Home >>Punjab

Ferozepur News: ਨੂੰਹ ਨੇ ਆਸ਼ਿਕ ਨਾਲ ਮਿਲ ਕੇ ਸਹੁਰੇ ਦਾ ਕੀਤਾ ਕਤਲ; ਲਾਸ਼ ਨਹਿਰ 'ਚ ਸੁੱਟੀ

Ferozepur News: ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਪੰਬਾ ਲੱਡਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਨੂੰਹ ਨੇ ਆਪਣੇ ਪ੍ਰੇਮੀ ਤੇ ਸਾਥੀ ਨਾਲ ਮਿਲ ਕੇ ਆਪਣੇ ਹੀ ਸਹੁਰੇ ਦਾ ਕਤਲ ਕਰ ਦਿੱਤਾ।

Advertisement
Ferozepur News: ਨੂੰਹ ਨੇ ਆਸ਼ਿਕ ਨਾਲ ਮਿਲ ਕੇ ਸਹੁਰੇ ਦਾ ਕੀਤਾ ਕਤਲ; ਲਾਸ਼ ਨਹਿਰ 'ਚ ਸੁੱਟੀ
Ravinder Singh|Updated: Oct 07, 2024, 07:13 PM IST
Share

Ferozepur News: ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਪੰਬਾ ਲੱਡਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਨੂੰਹ ਨੇ ਆਪਣੇ ਪ੍ਰੇਮੀ ਤੇ ਸਾਥੀ ਨਾਲ ਮਿਲ ਕੇ ਆਪਣੇ ਹੀ ਸਹੁਰੇ ਦਾ ਕਤਲ ਕਰ ਦਿੱਤਾ ਤੇ ਉਸ ਤੋਂ ਬਾਅਦ ਕੋਈ ਸੁਰਾਗ ਨਾ ਮਿਲਣ 'ਤੇ ਲਾਸ਼ ਨਹਿਰ 'ਚ ਸੁੱਟ ਦਿੱਤੀ।

ਬਲਵਿੰਦਰ ਸਿੰਘ ਦਾ ਕੋਈ ਥਹੁ-ਪਤਾ ਨਾ ਲਗਣ ਉਤੇ ਉਸ ਦੇ ਭਰਾ ਆਤਮਾ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਆਤਮਾ ਸਿੰਘ ਦੀ ਸ਼ਿਕਾਇਤ ਉਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਤਾਂ ਮਾਮਲਾ ਕੁਝ ਹੋਰ ਹੀ ਨਿਕਲਿਆ। ਫਿਰੋਜ਼ਪੁਰ ਦੇ ਥਾਣਾ ਘੁਲਖੁਰਦ ਪੁਲਿਸ ਨੇ ਇਸ ਮਾਮਲੇ ਨੂੰ ਲੈ ਕੇ ਬਾਰੀਕ ਨਾਲ ਜਾਂਚ ਕੀਤੀ ਤਾਂ ਹੈਰਾਨੀਜਨਕ ਖੁਲਾਸਾ ਹੋਇਆ। ਜਾਂਚ ਵਿੱਚ ਪਤਾ ਚੱਲਿਆ ਕਿ ਲਾਪਤਾ ਬਲਵਿੰਦਰ ਸਿੰਘ ਦੀ ਨੂੰਹ ਅਮਨਦੀਪ ਕੌਰ ਦੀ ਫ਼ਰੀਦਕੋਟ ਜੇਲ੍ਹ ਵਿੱਚ ਬੰਦ ਗੌਰਵ ਉਰਫ ਗੌਰਾ ਨਾਲ ਨਾਜਾਇਜ਼ ਸਬੰਧ ਸਨ।

ਇਹ ਵੀ ਪੜ੍ਹੋ : Mansa News: ਸਰਬਸੰਮਤੀ ਨਾਲ ਚੁਣੀ ਪੰਚਾਇਤ; ਇਕ ਵਾਰਡ 'ਚ ਸਰਬਸੰਮਤੀ ਨਾ ਹੋਣ ਕਾਰਨ ਖ਼ੁਦ ਹੀ ਵੋਟਿੰਗ ਕਰਕੇ ਚੁਣਿਆ ਪੰਚ

ਜੇਲ੍ਹ ਵਿੱਚ ਬੈਠੇ ਗੌਰਵ ਨੇ ਆਪਣੇ ਸਾਥੀ ਬੋਹੜ ਸਿੰਘ ਅਤੇ ਪ੍ਰੇਮਿਕਾ ਅਮਨਦੀਪ ਕੌਰ ਦੇ ਨਾਲ ਮਿਲ ਕੇ ਬਲਵਿੰਦਰ ਸਿੰਘ ਨੂੰ ਮਾਰਨ ਦੀ ਸਾਜ਼ਿਸ਼ ਘੜੀ ਅਤੇ ਉਸ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰਹ ਅਮਨਦੀਪ ਕੌਰ ਨੂੰ ਗ੍ਰਿਫਤਾਰ ਕਰ ਲਿਆ ਅਤੇ ਪੁੱਛਗਿੱਛ ਕਰਨ ਤੋਂ ਬਾਅਦ ਸਾਰੇ ਮਾਮਲੇ ਦਾ ਖੁਲਾਸਾ ਹੋਇਆ ਹੈ। ਉਸ ਤੋਂ ਬਾਅਦ ਜੇਲ੍ਹ ਵਿੱਚ ਬੰਦ ਉਸ ਦੇ ਸਾਥੀ ਗੌਰਵ ਉਰਫ ਗੌਰਾਨ ਅਤੇ ਉਸ ਸਾਥੀ ਬੋਹੜ ਸਿੰਘ ਨੂੰ ਗ੍ਰਿਫਤਾਰ ਕਰ ਲਿਆ।

ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਇਕ ਬਜ਼ੁਰਗ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਪਿੰਡ ਦੀਆਂ ਔਰਤਾਂ ਦੇ ਤਾਅਨੇ-ਮਿਹਣਿਆਂ ਤੋਂ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਖੁਦਕੁਸ਼ੀ ਦਾ ਕਦਮ ਚੁੱਕਿਆ ਸੀ।

ਮ੍ਰਿਤਕ ਮਨਜੀਤ ਸਿੰਘ ਦੇ ਭਤੀਜੇ ਗੁਰਮੀਤ ਸਿੰਘ ਨੇ ਦੱਸਿਆ ਸੀ ਕਿ ਉਸਦਾ ਵਿਆਹ 7 ਸਾਲ ਪਹਿਲਾਂ ਹੋਇਆ ਸੀ। ਉਸ ਦੀ ਪਤਨੀ ਦੇ ਉਸੇ ਪਿੰਡ ਦੇ ਹੀ ਇਕ ਲੜਕੇ ਨਾਲ ਨਾਜਾਇਜ਼ ਸਬੰਧ ਸਨ। ਗੁਆਂਢ ਵਿਚ ਰਹਿਣ ਵਾਲੀ ਉਸ ਦੀ ਪਤਨੀ ਦੇ ਦੋਸਤਾਂ ਨੂੰ ਇਸ ਬਾਰੇ ਸਭ ਕੁਝ ਪਤਾ ਸੀ। ਉਹ ਅਕਸਰ ਆਪਣੇ ਚਾਚਾ ਮਨਜੀਤ ਸਿੰਘ ਨੂੰ ਜ਼ਲੀਲ ਕਰਦਾ ਸੀ।

ਇਹ ਵੀ ਪੜ੍ਹੋ : Tarn Taran Murder: ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ 'ਆਪ' ਨੇਤਾ ਰਾਜਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

Read More
{}{}