Amritsar News: ਅੰਮ੍ਰਿਤਸਰ ਵਿੱਚ ਸਾਲ 2024 ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਤ ਦੇ 12 ਵੱਜਦੇ ਹੀ ਆਤਿਸ਼ਬਾਜ਼ੀ ਦੀ ਰੋਸ਼ਨੀ ਨਾਲ ਅਸਮਾਨ ਵਿੱਚ ਮਨਮੋਹਕ ਦ੍ਰਿਸ਼ ਬਣ ਗਿਆ। ਨਵੇਂ ਸਾਲ ਦੀ ਪਾਰਟੀ ਵਿੱਚ ਨੱਚ ਰਹੇ ਲੋਕਾਂ ਨੇ ਇੱਕਮੁੱਠ ਹੋ ਨਵੇਂ ਸਾਲ ਦੀ ਖੁਸ਼ਆਮਦੀਦ ਕੀਤੀ। ਨਵਾਂ ਸਾਲ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ। ਹਾਲਾਂਕਿ ਪੁਲਿਸ ਕਮਿਸ਼ਨਰ ਖੁਦ ਸੜਕਾਂ 'ਤੇ ਡਟੇ ਰਹੇ ਅਤੇ ਸਥਿਤੀ ਦਾ ਜਾਇਜ਼ਾ ਲੈਂਦੇ ਰਹੇ।
ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ। ਦੇਰ ਰਾਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖ਼ੁਦ ਟੀਮ ਨਾਲ ਸੜਕਾਂ ’ਤੇ ਡਟੇ ਰਹੇ। ਅੰਮ੍ਰਿਤਸਰ ਦੇ ਲਾਰੈਂਸ ਰੋਡ ਜਿੱਥੇ ਲੋਕ ਘੁੰਮਦੇ ਹਨ ਅਤੇ ਰਣਜੀਤ ਐਵੀਨਿਊ ਵਿੱਚ ਵੀ ਲਗਾਤਾਰ ਚੈਕਿੰਗ ਜਾਰੀ ਹੈ ਜਿਸ ਕਾਰਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੀ।
ਸੰਗਤ ਨੇ 2024 ਦੀ ਸ਼ੁਰੂਆਤ ਗੁਰੂ ਘਰ ਤੋਂ ਆਸ਼ੀਰਵਾਦ ਲੈ ਕੇ ਕੀਤੀ। ਸੰਗਤ ਨੇ ਕਿਹਾ ਕਿ ਇਹ ਸਾਲ ਖੁਸ਼ੀਆਂ ਖੇੜੇ ਘਰਾਂ ਵਿੱਚ ਲੈ ਕੇ ਆਵੇ ਅਤੇ ਪਰਮਾਤਮਾ ਸਰਬੱਤ ਦਾ ਭਲਾ ਕਰੇ। ਅੱਤ ਦੀ ਠੰਢ ਅਤੇ ਧੁੰਦ ਹੋਣ ਦੇ ਬਾਵਜੂਦ ਸੰਗਤ ਛੋਟੇ-ਛੋਟੇ ਬੱਚਿਆਂ ਨੂੰ ਨਾਲ ਲੈ ਕੇ ਗੁਰੂ ਘਰ ਨਤਮਸਤਕ ਹੋਈ। ਲੱਖਾਂ ਦੀ ਤਾਦਾਦ ਦੇ ਵਿੱਚ ਸੰਗਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਰਹੀ ਤੇ ਨਵੇਂ ਸਾਲ ਦੀ ਸ਼ੁਰੂਆਤ ਕਰ ਰਹੀ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਵੇਂ ਸਾਲ ਤੇ ਸਮੂਹ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਸਿੱਖ ਮਰਿਯਾਦਾ ਅਨੁਸਾਰ ਨਵਾਂ ਸਾਲ ਸੰਗਤ ਵੱਧ ਚੜ੍ਹ ਕੇ ਨਵਾਂ ਸਾਲ ਮਨਾਏ। ਉਨ੍ਹਾਂ ਨੇ ਅੱਗੇ ਕਿਹਾ ਕਿ 31 ਸਾਲ ਹੋ ਗਏ ਹਾਲੇ ਤੱਕ ਵੀ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ, ਭਾਈ ਕਾਉਂਕੇ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।
ਲੋਕਤੰਤਰ ਵਿੱਚ ਘੱਟ ਗਿਣਤੀ ਨਾਲ ਅੱਤਿਆਚਾਰ ਹੋ ਰਿਹਾ ਹੈ, ਖਾਸ ਕਰਕੇ ਸਿੱਖਾਂ ਨਾਲ ਵਿਤਕਰਾ ਕੀਤਾ ਗਿਆ ਹੈ। 84 ਦੇ ਪੀੜਤਾਂ ਨੂੰ ਹਾਲੇ ਤੱਕ ਵੀ ਇਨਸਾਫ ਨਹੀਂ ਮਿਲਿਆ ਹੈ। ਬੰਦੀ ਸਿੱਖਾਂ ਦੀ ਰਿਹਾਈ ਉਤੇ ਵੀ ਕੋਈ ਇਨਸਾਫ ਨਹੀਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : PM Narendra Modi News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ