Patiala News: ਸਮਾਣਾ ਵਿੱਚ ਟਿੱਪਰ ਹਾਦਸੇ 'ਚ ਜਾਨ ਗੁਆ ਚੁੱਕੇ ਸੱਤ ਬੱਚਿਆਂ ਦੇ ਪਰਿਵਾਰਾਂ ਨੇ ਵੱਖ-ਵੱਖ ਜਥੇਬੰਦੀਆਂ ਨਾਲ ਮਿਲ ਕੇ ਪਟਿਆਲਾ-ਸਮਾਣਾ ਸੜਕ ਉਤੇ ਇਨਸਾਫ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ। ਪਟਿਆਲਾ-ਸਮਾਣਾ ਮਾਰਗ 'ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਪੁੱਜੇ। ਉਨ੍ਹਾਂ ਨੇ ਇਸ ਪੂਰੀ ਘਟਨਾ ਉਤੇ ਅਫਸੋਸ ਜਤਾਇਆ ਤੇ ਪਰਿਵਾਰ ਨੂੰ ਮਿਲਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਟਿੱਪਰਾਂ ਉਪਰ ਲਗਾਮ ਕੱਸੀ ਜਾਵੇਗੀ। ਸੜਕ ਹਾਦਸੇ ਦੌਰਾਨ ਟਿੱਪਰ ਡਰਾਈਵਰ ਦੀ ਉਮਰ 19 ਸਾਲ ਦੀ ਸੀ, ਜੋ ਕੇ ਹੈਵੀ ਗੱਡੀਆਂ ਨਹੀਂ ਚਲਾ ਸਕਦਾ ਸੀ।
ਇਸਦੇ ਪਿੱਛੇ ਕਿਸ ਕਿਸ ਦਾ ਹੱਥ ਸੀ ਜਾਂ ਜ਼ਿੰਮੇਵਾਰ ਕੌਣ ਹੈ, ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕੇ ਸਰਕਾਰੀ ਸਕੂਲ ਸਮਾਣਾ ਨੂੰ ਐਮੀਨੇਸ ਸਕੂਲ ਬਣਾਇਆ ਜਾਵੇਗਾ ਤਾਂ ਜੋ ਬੱਚੇ ਇਥੇ ਹੀ ਪੜ੍ਹਨ। ਦੂਜੇ ਪਾਸੇ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਪੰਜਾਬ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੇ ਜ਼ਖਮਾਂ ਨੂੰ ਮਲ੍ਹਮ ਜ਼ਰੂਰ ਲੱਗਿਆ ਪਰ ਦੋਸ਼ੀਆਂ ਖਿਲਾਫ ਬਣਦੀ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਕਬੂਲ ਕੀਤੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਪਾਣੀ ਲਈ ਤੜਫ ਰਹੇ ਪਾਕਿਸਤਾਨ ਨੇ ਸਿੰਧੂ ਜਲ ਸੰਧੀ ਬਹਾਲ ਕਰਨ ਲਈ ਭਾਰਤ ਨੂੰ ਕੀਤੀ ਅਪੀਲ
ਪਿਛਲੇ ਦਿਨੀਂ ਸਮਾਣਾ ਵਿੱਚ ਹੋਏ ਦਰਦਨਾਕ ਸੜਕ ਹਾਦਸੇ ਵਿੱਚ 7 ਸਕੂਲੀ ਬੱਚਿਆਂ ਦੀ ਮੌਤ ਦੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਦੀ ਮੰਗ ਨੂੰ ਲੈ ਕੇ ਮ੍ਰਿਤਕ ਬੱਚਿਆਂ ਦੇ ਮਾਤਾ ਪਿਤਾ, ਸਮਾਣਾ ਦੇ ਲੋਕ, ਕਿਸਾਨ ਜਥੇਬੰਦੀਆਂ ਅਤੇ ਸਿਆਸੀ ਲੀਡਰਾਂ ਵੱਲੋਂ ਇਕੱਠੇ ਹੋਕੇ ਸਮਾਣਾ ਵਿੱਚ ਧਰਨਾ ਲਗਾਇਆ। ਇਸ ਮੌਕੇ ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਦੀ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਪਟਿਆਲਾ ਪੁਲਿਸ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਸੁਨੀਲ ਗੁਪਤਾ ਦਾ ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਤਿੰਨ ਸਾਲ ਦਾ ਕਾਰਜਕਾਲ ਵਧਾਇਆ