ ਪਰਿਵਾਰ ਸਰਕਾਰ ਅੱਗੇ ਜਗਜੀਤ ਦੀ ਮ੍ਰਿਤਕ ਦੇਹ ਵਾਪਸ ਲੈ ਕੇ ਆਉਣ ਦੀ ਗਾਹਰ ਲਗਾ ਰਿਹਾ ਹੈ ਅਤੇ ਮ੍ਰਿਤਕ ਜਗਜੀਤ ਸਿੰਘ ਇਕ ਬੇਟੇ ਦਾ ਪਿਤਾ ਸੀ। 

ਜਾਣੋ ਕਿਵੇਂ ਵਾਪਰਿਆ ਹਾਦਸਾ
ਮ੍ਰਿਤਕ ਦੀ ਪਛਾਣ ਜਗਜੀਤ ਸਿੰਘ (43) ਵਾਸੀ ਪਿੰਡ ਭੱਟੀਵਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜਗਜੀਤ ਸਿੰਘ ਇਕ ਪੁੱਤਰ ਦਾ ਪਿਤਾ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਗਜੀਤ ਸਿੰਘ ਇਕ ਸਾਲ ਪਹਿਲਾਂ ਵਰਕ ਪਰਮਿਟ 'ਤੇ ਕੈਨੇਡਾ ਗਿਆ ਸੀ ਅਤੇ ਉਥੇ ਡਰਾਈਵਰੀ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਗਜੀਤ ਜਿਸ ਵਿਅਕਤੀ ਨਾਲ ਕੰਮ ਕਰਦਾ ਸੀ, ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਾਦਸੇ ਦੀ ਸੂਚਨਾ ਦਿੱਤੀ।

ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਡਡਵਾਂ ਦਾ ਟਾਇਰ ਫੂਕ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਜਿਸ ਕਾਰਨ ਉਸ ਦੇ ਸਿਰ 'ਤੇ ਸੱਟ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨੇ ਕਿਹਾ ਕਿ ਸਰਕਾਰ ਉਸ ਦੀ ਮਦਦ ਕਰੇ ਅਤੇ ਜਗਜੀਤ ਸਿੰਘ ਦੀ ਲਾਸ਼ ਨੂੰ ਭਾਰਤ ਵਾਪਸ ਲਿਆਂਦਾ ਜਾਵੇ।

Read More
{}{}