Home >>Punjab

Fatehgarh Sahib News: ਫਤਿਹਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ 5 ਸਾਲ ਕੈਦ ਦੀ ਸਜ਼ਾ

Fatehgarh Sahib News: ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ 12-10-2020 ਵਿੱਚ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ।

Advertisement
Fatehgarh Sahib News: ਫਤਿਹਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ 5 ਸਾਲ ਕੈਦ ਦੀ ਸਜ਼ਾ
Manpreet Singh|Updated: Nov 05, 2024, 06:36 PM IST
Share

Fatehgarh Sahib News: ਫਤਿਹਗੜ੍ਹ ਸਾਹਿਬ 'ਚ ਪੈਂਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਫਤਿਹਗੜ੍ਹ ਸਾਹਿਬ ਦੀ ਕੋਰਟ ਨੇ ਇੱਕ ਵਿਅਕਤੀ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਫੈਸਲਾ ਸੁਣਾਇਆ ਹੈ। ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਜਾਣਕਾਰੀ ਦਿੱਤੀ ।

ਇਸ ਸਬੰਧੀ ਗੱਲਬਾਤ ਕਰਦੇ ਹੋਏ ਜਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਦੇ ਰਹਿਣ ਵਾਲੇ ਸਹਿਜਵੀਰ ਸਿੰਘ ਵੱਲੋਂ 12-10-2020 ਵਿੱਚ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਦੀ ਬੇਅਦਬੀ ਕੀਤੀ ਸੀ। ਜਿਸ ਮਾਮਲੇ ਵਿੱਚ ਸਹਿਜਵੀਰ ਦੇ ਖਿਲਾਫ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਫਤਿਹਗੜ੍ਹ ਸਾਹਿਬ ਦੀ ਅਦਾਲਤ ਨੇ ਸਹਿਜਵੀਰ ਨੂੰ 5 ਪੰਜ ਸਾਲ ਦੀ ਸਜ਼ਾ ਅਤੇ 10ਹਜ ਜੁਰਮਾਨਾ ਦੀ ਸਜ਼ਾ ਸੁਣਾਈ ਹੈ।

Read More
{}{}