Colonel Bath Case: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਰੀਤੂ ਬਾਠ ਨੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰਆਂ ਨੂੰ ਚਿੱਠੀ ਲਿਖ ਕੇ ਸਸਪੈਂਡ ਮੁਲਾਜ਼ਮਾਂ ਨੂੰ ਪਟਿਆਲਾ ਜ਼ੋਨ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਰੀਤੂ ਬਾਠ ਨੇ ਡੀਜੀਪੀ ਪੰਜਾਬ, ਡੀਆਈਜੀ ਰੇਂਜ ਪਟਿਆਲਾ, ਡੀਸੀ ਪਟਿਆਲਾ ਅਤੇ ਐਸਐਸਪੀ ਪਟਿਆਲਾ ਨੂੰ ਚਿੱਠੀ ਲਿਖ ਕੇ ਸਸਪੈਂਡ ਮੁਲਾਜ਼ਮ ਇੰਸਪੈਕਟਰ ਸ਼ਮਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਇੰਸਪੈਕਟਰ ਹੈਰ ਬੋਪਾਰਾਏ ਤੇ ਇੰਸਪੈਕਟਰ ਰੋਨੀ ਸਿੰਘ ਨੂੰ ਪਟਿਆਲਾ ਜ਼ੋਨ ਤੋਂ ਬਾਅਦ ਭੇਜਣ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਮਾਮਲੇ ਸਬੰਧੀ ਚੰਡੀਗੜ੍ਹ ਤੋਂ ਇੱਕ ਪੁਲਿਸ ਪਾਰਟੀ ਪਟਿਆਲਾ ਪਹੁੰਚੀ। ਅੱਜ ਮਾਣਯੋਗ ਅਦਾਲਤ ਵਿੱਚ ਇੰਸਪੈਕਟਰ ਰੋਨੀ ਵੱਲੋਂ ਦਾਇਰ ਕੀਤੀ ਗਈ ਅੰਤਰਿਮ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਮਾਨਯੋਗ ਸੁਰਿੰਦਰ ਪਾਲ ਕੌਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਸਾਹਮਣੇ ਪੇਸ਼ ਹੋਣਗੇ।
ਇਹ ਵੀ ਪੜ੍ਹੋ : Amritsar News: ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ, ਅਜਨਾਲਾ ਅਦਾਲਤ ਵਿੱਚ ਹੋਵੇਗੀ ਪੇਸ਼ੀ
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਸਪੈਕਟਰ ਰੌਨੀ ਸਿੰਘ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਹੇਠਲੀ ਅਦਾਲਤ ਵਿੱਚ ਜਾਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਸ ਦੌਰਾਨ, ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਹਾਈ ਕੋਰਟ ਨੇ ਗ੍ਰਿਫ਼ਤਾਰੀ 'ਤੇ ਤਿੰਨ ਦਿਨਾਂ ਦੀ ਰੋਕ ਲਗਾ ਦਿੱਤੀ ਸੀ।
ਇਸ ਮਾਮਲੇ ਵਿੱਚ, ਚੰਡੀਗੜ੍ਹ ਪੁਲਿਸ ਨੇ ਹਾਈ ਕੋਰਟ ਦੇ ਹੁਕਮਾਂ 'ਤੇ ਇੱਕ ਐਸਆਈਟੀ ਬਣਾਈ ਸੀ। ਪੁਲਿਸ ਵੱਲੋਂ ਬਣਾਈ ਗਈ ਐਸਆਈਟੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਚੰਡੀਗੜ੍ਹ ਦੇ ਐਸਪੀ (ਆਈਪੀਐਸ ਅਧਿਕਾਰੀ) ਮਨਜੀਤ ਸ਼ਿਓਰਾਨ ਨੂੰ ਐਸਆਈਟੀ ਦਾ ਮੁਖੀ ਬਣਾਇਆ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸ਼ਿਓਰਾਨ ਨੇ ਦੱਸਿਆ ਸੀ ਕਿ 4 ਮੈਂਬਰਾਂ ਦੀ ਟੀਮ ਬਣਾਈ ਗਈ ਸੀ। ਇਸ ਤੋਂ ਇਲਾਵਾ, ਇਸ ਟੀਮ ਵਿੱਚ ਇੱਕ ਡੀਐਸਪੀ, ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਸ਼ਾਮਲ ਹਨ। ਇਹ ਟੀਮ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ। ਇਹ ਮਾਮਲਾ ਆਉਣ ਵਾਲੇ 4 ਮਹੀਨਿਆਂ ਵਿੱਚ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 12 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਐਸਪੀ ਮਨਜੀਤ ਸ਼ਿਓਰਾਨ ਨੇ ਕਿਹਾ ਕਿ ਕਰਨਲ ਬਾਠ 'ਤੇ ਹਮਲੇ ਦੇ ਮਾਮਲੇ ਦੀ ਜਾਂਚ ਪਹਿਲਾਂ ਪੰਜਾਬ ਪੁਲਿਸ ਕਰ ਰਹੀ ਸੀ, ਇਸ ਲਈ ਉਨ੍ਹਾਂ ਨੂੰ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਸੀ।
ਇਹ ਵੀ ਪੜ੍ਹੋ : Punjab Weather Update: ਪੰਜਾਬ ਵਿੱਚ ਮੀਂਹ ਦਾ ਅਲਰਟ; ਉੱਤਰ ਭਾਰਤ ਵਿੱਚ ਬਿਜਲੀ ਡਿੱਗਣ ਨਾਲ 49 ਲੋਕਾਂ ਦੀ ਮੌਤ