Home >>Punjab

Gurdaspur News: ਗੁਰਸਾਦਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪਰਿਵਾਰ ਨੇ ਲੜਕੇ ਦੇ ਦੋਸਤਾਂ 'ਤੇ ਲਗਾਏ ਦੋਸ਼

Gurdaspur News: ਪਿੰਡ ਬਾਬੋਵਾਲ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇੱਕ 27 ਸਾਲਾ ਨੌਜਵਾਨ ਅਮੀਤ ਮਸੀਹ ਦੀ ਮੌਤ ਹੋ ਗਈ ਹੈ।

Advertisement
Gurdaspur News: ਗੁਰਸਾਦਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪਰਿਵਾਰ ਨੇ ਲੜਕੇ ਦੇ ਦੋਸਤਾਂ 'ਤੇ ਲਗਾਏ ਦੋਸ਼
Ravinder Singh|Updated: Jul 06, 2024, 03:35 PM IST
Share

Gurdaspur News (ਅਵਤਾਰ ਸਿੰਘ): ਗੁਰਦਾਸਪੁਰ ਦੇ ਪਿੰਡ ਬਾਬੋਵਾਲ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇੱਕ 27 ਸਾਲਾ ਨੌਜਵਾਨ ਅਮੀਤ ਮਸੀਹ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਉਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਦੋਸਤਾਂ ਉੱਪਰ ਨਸ਼ੇ ਦਾ ਟੀਕਾ ਲਗਾਉਣ ਦੇ ਦੋਸ਼ ਲਗਾਏ ਹਨ।

ਮ੍ਰਿਤਕ ਦੀ ਮਾਂ ਸੁਨੀਤਾ ਨੇ ਕਿਹਾ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੋਈ ਕਾਰਵਾਈ ਨਹੀ ਕਰਦੀ ਜਿਸ ਕਰਕੇ ਅੱਜ ਉਨ੍ਹਾਂ ਦਾ ਬੇਟਾ ਇਸ ਜਹਾਨ ਤੋਂ ਤੁਰ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਅਮਿਤ ਮਸੀਹ ਦੀ ਮਾਤਾ ਸੁਨੀਤਾ ਤੇ ਪਤਨੀ ਸ਼ਿਵਾਲੀ ਨੇ ਦੱਸਿਆ ਕਿ ਅਮੀਤ ਪਹਿਲਾਂ ਨਸ਼ਾ ਕਰਦਾ ਸੀ।

ਪਿਛਲੇ ਸੱਤ ਮਹੀਨੇ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਰਹਿਣ ਤੋਂ ਬਾਅਦ ਉਹ ਨਸ਼ਾ ਛੱਡ ਗਿਆ ਸੀ ਪਰ ਕੱਲ੍ਹ ਉਸਦੇ ਦੋ ਦੋਸਤ ਉਸ ਨੂੰ ਆਪਣੇ ਨਾਲ ਲੈ ਗਏ ਜਿਨ੍ਹਾਂ ਨੇ ਜ਼ਬਰਦਸਤੀ ਉਸਨੂੰ ਨਸ਼ੇ ਦਾ ਟੀਕਾ ਲਾਇਆ ਹੈ ਜਿਸ ਕਰਕੇ ਅਮਿਤ ਦੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋ ਗਈ। ਉਸ ਦੇ ਦੋਸਤ ਉਸ ਨੂੰ ਇੱਕ ਈ ਰਿਕਸ਼ਾ ਵਿੱਚ ਛੱਡ ਕੇ ਭੱਜ ਗਏ ਜਿਸ ਤੋਂ ਬਾਅਦ ਮੁਹੱਲੇ ਦੇ ਲੋਕਾਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦਾ ਬੇਟਾ ਅਮਿਤ ਈ ਰਿਕਸ਼ਾ ਵਿੱਚ ਬੇਸੁਧ ਪਿਆ ਹੋਇਆ ਹੈ ਜਦੋਂ ਉਸਨੂੰ ਚੁੱਕ ਕੇ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਸ ਦੇ ਦੋਸਤਾਂ ਨੇ ਹੀ ਉਸਨੂੰ ਨਸ਼ੇ ਦਾ ਟੀਕਾ ਲਗਾਇਆ ਹੈ ਕਿਉਂਕਿ ਉਸਦੇ ਦੋਸਤ ਪਹਿਲਾਂ ਵੀ ਨਸ਼ੇ ਦੇ ਆਦੀ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਜਿਨ੍ਹਾਂ ਨੇ ਉਸਦੇ ਬੇਟੇ ਨੂੰ ਨਸ਼ੇ ਦਾ ਟੀਕਾ ਲਗਾਇਆ ਹੈ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਦੀ ਲਾਸ਼ ਲਿਆਂਦੀ ਗਈ ਹੈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਕਰਵਾਉਣ ਦੇ ਲਈ ਭੇਜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ ਉਸ ਹਿਸਾਬ ਨਾਲ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Mohali News: ਵਿਦੇਸ਼ ਭੇਜਣ ਦੇ ਨਾਂਅ 'ਤੇ ਨੇਪਾਲ ਦੇ 3 ਨੌਜਵਾਨਾਂ ਨਾਲ 10.85 ਲੱਖ ਰੁਪਏ ਦੀ ਠੱਗੀ

Read More
{}{}