Amritsar News: ਆਸਾਮ ਦੀ ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਜੋ ਕਿ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਜਿੱਤੇ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਨੇ ਸੰਸਦ ਭਵਨ ਵਿੱਚ ਜਾ ਕੇਸ ਸਹੁੰ ਨਹੀਂ ਚੁੱਕੀ ਹੈ। ਦੁਬਾਰਾ ਅੰਮ੍ਰਿਤਪਾਲ ਸਿੰਘ ਦੇ ਉੱਪਰ ਐਨਐਸਏ ਵਧਾ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਸਿੱਖਾਂ ਦੇ ਵਿੱਚੋਂ ਰੋਸ ਪਾਇਆ ਜਾ ਰਿਹਾ।
ਅੰਮ੍ਰਿਤਪਾਲ ਸਿੰਘ ਦੇ ਮੁੱਦੇ ਉਤੇ ਐਸਜੀਪੀਸੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਅੱਜ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਅਤੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਭਵਨ ਵਿੱਚ ਸਹੁੰ ਚੁਕਵਾਏ।
ਅੰਮ੍ਰਿਤਪਾਲ ਸਿੰਘ ਨੂੰ ਹਲਫ ਨਾ ਦਿਵਾਉਣਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਰਲੀ-ਮਿਲੀ ਸਾਜਿਸ਼ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਚੋਣਾਂ ਦੌਰਾਨ ਅਕਾਲੀ ਦਲ ਤੇ ਅੰਮ੍ਰਿਤਪਾਲ ਸਿੰਘ ਵਿਚਾਲੇ ਕਈ ਮਤਭੇਦ ਰਹੇ ਹੁਣ ਐਸਜੀਪੀਸੀ ਤੇ ਅਕਾਲੀ ਦਲ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਦੀ ਐਨਐਸਏ ਤੁੜਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਯੋਗਾ ਗਰਲ ਬਾਰੇ ਬੋਲਦੇ ਹੋਏ ਕਿਹਾ ਕਿ ਯੋਗਾ ਗਰਲ ਨੇ ਦਰਬਾਰ ਸਾਹਿਬ ਦੇ ਵਿੱਚ ਆ ਕੇ ਮਰਿਆਦਾ ਦੀ ਉਲੰਘਣਾ ਕੀਤੀ ਹੈ ਅਤੇ ਹੁਣ ਉਹ ਆਪਣੇ ਆਪ ਨੂੰ ਸੱਚੀ ਸਾਬਤ ਕਰਨ ਦੇ ਲਈ ਸੋਸ਼ਲ ਮੀਡੀਆ ਉਤੇ ਵੱਖ-ਵੱਖ ਤਰ੍ਹਾਂ ਦੇ ਮੈਸੇਜ ਪਾ ਰਹੀ ਹੈ ਜਿਸਦੀ ਕਿ ਕੋਈ ਬੁਨਿਆਦ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਜਾਣ ਕੇ ਹਿੰਦੂ ਸਿੱਖ ਦਾ ਵਿਵਾਦ ਬਣਾਇਆ ਜਾ ਰਿਹਾ ਅਜਿਹਾ ਬਿਲਕੁਲ ਵੀ ਨਹੀਂ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਜੋ ਭਾਜਪਾ ਨੇਤਾ ਜਗਮੋਹਨ ਰਾਜੂ ਵੱਲੋਂ ਤੱਤ ਦਿੱਤੇ ਜਾ ਰਹੇ ਹਨ ਕਿ ਮੁਸਲਿਮ ਭਾਈਚਾਰੇ ਵੱਲੋਂ ਵੀ ਇੱਥੇ ਨਮਾਜ਼ ਪੜ੍ਹੀ ਗਈ ਹੈ, ਉਨ੍ਹਾਂ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਨੇ ਜੇਕਰ ਨਵਾਜ਼ ਪੜ੍ਹੀ ਹੈ ਤਾਂ ਉਧਰ ਦਰਬਾਰ ਸਾਹਿਬ ਦੇ ਬਾਹਰ ਪਰਿਕਰਮਾ ਵਿੱਚ ਬੈਠ ਕੇ ਪੜ੍ਹੀ ਹੈ। ਸਾਡਾ ਅਰਚਨਾ ਮਕਵਾਨਾਂ ਦੇ ਨਾਲ ਕਿਸੇ ਤਰੀਕੇ ਦਾ ਵਿਵਾਦ ਨਹੀਂ ਹੈ ਸਿਰਫ ਉਸ ਨੇ ਮਰਿਆਦਾ ਦੀ ਉਲੰਘਣਾ ਕੀਤੀ ਹੈ ਤੇ ਇਸ ਲਈ ਹੀ ਉਸ ਉਤੇ ਮਾਮਲਾ ਦਰਜ ਕਰਵਾਇਆ ਗਿਆ। ਬਾਕੀ ਪੁਲਿਸ ਦੀ ਕਾਰਵਾਈ ਹੈ ਤੇ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ।