Water Srisis in Rajasthan: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ 'ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਣੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਸੁਰੱਖਿਅਤ ਰੱਖਣ ਲਈ ਛੱਡਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਪਾਣੀ ਹੀ ਨਹੀਂ, ਸਗੋਂ ਪੰਜਾਬ ਰਾਸ਼ਟਰੀ ਹਿੱਤਾਂ ਦੀ ਖ਼ਾਤਰ ਆਪਣਾ ਖ਼ੂਨ ਵੀ ਵਹਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੱਚਾਈ ਹੈ ਕਿ ਜਦੋਂ ਦੇਸ਼ ਦਾ ਮੁੱਦਾ ਜੁੜਿਆ ਹੋਵੇ ਤਾਂ ਪੰਜਾਬ ਕਦੇ ਵੀ ਆਪਣੇ ਪੈਰ ਪਿੱਛੇ ਨਹੀਂ ਹਟਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਤੁਰੰਤ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ।
ਦੇਸ਼ ਵੱਲ ਆਉਂਦੇ ਹਰ ਇੱਕ ਹਮਲੇ ਨੂੰ ਰੋਕਣ ਲਈ ਪੰਜਾਬ ਹਮੇਸ਼ਾ ਹਿੱਕ ਤਾਣ ਕੇ ਅੱਗੇ ਖੜ੍ਹਾ ਹੈ। ਦੇਸ਼ਹਿੱਤ 'ਚ ਪੰਜਾਬ ਨੇ ਹਮੇਸ਼ਾ ਫਰੰਟ 'ਤੇ ਰਹਿ ਕੇ ਕੰਮ ਕੀਤਾ ਹੈ। ਅਸੀਂ ਕੇਂਦਰ ਸਰਕਾਰ ਤੋਂ ਪੰਜਾਬ ਲਈ ਸਪੈਸ਼ਲ ਪੈਕੇਜ ਦੀ ਮੰਗ ਕਰਾਂਗੇ।
----
देश की ओर आने वाले हर हमले को रोकने के लिए पंजाब हमेशा सीना तानकर सबसे आगे खड़ा… pic.twitter.com/4Xhw58klPP— Bhagwant Mann (@BhagwantMann) May 10, 2025
ਦੱਸਦਈਏ ਕਿ ਹਰਿਆਣਾ ਵੱਲੋਂ ਪੰਜਾਬ ਤੋਂ ਧੱਕੇ ਨਾਲ ਪਾਣੀ ਲੈਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਖਤ ਰੁੱਖ ਅਪਣਾਇਆ ਹੋਇਆ ਹੈ। ਪਿਛਲੇ ਕਰੀਬ 10 ਦਿਨਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਖਤ ਸਟੈਂਡ ਤੋਂ ਬਾਅਦ ਵੀ ਹਰਿਆਣਾ ਪਾਣੀ ਲੈਣ ਵਿੱਚ ਸਫਲ ਨਹੀਂ ਹੋ ਸਕਿਆ।