Home >>Punjab

Delhi Stampede: CM ਭਗਵੰਤ ਮਾਨ ਵੱਲੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਗਦੜ ਵਿੱਚ ਯਾਤਰੀਆਂ ਦੀ ਮੌਤ ਉਤੇ ਦੁੱਖ ਜ਼ਾਹਿਰ

Delhi Stampede: ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਭਗਦੜ ਮਚਣ ਕਾਰਨ ਲਗਭਗ 18 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਹਨ। 

Advertisement
Delhi Stampede: CM ਭਗਵੰਤ ਮਾਨ ਵੱਲੋਂ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਗਦੜ ਵਿੱਚ ਯਾਤਰੀਆਂ ਦੀ ਮੌਤ ਉਤੇ ਦੁੱਖ ਜ਼ਾਹਿਰ
Ravinder Singh|Updated: Feb 16, 2025, 02:47 PM IST
Share

Delhi Stampede: ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਭਗਦੜ ਮਚਣ ਕਾਰਨ ਲਗਭਗ 18 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। 
ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਮਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਜ਼ਾਹਿਰ ਕੀਤਾ ਗਿਆ।

 

ਉਨ੍ਹਾਂ ਨੇ ਆਪਣੇ ਐਕਸ ਹੈਂਡਲ 'ਤੇ ਟਵੀਟ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਮਚੀ ਭਾਜੜ ਦੌਰਾਨ ਯਾਤਰੀਆਂ ਦੀ ਮੌਤ ਦੀ ਦੁਖ਼ਦਾਈ ਖ਼ਬਰ ਮਿਲੀ। ਦੁਖ਼ਦਾਈ ਘਟਨਾ 'ਚ ਜਾਨ ਗੁਆਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। ਇਹ ਹਾਦਸਾ ਰੇਲ ਮੰਤਰਾਲੇ ਦੀ ਲਾਪਰਵਾਹੀ ਦਾ ਨਤੀਜਾ ਹੈ, ਅਫ਼ਸੋਸ ਦੇਸ਼ ਦੀ ਰਾਜਧਾਨੀ 'ਚ ਲੋਕਾਂ ਦੀ ਕੀਮਤੀ ਜਾਨ ਦੀ ਕੋਈ ਪਰਵਾਹ ਹੀ ਨਹੀਂ ਕੀਤੀ ਜਾ ਰਹੀ ਹੈ।

 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਇਸ ਘਟਨਾ ਉਤੇ ਦੁੱਖ ਜ਼ਾਹਿਰ ਕੀਤਾ। ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਹੋਈ ਦੁਖਦਾਈ ਭਗਦੜ ਨੇ ਸਾਨੂੰ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਔਰਤਾਂ ਅਤੇ ਬੱਚਿਆਂ ਸਮੇਤ ਕਈ ਮਾਸੂਮ ਜਾਨਾਂ ਗਈਆਂ ਹਨ। ਇਹ ਆਫ਼ਤ ਘੋਰ ਕੁਪ੍ਰਬੰਧਨ ਅਤੇ ਭੀੜ ਨੂੰ ਕੰਟਰੋਲ ਕਰਨ ਦੇ ਉਪਾਵਾਂ ਦੀ ਘਾਟ ਦੀ ਇੱਕ ਸਪੱਸ਼ਟ ਉਦਾਹਰਣ ਹੈ। 11 ਫਰਵਰੀ ਨੂੰ, ਮੈਂ ਸੰਸਦ ਵਿੱਚ ਇਹ ਮੁੱਦਾ ਉਠਾਇਆ ਸੀ, ਰੇਲਵੇ ਸਟੇਸ਼ਨਾਂ 'ਤੇ ਬਿਹਤਰ ਪ੍ਰਬੰਧਨ ਪ੍ਰੋਟੋਕੋਲ ਦੀ ਤੁਰੰਤ ਲੋੜ ਬਾਰੇ ਚਿਤਾਵਨੀ ਦਿੱਤੀ ਸੀ, ਪਰ ਸਰਕਾਰ ਨੇ ਇਸਨੂੰ ਅਣਗੌਲਿਆ ਕਰ ਦਿੱਤਾ। ਪੀੜਤਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ, ਅਤੇ ਭਵਿੱਖ ਵਿੱਚ ਅਜਿਹੀਆਂ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਸੁਧਾਰ ਜ਼ਰੂਰੀ ਹਨ।

 

 

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਦੜ ਉਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਹੋਈ ਦੁਖਦਾਈ ਭਗਦੜ ਤੋਂ ਸਦਮਾ ਅਤੇ ਦੁੱਖ ਹੋਇਆ। ਦੁਖੀ ਪਰਿਵਾਰਾਂ ਪ੍ਰਤੀ ਦਿਲੋਂ ਸੰਵੇਦਨਾ। ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਅਤੇ ਵਿਛੜੀਆਂ ਆਤਮਾਵਾਂ ਦੀ ਸ਼ਾਂਤੀ ਦੀ ਕਾਮਨਾ ਕਰਦਾ ਹਾਂ।

Read More
{}{}