Home >>Punjab

ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਦਾ ਮਾਮਲਾ ਮੁੜ ਹਾਈਕੋਰਟ ਪਹੁੰਚਿਆ

Colonel Pushpinder Singh Bath Case: 2 ਅਪ੍ਰੈਲ 2025 ਨੂੰ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਚੰਡੀਗੜ੍ਹ ਪੁਲਿਸ ਜਾਂ ਹੋਰ ਕੋਈ ਜਾਂਚ ਏਜੰਸੀ ਇਸ ਮਾਮਲੇ 'ਚ ਕੀ ਅਗਲਾ ਕਦਮ ਚੁੱਕਦੀ ਹੈ।

Advertisement
ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਦਾ ਮਾਮਲਾ ਮੁੜ ਹਾਈਕੋਰਟ ਪਹੁੰਚਿਆ
Manpreet Singh|Updated: Jul 14, 2025, 02:12 PM IST
Share

Colonel Pushpinder Singh Bath Case: ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਕਰਨਲ ਬਾਠ ਵੱਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਖਲ ਕੀਤੀ ਗਈ ਨਵੀਂ ਪਟੀਸ਼ਨ 'ਚ ਦੋਸ਼ ਲਾਏ ਗਏ ਹਨ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਚੰਡੀਗੜ੍ਹ ਪੁਲਿਸ ਵੱਲੋਂ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਕਰਨਲ ਬਾਠ ਨੇ ਮੰਗ ਕੀਤੀ ਹੈ ਕਿ ਹੁਣ ਜਾਂ ਤਾਂ ਸੀਬੀਆਈ ਜਾਂ ਚੰਡੀਗੜ੍ਹ ਪੁਲਿਸ ਦੇ ਕਿਸੇ ਹੋਰ ਸੀਨੀਅਰ ਅਧਿਕਾਰੀ ਰਾਹੀਂ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ।

ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਦੇ ਡੀਜੀਪੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਅਗਲੀ ਸੁਣਵਾਈ 16 ਜੁਲਾਈ ਨੂੰ ਹੋਵੇਗੀ ਜਿਸ ਦੌਰਾਨ ਜਾਂਚ ਕਰ ਰਹੇ ਐਸਐਸਪੀ ਨੂੰ ਜਾਂਚ ਰਿਪੋਰਟ ਸਮੇਤ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ।

ਦੱਸਦੀਏ ਕਿ 2 ਅਪ੍ਰੈਲ ਨੂੰ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਚੰਡੀਗੜ੍ਹ ਪੁਲਿਸ ਜਾਂ ਹੋਰ ਕੋਈ ਜਾਂਚ ਏਜੰਸੀ ਇਸ ਮਾਮਲੇ 'ਚ ਕੀ ਅਗਲਾ ਕਦਮ ਚੁੱਕਦੀ ਹੈ।

ਪੂਰਾ ਮਾਮਲਾ ਕੀ ਹੈ?
13-14 ਮਾਰਚ 2025 ਦੀ ਰਾਤ ਨੂੰ ਪਟਿਆਲਾ ਵਿੱਚ ਇੱਕ ਫੌਜ ਦੇ ਕਰਨਲ ‘ਤੇ ਹਮਲਾ ਕੀਤਾ ਗਿਆ। ਉਦੋਂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਜਦੋਂ ਮਾਮਲਾ ਰੱਖਿਆ ਮੰਤਰਾਲੇ ਅਤੇ ਫੌਜ ਹੈੱਡਕੁਆਰਟਰ ਤੱਕ ਪਹੁੰਚਿਆ ਤਾਂ ਪੁਲਿਸ ਨੇ 9 ਦਿਨਾਂ ਬਾਅਦ ਬਾਈ ਨੇਮ ਐਫਆਈਆਰ ਦਰਜ ਕੀਤੀ ਅਤੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ 5 ਇੰਸਪੈਕਟਰ ਵੀ ਸ਼ਾਮਲ ਹਨ। ਇਸ ਘਟਨਾ ਨੂੰ 21 ਦਿਨ ਬੀਤ ਚੁੱਕੇ ਹਨ, ਪਰ ਪੰਜਾਬ ਪੁਲਿਸ ਆਪਣੇ ਹੀ ਕਰਮਚਾਰੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

ਰਾਜਿੰਦਰਾ ਹਸਪਤਾਲ ਵਿੱਚ ਕਰਵਾਇਆ ਸੀ ਦਾਖਲ

ਕਰਨਲ ਬਾਠ ਨੇ ਕਿਹਾ ਸੀ ਕਿ ਜਦੋਂ ਉਨ੍ਹਾਂ ਨੇ ਕਾਰ ਸਟਾਰਟ ਕੀਤੀ ਅਤੇ ਜਾਣ ਹੀ ਵਾਲਾ ਸੀ ਤਾਂ ਉਨ੍ਹਾਂ ਲੋਕਾਂ ਨੇ ਕਾਰ ਨੂੰ ਡੰਡਿਆਂ ਅਤੇ ਰਾਡਾਂ ਨਾਲ ਮਾਰ ਕੇ ਤੋੜਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁੱਤਰ ਦੇ ਦੋਸਤ ਨੇ ਕਰਨਲ ਦੀ ਪਤਨੀ ਨੂੰ ਫ਼ੋਨ ‘ਤੇ ਸਾਰੀ ਗੱਲਬਾਤ ਦੱਸੀ। ਇਸ ਤੋਂ ਬਾਅਦ ਕਰਨਲ ਅਤੇ ਉਨ੍ਹਾਂ ਦੇ ਪੁੱਤਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਕਰਨਲ ਦੇ ਖੱਬੇ ਹੱਥ ਵਿੱਚ ਫਰੈਕਚਰ ਪਾਇਆ ਗਿਆ।

Read More
{}{}