Nihal Singh Wala Clash: ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਦੁਕਾਨਦਾਰ ਤੇ ਕਿਸਾਨਾਂ ਯੂਨੀਅਨ ਆਹਮੋ ਸਾਹਮਣੇ ਹੋ ਗਏ ਹਨ। ਦਰਅਸਲ ਵਿੱਚ ਡੀਏਪੀ ਖਾਦ ਨੂੰ ਲੈ ਕੇ ਹੋਏ ਝਗੜੇ ਵਿੱਚ ਨਗਰ ਕੌਂਸਲ ਨਿਹਾਲ ਸਿੰਘ ਵਾਲਾ ਦੇ ਸਾਬਕਾ ਪ੍ਰਧਾਨ ਇੰਦਰਜੀਤ ਗਰਗ ਜੋਲੀ ਜ਼ਖ਼ਮੀ ਹੋ ਗਏ ਹਨ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਰੋਸ ਵਜੋਂ ਦੁਕਾਨਦਾਰਾਂ ਨੇ ਨਿਹਾਲ ਸਿੰਘ ਵਾਲਾ ਸ਼ਹਿਰ ਮੁਕੰਮਲ ਤੌਰ ਉਤੇ ਬੰਦ ਕਰ ਦਿੱਤਾ ਹੈ।
ਕਿਸਾਨਾਂ ਨੇ ਦੋਸ਼ ਲਗਾਉਂਦਿਆਂ ਹੋਇਆ ਕਿਹਾ ਕਿ ਜੋ ਡੀਏਪੀ ਖਾਦ ਨਿਹਾਲ ਸਿੰਘ ਵਾਲਾ ਤੋਂ ਲੈ ਕੇ ਗਏ ਸੀ ਉਹ ਅਸਰਦਾਰ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਲੈ ਕੇ ਕਈ ਦਿਨਾਂ ਤੋਂ ਉਨ੍ਹਾਂ ਦੀ ਦੁਕਾਨਦਾਰ ਨਾਲ ਗੱਲਬਾਤ ਚੱਲ ਰਹੀ ਸੀ। ਉਨ੍ਹਾਂ ਨੇ ਧਰਨਾ ਲਾਇਆ ਤਾਂ ਦੁਕਾਨਦਾਰਾਂ ਨੇ ਇਸ ਦਾ ਵਿਰੋਧ ਕੀਤਾ ਜਿਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ।
ਉੱਥੇ ਦੁਕਾਨਦਾਰ ਨੇ ਦੱਸਿਆ ਕਿ ਉਸ ਵੱਲੋਂ ਬਕਾਇਦਾ ਬਿੱਲ ਕੱਟ ਕੇ ਡੀਏਪੀ ਦਿੱਤੀ ਗਈ ਸੀ ਪਰ ਕਿਸਾਨਾਂ ਵੱਲੋਂ ਅੱਜ ਦੁਕਾਨ ਦੇ ਬਾਹਰ ਇਹ ਕਹਿ ਕੇ ਧਰਨਾ ਲਗਾ ਦਿੱਤਾ ਗਿਆ ਕਿ ਜੋ ਡੀਏਪੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਗਲਤ ਹੈ।
ਇਹ ਵੀ ਪੜ੍ਹੋ : Mega PTM: ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਐਲਾਨ, ਭਲਕੇ ਪੰਜਾਬ ਦੇ ਸਕੂਲਾਂ 'ਚ ਹੋਣਗੀਆਂ ਮੈਗਾ PTM
ਗੱਲ ਇਥੋਂ ਤਕ ਪਹੁੰਚ ਗਈ ਕਿ ਦੋਵਾਂ ਧਿਰਾਂ ਵਿਚਾਲੇ ਟਕਰਾਅ ਦੀ ਸਥਿਤੀ ਬਣਦੀ ਦੇਖ ਕਿਸਾਨ ਯੂਨੀਅਨ ਦੇ ਆਗੂਆਂ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਦੇ ਸਿਰ 'ਤੇ ਸੱਟਾਂ ਮਾਰ ਦਿੱਤੀਆਂ। ਪਹਿਲਾਂ ਕਿਸਾਨਾਂ ਨੇ ਧਰਨਾ ਲਗਾ ਦਿੱਤਾ ਅਤੇ ਫੇਰ ਰੋਹ 'ਚ ਆਏ ਕੁਝ ਵਪਾਰੀਆਂ ਮੰਡੀ ਨਿਹਾਲ ਸਿੰਘ ਵਾਲਾ ਮੇਨ ਚੌਂਕ ਜਾਮ ਕਰ ਦਿੱਤਾ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ।
ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਧਰਨਾ ਦੁਕਾਨ ਦੇ ਅੱਗੇ ਨਾ ਲਗਾਉਣ ਜਿਸਨੂੰ ਲੈ ਕੇ ਟਕਰਾਅ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਰੋਸ ਵਜੋਂ ਅੱਜ ਪੂਰਾ ਨਿਹਾਲ ਸਿੰਘ ਵਾਲਾ ਸ਼ਹਿਰ ਬੰਦ ਕਰ ਦਿੱਤਾ ਗਿਆ ਹੈ। ਜਦ ਤੱਕ ਉਨ੍ਹਾਂ ਇਨਸਾਫ ਨਹੀਂ ਮਿਲਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਰੀਬ ਤਿੰਨ ਤੋਂ ਚਾਰ ਵਿਅਕਤੀ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ : Women T20 World Cup: ਫਾਈਨਲ ਜਿੱਤਣ ਤੋਂ ਬਾਅਦ ਨਿਊਜ਼ੀਲੈਂਡ ਟੀਮ 'ਤੇ ਪੈਸਿਆਂ ਦੀ ਬਰਸਾਤ, ਟੀਮ ਇੰਡੀਆ ਨੂੰ ਵੀ ਮਿਲੇ ਕਰੋੜਾਂ