Punjab Weather News: ਪੰਜਾਬ ਵਿੱਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਵਿਜ਼ੀਬਿਲਟੀ 20 ਮੀਟਰ ਤੋਂ ਘੱਟ ਹੈ। ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।
ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਲੋਕਾਂ ਨੂੰ ਫਿਲਹਾਲ ਰਾਹਤ ਨਹੀਂ ਮਿਲੇਗੀ। ਸੋਮਵਾਰ ਨੂੰ ਉੱਤਰ ਭਾਰਤ ਵਿੱਚ ਧੁੱਪ ਨਿਕਲਣ ਦੇ ਬਾਵਜੂਦ ਕੜਾਕੇ ਦੀ ਠੰਢ 'ਚ ਕੋਈ ਕਮੀ ਨਹੀਂ ਆਈ। ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਹਿਲੀ ਵਾਰ ਰਾਤ ਦਾ ਤਾਪਮਾਨ ਮਨਫ਼ੀ ਤੱਕ ਪਹੁੰਚ ਗਿਆ ਹੈ।
ਨਵਾਂਸ਼ਹਿਰ -0.2 ਡਿਗਰੀ ਦੇ ਨਾਲ ਸੂਬੇ ਦਾ ਸਭ ਤੋਂ ਠੰਡਾ ਰਿਹਾ। ਪੰਜਾਬ 'ਚ ਰਾਤ ਦੇ ਤਾਪਮਾਨ 'ਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਹੁਣ ਇਹ ਆਮ ਨਾਲੋਂ 1.9 ਡਿਗਰੀ ਘੱਟ ਹੋ ਗਿਆ ਹੈ। ਧੁੰਦ ਕਾਰਨ ਦਿੱਲੀ ਵਿੱਚ 400 ਤੋਂ ਵੱਧ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਅਤੇ 100 ਤੋਂ ਵੱਧ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ। 68 ਉਡਾਣਾਂ ਨੂੰ ਰੱਦ ਕਰਨਾ ਪਿਆ।
ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਛਾਈ ਰਹੀ ਹੈ।
ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਸੀ। ਕਾਬਿਲੇਗੌਰ ਹੈ ਕਿ ਐਤਵਾਰ ਰਾਤ ਅਤੇ ਸੋਮਵਾਰ ਸਵੇਰੇ ਤਿੰਨ ਹਾਦਸਿਆਂ ਵਿੱਚ ਚਾਰ ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਅਲਰਟ ਅਨੁਸਾਰ ਪੰਜਾਬ ਦੇ 16 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਠੰਢ ਦੇ ਨਾਲ-ਨਾਲ ਸੀਤ ਲਹਿਰ ਵੀ ਰਹੇਗੀ। ਇਸ ਦੇ ਨਾਲ ਹੀ ਬੁੱਧਵਾਰ ਲਈ ਆਰੇਂਜ ਅਲਰਟ ਅਤੇ ਵੀਰਵਾਰ ਅਤੇ ਸ਼ੁੱਕਰਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇੱਥੇ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 15 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Mining Income News: ਸਰਕਾਰ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ- ਚੇਤਨ ਸਿੰਘ ਜੌੜਾਮਾਜਰਾ