Amritsar Loot News: ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਲੁੱਟਦੀਆਂ ਵਾਰਦਾਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਭੀੜ ਭਾੜ ਵਾਲੇ ਇਲਾਕੇ ਹਾਲ ਬਾਜ਼ਾਰ ਦਾ ਹੈ ਜਿੱਥੇ ਕਿ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਇੱਕ ਮਨੀ ਐਕਸਚੇਂਜ ਦੀ ਦੁਕਾਨ ਦੇ ਉੱਪਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਇਸ ਸਬੰਧੀ ਚਸ਼ਮਦੀਦ ਨੇ ਦੱਸਿਆ ਕਿ ਦੋ ਵਿਅਕਤੀ ਨੋਟ ਬਦਲਾਉਣ ਲਈ ਦੁਕਾਨ ਉਤੇ ਪੁੱਜੇ ਸਨ ਤੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ 15 ਲੱਖ ਦੇ ਕਰੀਬ ਰਕਮ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਥੱਲੇ ਦੁਕਾਨ ਉਤੇ ਲਿਆਂਦਾ ਗਿਆ ਤੇ ਉੱਥੇ ਇਨ੍ਹਾਂ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਮੁਲਜ਼ਮ, ਜੋ ਨੋਟ ਗਿਣਨ ਦੇ ਬਹਾਨੇ ਬੈਠੇ ਸਨ, ਨੇ ਅਚਾਨਕ ਦਾਤਰ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੇ ਕੁਲਦੀਪ ਕੁਮਾਰ ਦੀ ਗਰਦਨ 'ਤੇ ਹਮਲਾ ਕਰ ਦਿੱਤਾ ਅਤੇ ਪੈਸੇ ਲੈ ਕੇ ਭੱਜ ਗਏ। ਇਸ ਸਬੰਧੀ ਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਲ ਬਾਜ਼ਾਰ ਦੇ ਅੰਦਰ ਫਟੇ ਪੁਰਾਣੇ ਨੋਟ ਚੇਂਜ ਕਰਨ ਦੀ ਮਨੀ ਐਕਸਚੇਂਜ ਦੀ ਦੁਕਾਨ ਦੇ ਉੱਪਰ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤੇ ਕਿੰਨੇ ਦੀ ਲੁੱਟ ਹੋਈ ਇਸ ਦੀ ਅਜੇ ਜਾਣਕਾਰੀ ਨਹੀਂ ਸਾਹਮਣੇ ਆਈ ਕਿਉਂਕਿ ਦੁਕਾਨ ਦੇ ਉੱਪਰ ਦੋਵੇਂ ਪਿਓ ਪੁੱਤ ਦਿਨੇਸ਼ ਕੁਮਾਰ ਅਤੇ ਕੁਲਦੀਪ ਕੁਮਾਰ ਬੈਠੇ ਸਨ ਤੇ ਲੁਟੇਰਿਆਂ ਵੱਲੋਂ ਦੋਨਾਂ ਨੂੰ ਹੀ ਜ਼ਖਮੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Bhakra Water Dispute: ਭਾਖੜਾ ਜਲ ਵਿਵਾਦ 'ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ: ਹਰਿਆਣਾ ਤੇ ਕੇਂਦਰ ਸਰਕਾਰ ਪੇਸ਼ ਕਰਨਗੇ ਦਲੀਲਾਂ
ਫਿਲਹਾਲ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਆ ਤੇ ਜਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ ਜਾਣਗੇ ਤੇ ਫਿਰ ਹੀ ਪੁਲਿਸ ਅੱਗੇ ਦੀ ਕਾਰਵਾਈ ਕਰੇਗੀ। ਹਮਲੇ ਤੋਂ ਬਾਅਦ ਦੁਕਾਨਦਾਰ ਦੋਵਾਂ ਨੂੰ ਹਸਪਤਾਲ ਲੈ ਗਏ ਜਿੱਥੇ ਇੱਕ ਦੀ ਹਾਲਤ ਗੰਭੀਰ ਬਣੀ ਹੋਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਜਲਦੀ ਹੀ ਫੜ ਲਏ ਜਾਣਗੇ।
ਇਹ ਵੀ ਪੜ੍ਹੋ : Bathinda Murder News: ਬਠਿੰਡਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ; ਪੁਲਿਸ ਜਾਂਚ ਵਿੱਚ ਜੁਟੀ