Chandigarh Court: ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਉਤੇ ਭ੍ਰਿਸ਼ਟਾਚਾਰ ਦੇ ਝੂਠੇ ਦੋਸ਼ ਲਗਾਉਣ ਉਤੇ ਅਦਾਲਤ ਵੱਲੋਂ ਨੋਟਿਸ ਭੇਜਿਆ ਗਿਆ। ਨਿੱਜੀ ਸਕੱਤਰ ਰਾਜਬੀਰ ਸਿੰਘ ਨੇ ਮਜੀਠੀਆ ਖਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।
ਦਰਅਸਲ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਸੀ ਜਦੋਂ 6 ਅਕਤੂਬਰ ਨੂੰ ਪੱਤਰਕਾਰਾਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਮਜੀਠੀਆ ਤੋਂ ਸਵਾਲ ਕੀਤਾ ਸੀ ਕਿ ਮੁੱਖ ਮੰਤਰੀ ਦੇ ਕਰੀਬੀ ਲੋਕਾਂ ਨੂੰ ਸੀਐਮਓ ਤੋਂ ਹਟਾਇਆ ਜਾ ਰਿਹਾ ਹੈ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਮਜੀਠੀਆ ਨੇ ਮੁੱਖ ਮੰਤਰੀ ਦੇ ਓਐਸਡੀ ਦਾ ਨਾਂ ਲੈਂਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਪਰਿਵਾਰ ਕੈਨੇਡਾ ਦਾ ਨਾਗਰਿਕ ਹੈ। ਹਵਾਲਾ ਰਾਹੀਂ ਕਰੋੜਾਂ ਰੁਪਏ ਕੈਨੇਡਾ ਅਤੇ ਆਸਟ੍ਰੇਲੀਆ ਭੇਜੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਇਹ ਬਿਆਨ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਸੀ।
ਇਸ ਤੋਂ ਬਾਅਦ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਸੀ। ਇਸ ਨੋਟਿਸ ਵਿੱਚ ਕਿਹਾ ਗਿਆ ਸੀ ਕਿ ਮਜੀਠੀਆ ਨੇ ਸੋਸ਼ਲ ਮੀਡੀਆ ਉਤੇ ਰਾਜਵੀਰ ਸਿੰਘ ਖਿਲਾਫ਼ ਜੋ ਬਿਆਨ ਦਿੱਤਾ ਹੈ ਉਹ ਪੂਰੀ ਤਰ੍ਹਾਂ ਗਲਤ ਹੈ। ਮਜੀਠੀਆ ਇਸ ਨੂੰ ਲੈ ਕੇ ਰਾਜਬੀਰ ਸਿੰਘ ਤੋਂ ਲਿਖਤੀ ਮੁਆਫੀ ਮੰਗਣ ਅਤੇ 48 ਘੰਟੇ ਵਿੱਚ ਜਵਾਬ ਦੇਣ ਲਈ ਕਿਹਾ ਸੀ।
ਦੋਸ਼ ਲਗਾਏ ਸਨ ਕਿ ਮਜੀਠੀਆ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ 'ਤੇ ਝੂਠੇ ਦੋਸ਼ ਲਾਏ ਸਨ। ਜਿਸ ਕਾਰਨ ਉਨ੍ਹਾਂ ਦਾ ਅਕਸ ਖਰਾਬ ਹੋਇਆ ਹੈ। ਉਸ ਨੂੰ 48 ਘੰਟਿਆਂ ਦੇ ਅੰਦਰ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਜੋ ਬਿਆਨ ਉਨ੍ਹਾਂ ਨੇ ਦਿੱਤਾ ਹੈ, ਉਸ ਨੂੰ ਵੀ ਸੋਸ਼ਲ ਮੀਡੀਆ ਤੋਂ ਹਟਾਉਣ ਲਈ ਕਿਹਾ ਗਿਆ ਸੀ। ਦੂਜੇ ਪਾਸੇ ਅਕਾਲੀ ਆਗੂ ਆਪਣੇ ਬਿਆਨ ਉਤੇ ਅੜੇ ਰਹੇ ਸਨ।
ਇਹ ਵੀ ਪੜ੍ਹੋ: Bikram Majithia: ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ; ਅਰਜ਼ੀ ਸਹੀ ਤਰੀਕੇ ਨਾਲ ਲਗਾਉਣ ਦੇ ਆਦੇਸ਼