Home >>Punjab

Punjabi Youth Death: ਇਟਲੀ 'ਚ ਖੇਤਾਂ 'ਚ ਕੰਮ ਕਰਦੇ ਸਮੇਂ ਪੰਜਾਬੀ ਨੌਜਵਾਨ ਦੀ ਮੌਤ

  ਕਪੂਰਥਲਾ ਜ਼ਿਲ੍ਹੇ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪਰ ਦਾ ਰਹਿਣ ਵਾਲੇ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਜਿੰਦਰ ਸਿੰਘ ਰਿੰਪਾ ਪੁੱਤਰ ਸਾਬਕਾ ਸਰਪੰਚ ਮਹਿੰਦਰ ਸਿੰਘ ਪਿੰਡ ਤਾਸਪੁਰ ਵਜੋਂ ਹੋਈ ਹੈ। ਮਨਜਿੰਦਰ ਸਿੰਘ ਰਿੰਪਾ ਪਰਿਵਾਰ ਸਮੇਤ ਇਟਲੀ ਵਿੱਚ ਰਹਿੰਦਾ ਸੀ। ਇਟਲੀ ਤੋਂ ਬੇਹ

Advertisement
Punjabi Youth Death: ਇਟਲੀ 'ਚ ਖੇਤਾਂ 'ਚ ਕੰਮ ਕਰਦੇ ਸਮੇਂ ਪੰਜਾਬੀ ਨੌਜਵਾਨ ਦੀ ਮੌਤ
Ravinder Singh|Updated: Nov 18, 2024, 07:29 PM IST
Share

Punjabi Youth Death(ਚੰਦਰ ਮੜੀਆ):  ਕਪੂਰਥਲਾ ਜ਼ਿਲ੍ਹੇ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਤਾਸ਼ਪਰ ਦਾ ਰਹਿਣ ਵਾਲੇ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਜਿੰਦਰ ਸਿੰਘ ਰਿੰਪਾ ਪੁੱਤਰ ਸਾਬਕਾ ਸਰਪੰਚ ਮਹਿੰਦਰ ਸਿੰਘ ਪਿੰਡ ਤਾਸਪੁਰ ਵਜੋਂ ਹੋਈ ਹੈ। ਮਨਜਿੰਦਰ ਸਿੰਘ ਰਿੰਪਾ ਪਰਿਵਾਰ ਸਮੇਤ ਇਟਲੀ ਵਿੱਚ ਰਹਿੰਦਾ ਸੀ।
ਇਟਲੀ ਤੋਂ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸੂਬੇ ਕੰਪਾਨੀਆ ਦੇ ਸ਼ਹਿਰ ਬੱਤੀ ਪਾਲੀਆ (ਸਲੇਰਨੋ) ਨਜ਼ਦੀਕ ਪੈਂਦੇ ਇਲਾਕਾ ਇਬੋਲੀ ਦੇ ਕੰਪੋਲੌਗੋ ਵਿਖੇ ਟਰੈਕਟਰ ਦੇ ਪਿੱਛੇ ਜ਼ਮੀਨ ਨੂੰ ਪੱਧਰਾ ਕਰਦੇ ਸਮੇਂ ਰੋਟਾਵੇਟਰ  ਮਸ਼ੀਨ ਨਾਲ ਖੇਤਾਂ ਵਿੱਚ ਕੰਮ ਕਰ ਰਹੇ ਇੱਕ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਬਲਾਕ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਪਿੰਡ ਦਾ ਨਿਵਾਸੀ ਹੈ ਤੇ ਪਿਛਲੇ ਲੰਬੇ ਸਮੇਂ ਤੋਂ ਪਰਿਵਾਰ ਸਮੇਤ ਇਟਲੀ ਵਿੱਚ ਰਹਿ ਰਿਹਾ ਸੀ।

ਮ੍ਰਿਤਕ ਦੇ ਭਰਾ ਨੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਭਰੇ ਮਨ ਨਾਲ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਇਟਲੀ ਤੋਂ ਉਸਦੇ ਸਹਿਕਰਮੀਆਂ ਦਾ ਫੋਨ ਆਇਆ ਸੀ ਕਿ ਮਨਜਿੰਦਰ ਉਨ੍ਹਾਂ ਨੂੰ ਨਹੀਂ ਮਿਲ ਰਿਹਾ ਉਸਦਾ ਟਰੈਕਟਰ ਸਟਾਰਟ ਖੜ੍ਹਾ ਹੈ ਪਰ ਕੁਝ ਸਮਾਂ ਬਾਅਦ ਉਨ੍ਹਾਂ ਦਾ ਦੁਬਾਰਾ ਫੋਨ ਆਇਆ ਤੇ ਉਨ੍ਹਾਂ ਨੇ ਦੱਸਿਆ ਕਿ ਰੋਟਾਵੇਟਰ ਵਿੱਚ ਆਉਣ ਕਾਰਨ ਉਸਦੀ ਮੌਤ ਹੋ ਗਈ ਹੈ। ਉਸਨੇ ਦੱਸਿਆ ਕਿ ਸਾਨੂੰ ਸਥਿਤੀ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ ਕਿ ਇਸ ਮੇਰਾ ਭਰਾ ਰੋਟਾਵੇਟਰ ਹੇਠਾਂ ਕਿੱਦਾਂ ਆ ਸਕਦਾ ਹੈ।

ਜਦ ਕਿ ਵਿਦੇਸ਼ੀ ਟਰੈਕਟਰਾਂ ਦੇ ਸੈਂਸਰ ਹੁੰਦੇ ਹਨ। ਉਥੇ ਟਰੈਕਟਰਾਂ ਤਾਂ ਖੁਦ ਬਖੁਦ ਬੰਦ ਹੋ ਜਾਂਦੇ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾਵੇ ਕਿਉਂਕਿ ਅਜੇ ਤੱਕ ਸਾਨੂੰ ਇਟਲੀ ਦੀ ਪੁਲਿਸ ਵੀ ਕੁਝ ਨਹੀਂ ਦੱਸ ਰਹੀ ਅਸੀਂ ਜਲਦ ਹੀ ਵਕੀਲ ਹਾਇਰ ਕਰਕੇ ਇਸ ਮਾਮਲੇ ਦੀ ਤਹਿ ਤੱਕ ਜਾਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਰਾਜਸਭਾ ਮੈਂਬਰ ਸੰਤ ਸੀਚੇਵਾਲ ਤੋਂ ਉਕਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Read More
{}{}