Home >>Punjab

Punjab Congress Incharge: ਛੱਤੀਸਗੜ੍ਹ ਦੇ Ex CM ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤ

Punjab Congress: ਕਾਂਗਰਸ ਪ੍ਰਧਾਨ ਖੜਗੇ ਨੇ ਛੱਤੀਸਗੜ੍ਹ ਦੇ Ex CM ਭੁਪੇਸ਼ ਬਘੇਲ ਨੂੰ ਪੰਜਾਬ ਲਈ ਜਨਰਲ ਸਕੱਤਰ ਲਈ ਨਿਯੁਕਤ ਕੀਤਾ ਹੈ।  

Advertisement
Punjab Congress Incharge: ਛੱਤੀਸਗੜ੍ਹ ਦੇ Ex CM ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਇੰਚਾਰਜ ਨਿਯੁਕਤ
Raj Rani|Updated: Feb 15, 2025, 09:00 AM IST
Share

Punjab Congress Incharge: ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਪਾਰਟੀ ਸੰਗਠਨ ਵਿਚ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਰਾਜਾਂ ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿੱਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਦਾ ਜਨਰਲ ਸਕੱਤਰ/ਇੰਚਾਰਜ ਨਿਯੁਕਤ ਕਰਨ ਦਾ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ।

ਜਿਸ ਅਨੁਸਾਰ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਹੁਕਮਾਂ ‘ਤੇ ਡਾ: ਸਈਅਦ ਨਸੀਰ ਹੁਸੈਨ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ।ਪੰਜਾਬ ਦੀ ਗੱਲ ਕਰੀਏ ਤਾਂ ਇਹ ਜ਼ਿੰਮੇਵਾਰੀ ਪਹਿਲਾਂ ਦੇਵੇਂਦਰ ਯਾਦਵ ਕੋਲ ਸੀ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਸੰਬਰ 2023 ਵਿੱਚ ਇਹ ਜ਼ਿੰਮੇਵਾਰੀ ਸੌਂਪੀ ਸੀ।

Read More
{}{}