Dhuri News: ਪੰਜਾਬ ਕਾਂਗਰਸ ਨੂੰ ਲੋਕ ਸਭਾ ਚੋਣਾਂ ਦੌਰਾਨ ਛੱਡ ਆਮ ਆਦਮੀ ਪਾਰਟੀ ਸ਼ਾਮਲ ਹੋਣ ਵਾਲੇ ਦਲਬੀਰ ਗੋਲਡੀ ਨੇ ਦੁਬਾਰਾ ਕਾਂਗਰਸ ਪਾਰਟੀ ਜੁਆਇੰਨ ਕਰ ਲਈ ਹੈ। ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਸੀ। ਜਿਸ ਤੋਂ ਬਾਅਦ ਦਲਬੀਰ ਗੋਲਡੀ ਨਰਾਜ਼ ਹੋ ਗਿਆ ਸੀ ਪਰ ਸੁਖਪਾਲ ਸਿੰਘ ਖਹਿਰਾ ਨੇ ਉਸ ਸਮੇਂ ਗੋਲਡੀ ਨੂੰ ਮਨਾਉਣ ਦੀ ਬਹੁਤ ਕੋਸ਼ਿਸ਼ ਕੀਤੀ। ਉਸ ਸਮੇਂ ਗੋਲਡੀ ਨੇ ਸੁਖਪਾਲ ਸਿੰਘ ਖਹਿਰਾ ਦੀਆਂ ਆਪਣੇ ਘਰ ਮੀਟਿੰਗਾਂ ਵੀ ਕਰਵਾਈਆਂ ਸਨ।
ਉਸ ਦੇ ਬਾਵਜੂਦ ਗੋਲਡੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਪਰ ਕੁੱਝ ਸਮੇਂ ਬਾਅਦ ਗੋਲਡੀ ਦਾ ਆਮ ਆਦਮੀ ਤੋਂ ਮੋਹ ਭੰਗ ਹੋ ਗਿਆ ਤੇ ਆਖ਼ਰਕਾਰ ਕਾਂਗਰਸ ਪਾਰਟੀ ਨੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਸਿੰਘ ਅਤੇ ਵਿਰੋਧੀ ਧਿਰ ਦੇ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਧਾਨ ਰਾਜਾ ਵੜਿੰਗ ਮੌਜੂਦਗੀ ਵਿੱਚ ਦਲਬੀਰ ਗੋਲਡੀ ਵਿੱਚ ਸ਼ਾਮਲ ਕਰ ਲਿਆ ਹੈ।
ਦਲਵੀਰ ਸਿੰਘ ਗੋਲਡੀ ਵੱਲੋਂ ਧੂਰੀ ਹਲਕੇ ਵਿੱਚ ਕੀਤੀ ਗਈ ਪ੍ਰੈਸ ਮੀਟਿੰਗ ਦੌਰਾਨ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਜਾਣਾ ਉਨ੍ਹਾਂ ਦੀ ਬਹੁਤ ਵੱਡੀ ਗਲਤੀ ਸੀ ਜਿਸ ਕਾਰਨ ਉਹ ਆਪਣਿਆਂ ਨਾਲੋਂ ਟੁੱਟ ਗਏ ਪਰ ਵਹਿਗੁਰੂ ਦੀ ਕ੍ਰਿਪਾ ਨਾਲ ਅੱਜ ਫਿਰ ਦੁਬਾਰਾ ਕਾਂਗਰਸ ਪਾਰਟੀ ਵਿੱਚ ਆਉਣ ਨਾਲ ਸਭ ਮੇਰੇ ਨਾਲ ਹਨ। ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਬਾਰੇ ਬੋਲਦਿਆ ਕਿਹਾ ਕਿ ਉਹ ਮੇਰੇ ਸਤਿਕਾਰਯੋਗ ਹਨ : 2027 ਦੀਆਂ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਪਾਰਟੀ ਨੇ ਮੇਰੀ ਪੂਰੇ ਪੰਜਾਬ ਦੀ ਜ਼ਿੰਮੇਵਾਰੀ ਲਗਾਈ ਹੈ ਅਤੇ ਇਹ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿਭਾਵਾਂਗਾ।
ਹਾਲਾਂਕਿ ਦਲਬੀਰ ਸਿੰਘ ਗੋਲਡੀ ਦੀ ਘਰ ਵਾਪਸੀ ’ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਸੀ। ਦਰਅਸਲ ਪ੍ਰਤਾਪ ਬਾਜਵਾ ਨੇ ਗੋਲਡੀ ਦੀ ਘਰ ਵਾਪਸੀ ’ਤੇ ਕਿਹਾ ਸੀ ਕਿ ਸੂਬਾ ਪ੍ਰਧਾਨ ਗੋਲਡੀ ਨੂੰ ਉਨ੍ਹਾਂ ਦੇ ਘਰ ਲਿਆਏ ਸੀ ਜਿਸ ਕਾਰਨ ਉਨ੍ਹਾਂ ਨੂੰ ਸਵਾਗਤ ਕਰਨਾ ਪਿਆ। ਜਿਹੜਾ ਵੀ ਪਾਰਟੀ ’ਚ ਵਾਪਸੀ ਕਰੇਗਾ ਉਸ ਸਿਰਫ ਵਰਕਰ ਦੇ ਤੌਰ ’ਤੇ ਕੰਮ ਕਰੇਗਾ। ਜੋ ਵਰਕ ਉੱਥੋਂ ਕੰਮ ਕਰ ਰਿਹਾ ਹੈ ਉਸ ਨੂੰ ਵੀ ਮੌਕਾ ਦਿੱਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਪਹਿਲਾਂ ਬਾਜਵਾ ਨੇ ਗੋਲਡੀ ਲਈ ਕਾਂਗਰਸ ਦੇ ਦਰਵਾਜ਼ੇ ਬੰਦ ਹੋਣ ਦਾ ਬਿਆਨ ਦਿੱਤਾ ਸੀ। ਨਾਲ ਹੀ ਚੋਣ ਪ੍ਰਚਾਰ ਦੌਰਾਨ ਗੋਲਡੀ ਦਾ ਨਾਮ ਲਏ ਬਿਨਾਂ ਬਾਜਵਾ ਨੇ ਕਿਹਾ ਸੀ ਕਿ ਕੋਈ ਵੀ ਕਿਸੇ ਦੇ ਪ੍ਰਚਾਰ ਲਈ ਪ੍ਰਚਾਰ ਕਰ ਸਕਦਾ ਹੈ ਪਰ ਮੇਰੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਸਕਦਾ।