Home >>Punjab

Ajanla News: ਮੰਡੀ 'ਚ ਝੋਨੇ 'ਤੇ ਕੱਟ ਲਗਾਉਣ ਦੀ ਮਿਲੀ ਸ਼ਿਕਾਇਤ; ਮੰਤਰੀ ਧਾਲੀਵਾਲ ਤੇ ਡੀਸੀ ਸਾਕਸ਼ੀ ਸਾਹਨੀ ਪੁੱਜੇ

Ajanla News:   ਪੰਜਾਬ ਦੀਆਂ ਮੰਡੀਆਂ ਅੰਦਰ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਖਾਸ ਇੰਤਜ਼ਾਮ ਕੀਤੇ ਗਏ ਹਨ।

Advertisement
Ajanla News: ਮੰਡੀ 'ਚ ਝੋਨੇ 'ਤੇ ਕੱਟ ਲਗਾਉਣ ਦੀ ਮਿਲੀ ਸ਼ਿਕਾਇਤ; ਮੰਤਰੀ ਧਾਲੀਵਾਲ ਤੇ ਡੀਸੀ ਸਾਕਸ਼ੀ ਸਾਹਨੀ ਪੁੱਜੇ
Ravinder Singh|Updated: Oct 29, 2024, 04:20 PM IST
Share

Ajanla News(ਭਰਤ ਸ਼ਰਮਾ):  ਪੰਜਾਬ ਦੀਆਂ ਮੰਡੀਆਂ ਅੰਦਰ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਖਾਸ ਇੰਤਜ਼ਾਮ ਕੀਤੇ ਗਏ ਹਨ। ਉੱਥੇ ਹੀ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੀ ਅਵਾਣ ਦਾਣਾ ਮੰਡੀ ਅੰਦਰ ਕਿਸਾਨਾਂ ਦੀ ਝੋਨੇ ਦੀ ਫਸਲ ਉਤੇ ਲੱਗ ਰਹੇ ਕੱਟ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਤੁਰੰਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮੰਡੀ ਵਿੱਚ ਪਹੁੰਚੇ।

ਜਿੱਥੇ ਉਨ੍ਹਾਂ ਵੱਲੋਂ ਤੁਰੰਤ ਕਿਸਾਨਾਂ ਦੀ ਝੋਨੇ ਦੀ ਫਸਲ ਬਿਨਾਂ ਕੱਟ ਤੋਂ ਐਮਐਸਪੀ ਉਤੇ ਖਰੀਦ ਕਰਵਾਈ ਉੱਥੇ ਹੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੰਡੀ ਅੰਦਰ ਖੱਜਲ-ਖੁਆਰੀ ਨਾ ਹੋਣ ਦਿੱਤੀ ਜਾਵੇ ਤੇ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਦੀ ਫਸਲ ਐਮਐਸਪੀ ਉਤੇ ਖਰੀਦੀ ਜਾਵੇ ਅਤੇ ਜਲਦ ਤੋਂ ਜਲਦ ਇਸ ਦੀ ਲਿਫਟਿੰਗ ਵੀ ਕਰਵਾਈ ਜਾਵੇ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਨਾਲ ਲੈ ਕੇ ਉਹ ਮੰਡੀਆਂ ਦਾ ਦੌਰਾ ਕਰ ਰਹੇ ਹਨ। ਜਿੱਥੇ ਕੁਝ ਕੁ ਸ਼ਿਕਾਇਤਾਂ ਮਿਲ ਰਹੀਆਂ ਸੀ ਕਿ ਕਿਸਾਨਾਂ ਦੀ ਫਸਲ ਉਤੇ ਕੱਟ ਲੱਗ ਰਿਹਾ ਹੈ ਜਿੱਥੇ ਮੌਕੇ ਉਤੇ ਪਹੁੰਚ ਕੇ ਕਿਸਾਨਾਂ ਦੀ ਫ਼ਸਲ ਚੁਕਵਾਈ ਗਈ ਹੈ ਤੇ ਇਸ ਦੀ ਲਿਫਟਿੰਗ ਵੀ ਜਲਦ ਹੋ ਰਹੀ ਹੈ।

ਇਹ ਵੀ ਪੜ੍ਹੋ : Kerala Fireworks Accident: ਦੀਵਾਲੀ ਤੋਂ ਪਹਿਲਾਂ ਕੇਰਲ ਮੰਦਰ 'ਚ ਆਤਿਸ਼ਬਾਜ਼ੀ ਦੌਰਾਨ ਵਾਪਰਿਆ ਵੱਡਾ ਭਿਆਨਕ ਹਾਦਸਾ, 150 ਤੋਂ ਵੱਧ ਲੋਕ ਜ਼ਖਮੀ, 8 ਦੀ ਹਾਲਤ ਗੰਭੀਰ

ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਿਸਾਨ ਦੀ ਫਸਲ ਉਤੇ ਕੱਟ ਨਹੀਂ ਲੱਗਣ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੰਡੀਆਂ ਵਿੱਚ ਪਹੁੰਚ ਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਦੀ ਫਸਲ ਉਤੇ ਕੱਟ ਨਾ ਲੱਗਣ ਦਿੱਤਾ ਜਾਵੇਗਾ ਤੇ ਜੇਕਰ ਕਿਸੇ ਨੇ ਵੀ ਕਿਸਾਨਾਂ ਦੀ ਫਸਲ ਉਤੇ ਕੱਟ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Diljit Dosanjh Concert in JLN Stadium: ਦਿਲਜੀਤ ਦੇ ਪ੍ਰਸ਼ੰਸਕਾਂ ਨੇ ਕੀ ਕੀਤਾ? JLN ਸਟੇਡੀਅਮ ਬਣ ਗਿਆ ਕੂੜਾ ਘਰ, ਐਥਲੀਟਾਂ ਨੂੰ ਖੁਦ ਕਰਨੀ ਪਈ ਸਫਾਈ

Read More
{}{}