Home >>Punjab

Amritsar Encounter: ਮੰਦਿਰ ਉਤੇ ਹਮਲਾ ਕਰਨ ਵਾਲਾ ਇੱਕ ਬਦਮਾਸ਼ ਪੁਲਿਸ ਮੁਕਾਬਲੇ ਵਿੱਚ ਢੇਰ

Amritsar Encounter:  ਅੰਮ੍ਰਿਤਸਰ ਦੇ ਖੰਡਵਾਲਾ 'ਚ ਮੰਦਿਰ 'ਚ ਧਮਾਕਾ ਕਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। 

Advertisement
Amritsar Encounter: ਮੰਦਿਰ ਉਤੇ ਹਮਲਾ ਕਰਨ ਵਾਲਾ ਇੱਕ ਬਦਮਾਸ਼ ਪੁਲਿਸ ਮੁਕਾਬਲੇ ਵਿੱਚ ਢੇਰ
Ravinder Singh|Updated: Mar 17, 2025, 10:36 AM IST
Share

Amritsar Encounter: ਅੰਮ੍ਰਿਤਸਰ ਦੇ ਖੰਡਵਾਲਾ 'ਚ ਮੰਦਿਰ 'ਚ ਧਮਾਕਾ ਕਰਨ ਵਾਲੇ ਬਦਮਾਸ਼ਾਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ।  ਪੁਲਿਸ ਨੇ ਬਦਮਾਸ਼ ਨੂੰ ਘੇਰਾ ਪਾ ਲਿਆ। ਇਸ ਮੁਕਾਬਲੇ ਵਿੱਚ ਬਦਮਾਸ਼ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ ਹੈ। ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। 

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਏਅਰਪੋਰਟ ਰੋਡ ’ਤੇ ਸਥਿਤ ਹੋਟਲ ਰੈਡੀਸਨ ਨੇੜੇ ਪੁਲਿਸ ਨਾਲ ਮੁਲਜ਼ਮਾਂ ਦਾ ਮੁਕਾਬਲਾ ਹੋਇਆ।

ਸੋਮਵਾਰ ਸਵੇਰੇ ਪੁਲਿਸ ਅਤੇ ਹਮਲਾਵਰਾਂ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਮੁਲਜ਼ਮ ਗੁਰਸਿਦਕ ਉਰਫ਼ ਸਿਦਕੀ ਮਾਰਿਆ ਗਿਆ, ਜਦੋਂ ਕਿ ਉਸ ਦਾ ਸਾਥੀ ਵਿਸ਼ਾਲ ਉਰਫ਼ ਚੂਈ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੂੰ ਮਿਲੀ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਸੀ.ਆਈ.ਏ ਅਤੇ ਛੇਹਰਟਾ ਪੁਲਿਸ ਦੀਆਂ ਟੀਮਾਂ ਨੇ ਦੋਸ਼ੀਆਂ ਨੂੰ ਫੜਨ ਲਈ ਮੁਹਿੰਮ ਚਲਾਈ ਸੀ, ਜਿਸ ਦੌਰਾਨ ਇਹ ਮੁਕਾਬਲਾ ਹੋਇਆ। ਐਸਐਚਓ ਛੇਹਰਟਾ ਨੂੰ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਬਾਰੇ ਪੁਖਤਾ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਦੌਰਾਨ ਗੁਰਸਿਦਕ ਅਤੇ ਵਿਸ਼ਾਲ ਦੇ ਨਾਂ ਸਾਹਮਣੇ ਆਏ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਮੁਲਜ਼ਮ ਰਾਜਾਸਾਂਸੀ ਇਲਾਕੇ ਵਿੱਚ ਘੁੰਮ ਰਹੇ ਹਨ। ਇਸ ਤੋਂ ਬਾਅਦ ਪੁਲਿਸ ਟੀਮਾਂ ਦਾ ਗਠਨ ਕਰਕੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।

ਜਦੋਂ ਪੁਲਿਸ ਨੇ ਮੁਲਜ਼ਮਾਂ ਦੇ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੋਟਰਸਾਈਕਲ ਛੱਡ ਕੇ ਪੁਲਿਸ ’ਤੇ ਫਾਇਰਿੰਗ ਕਰਨ ਲੱਗੇ। ਇਸ ਗੋਲੀਬਾਰੀ 'ਚ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਖੱਬੇ ਹੱਥ 'ਤੇ ਗੋਲੀ ਲੱਗ ਗਈ, ਜਦਕਿ ਇਕ ਗੋਲੀ ਇੰਸਪੈਕਟਰ ਅਮੋਲਕ ਸਿੰਘ ਦੀ ਪੱਗ ਅਤੇ ਪੁਲਿਸ ਦੀ ਗੱਡੀ ਨੂੰ ਵੀ ਲੱਗੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾ ਦਿੱਤੀ, ਜਿਸ ਨਾਲ ਗੁਰਸਿਦਕ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਉਸਦਾ ਸਾਥੀ ਵਿਸ਼ਾਲ ਮੌਕੇ ਤੋਂ ਫਰਾਰ ਹੋ ਗਿਆ।

ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ

ਜ਼ਖਮੀ ਗੁਰਸਿਦਕ ਅਤੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਗੁਰਸਿਦਕ ਦੀ ਮੌਤ ਹੋ ਗਈ। ਪੁਲਿਸ ਹੁਣ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਪਾਕਿਸਤਾਨ ਅਤੇ ਆਈਐਸਆਈ ਨਾਲ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ। ਫਿਲਹਾਲ ਫਰਾਰ ਦੋਸ਼ੀ ਵਿਸ਼ਾਲ ਦੀ ਭਾਲ ਜਾਰੀ ਹੈ ਅਤੇ ਪੁਲਿਸ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

 

Read More
{}{}