Home >>Punjab

Bathinda Clash News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਇਆ ਟਕਰਾਅ; ਇੱਕ ਦੂਜੇ 'ਤੇ ਕੀਤਾ ਲਾਠੀਚਾਰਜ

Bathinda Clash News: ਬਠਿੰਡਾ ਦੇ ਪਿੰਡ ਜਿਉਂਦ ਵਿੱਚ ਮੁਰੱਬਾਬੰਦੀ ਅਤੇ ਨਕਸ਼ਾ ਬੰਦੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਕਾਰ ਟਕਰਾਅ ਹੋ ਗਿਆ।

Advertisement
 Bathinda Clash News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਇਆ ਟਕਰਾਅ; ਇੱਕ ਦੂਜੇ 'ਤੇ ਕੀਤਾ ਲਾਠੀਚਾਰਜ
Ravinder Singh|Updated: Jan 20, 2025, 06:27 PM IST
Share

Bathinda Clash News: ਬਠਿੰਡਾ ਦੇ ਪਿੰਡ ਜਿਉਂਦ ਵਿੱਚ ਮੁਰੱਬਾਬੰਦੀ ਅਤੇ ਨਕਸ਼ਾ ਬੰਦੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਅਤੇ ਕਿਸਾਨਾਂ ਵਿਚਕਾਰ ਟਕਰਾਅ ਹੋ ਗਿਆ। ਮੁਰਾਬਾਦੀ ਤੇ ਨਕਸ਼ਾਬੰਦੀ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਦੇ ਪਿੰਡ ਜਿਉਂਦ ਵਿਖੇ ਅੱਜ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ ਹੋ ਗਿਆ ਜਦੋਂ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਵਿੱਚ ਜਾ ਕੇ ਮੁਰੱਬਾਬੰਦੀ ਅਤੇ ਨਕਸ਼ਾ ਬੰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।

ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਦੀ ਟਰਾਲੀ ਨੂੰ ਰੋਕ ਲਿਆ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਘਟਨਾ ਸਥਾਨ ਉਤੇ ਪਹੁੰਚੇ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਕਾਰ ਤਿੱਖੀ ਬਹਿਸ ਹੋਈ। ਕਿਸਾਨ ਆਗੂਆਂ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਟਰਾਲੀ ਵਾਪਸ ਕਰਨ ਲਈ ਕਿਹਾ ਕਿਸਾਨਾਂ ਦੇ ਰੋਹ ਅੱਗੇ ਝੁਕਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲਈ ਹੋਈ ਟਰਾਲੀ ਕਿਸਾਨ ਆਗੂਆਂ ਨੂੰ ਵਾਪਸ ਕਰ ਦਿੱਤੀ ਗਈ।

ਇਸ ਮੌਕੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜ਼ਮੀਨਾਂ ਖੋਣ ਦੀ ਪੂਰੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਤਹਿਤ ਨਕਸ਼ਾਬੰਦੀ ਅਤੇ ਮੁਰੱਬਾਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਸਕੇ ਪਰ ਕਿਸਾਨ ਜਥੇਬੰਦੀਆਂ ਇਸ ਨੂੰ ਕਿਸੇ ਵੀ ਹਾਲਾਤ ਵਿੱਚ ਲਾਗੂ ਨਹੀਂ ਹੋਣ ਦੇਣਗੀਆਂ। ਉਨ੍ਹਾਂ ਨੇ ਕਿਹਾ ਕਿ ਭਾਵੇਂ ਸਰਕਾਰ ਅਦਾਲਤ ਦਾ ਸਹਾਰਾ ਲੈ ਕੇ ਕਿਸਾਨਾਂ ਦੀ ਜ਼ਮੀਨ ਉਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਜਦੋਂ ਕਿਸਾਨਾਂ ਦੇ ਹੱਕ ਵਿੱਚ ਕੋਈ ਫੈਸਲਾ ਆਉਂਦਾ ਹੈ ਤਾਂ ਇਹ ਸਰਕਾਰਾਂ ਲਾਗੂ ਕਰਨ ਤੋਂ ਆਨਾਕਾਨੀ ਕਰਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਇਹ ਮੁਰੱਬਾਬੰਦੀ ਅਤੇ ਨਕਸ਼ਾਬੰਦੀ ਜਿਨ੍ਹਾਂ ਦਾ ਦੀ ਕੀ ਲੋੜ ਹੈ ਜਦੋਂ ਕਿਸਾਨਾਂ ਵੱਲੋਂ ਚਾਰ ਦਹਾਕਿਆਂ ਤੋਂ ਇਸ ਜ਼ਮੀਨ ਉਤੇ ਵਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਪ੍ਰਸ਼ਾਸਨ ਵੱਲੋਂ ਧੱਕੇ ਨਾਲ ਕਿਸਾਨਾਂ ਜ਼ਮੀਨ ਦੀ ਨਕਸ਼ਾਬੰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਹੁੰਦੇ ਆ ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਪੁਲਿਸ ਵੱਲ ਨੂੰ ਵਾਪਸ ਭੇਜ ਦਿੱਤਾ ਹੈ ਅਤੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ।

ਸੀਨੀਅਰ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ 30 ਜਨਵਰੀ ਤੱਕ ਅਸੀਂ ਬਿਲਕੁਲ ਵੀ ਇਸ ਪਿੰਡ ਵਿੱਚੋਂ ਨਹੀਂ ਉੱਠਾਂਗੇ ਅਤੇ ਨਾ ਹੀ ਪ੍ਰਸ਼ਾਸਨ ਨੂੰ ਜ਼ਮੀਨਾਂ ਉਤੇ ਕਬਜ਼ਾ ਕਰਨ ਦੇਵਾਂਗੇ। ਚਾਹੇ ਇਸ ਦੇ ਲਈ ਸਾਨੂੰ ਜਾਨ ਕਿਉਂ ਨਾ ਦੇਣੀ ਪਵੇ। ਪੁਲਿਸ ਸਾਡੇ ਨਾਲ ਧੱਕਾ ਕਰ ਰਹੀ ਹੈ ਅਤੇ ਝੂਠੇ ਕੇਸ ਪਾ ਰਹੀ ਹੈ।

ਇਸ ਟਕਾਅਰ ਵਿੱਚ ਡੀਐਸਪੀ ਹੈੱਡ ਕੁਆਰਟਰ ਰਾਹੁਲ ਭਾਰਦਵਾਜ ਦੀ ਬਾਂਹ ਟੁੱਟੀ ਅਤੇ ਇੱਕ ਗਨਮੈਨ ਦੇ ਵੀ ਸੱਟ ਲੱਗੀ ਜਿਨ੍ਹਾਂ ਨੂੰ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਕਿ ਮੌਕੇ ਦੇ ਉੱਪਰ ਜ਼ਿਲ੍ਹਾ ਪੁਲਿਸ ਮੁਖੀ ਅਮਨਨੀਤ ਕੌਂਡਲ ਅਧਿਕਾਰੀਆਂ ਦਾ ਪਤਾ ਲੈਣ ਲਈ ਪਹੁੰਚੇ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਅਸੀਂ ਦੋ ਪਰਚੇ ਦਰਜ ਕਰ ਰਹੇ ਹਾਂ ਜੋ ਕਿ ਰਾਮਪੁਰਾ ਫੂਲ ਦੇ ਥਾਣਾ ਸਦਰ ਵਿੱਚ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਪੁਲਿਸ ਅਧਿਕਾਰੀਆਂ ਤੇ ਕਿਸਾਨਾਂ ਵੱਲੋਂ ਲਾਠੀਆਂ ਮਾਰਨੀਆਂ ਜਿਸ ਨਾਲ ਉਨ੍ਹਾਂ ਦੀਆਂ ਬਾਹਾਂ ਟੁੱਟੀਆਂ ਅਤੇ ਸੱਟਾਂ ਲੱਗੀਆਂ ਅਤੇ ਦੂਸਰਾ ਕਿਸਾਨ ਯੂਨੀਅਨ ਵੱਲੋਂ ਪਟਵਾਰੀਆਂ ਨੂੰ ਬੰਦੀ ਬਣਾ ਕੇ ਬਿਠਾਉਣ ਦਾ ਹੈ।

Read More
{}{}