Home >>Punjab

Farmers Protest: ਖਨੌਰੀ ਬਾਰਡਰ 'ਤੇ ਜਗਜੀਤ ਡੱਲੇਵਾਲ ਨੂੰ ਮਿਲਣ ਪਹੁੰਚੇ DGP ਗੌਰਵ ਯਾਦਵ, ਕੇਂਦਰੀ ਅਧਿਕਾਰੀ ਵੀ ਮੌਜੂਦ

DGP Gaurav Yadav Meet Jagjeet Singh Dallewal: ਖਨੌਰੀ ਬਾਰਡਰ 'ਤੇ ਮਰਨ ਵਰਤ ਉੱਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦਾ 12 ਕਿਲੋ ਤੋਂ ਵੱਧ ਵਜ਼ਨ ਘਟ ਗਿਆ ਹੈ। ਅੱਜ DGP ਪੰਜਾਬ ਗੌਰਵ ਯਾਦਵ ਤੇ ਪਟਿਆਲਾ ਰੇਂਜ ਦੇ DIG ਮਨਦੀਪ ਸਿੱਧੂ ਨੇ ਡੱਲੇਵਾਲ ਦਾ ਹਾਲ ਜਾਣਿਆ ਹੈ।

Advertisement
Farmers Protest: ਖਨੌਰੀ ਬਾਰਡਰ 'ਤੇ ਜਗਜੀਤ ਡੱਲੇਵਾਲ ਨੂੰ ਮਿਲਣ ਪਹੁੰਚੇ DGP ਗੌਰਵ ਯਾਦਵ, ਕੇਂਦਰੀ ਅਧਿਕਾਰੀ ਵੀ ਮੌਜੂਦ
Riya Bawa|Updated: Dec 15, 2024, 12:08 PM IST
Share

Farmers Protest:  ਸ਼ੰਭੂ-ਖਨੌਰੀ ਸਰਹੱਦ 'ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਿਹਾ ਡੈੱਡਲਾਕ ਖ਼ਤਮ ਹੋਣ ਦੇ ਆਸਾਰ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖਨੌਰੀ ਬਾਰਡਰ 'ਤੇ 20 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਿਲਣ ਪਹੁੰਚੇ। ਅੱਜ DGP ਪੰਜਾਬ ਗੌਰਵ ਯਾਦਵ ਦੇ ਨਾਲ ਪਟਿਆਲਾ ਰੇਂਜ ਦੇ DIG ਮਨਦੀਪ ਸਿੱਧੂ ਨੇ ਡੱਲੇਵਾਲ ਦਾ ਹਾਲ ਜਾਣਿਆ ਹੈ।

 ਡੱਲੇਵਾਲ ਦੀ ਜਾਨ ਹੈ ਕੀਮਤੀ- ਡੀਜੀਪੀ
ਉਹਨਾਂ ਦੇ ਨਾਲ ਕੇਂਦਰ ਸਰਕਾਰ ਦੇ ਕੁਝ ਅਧਿਕਾਰੀ ਵੀ ਹਨ। ਫਿਲਹਾਲ ਉਨ੍ਹਾਂ ਦੀ ਗੱਲਬਾਤ ਚੱਲ ਰਹੀ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਜਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਿਲ ਕੇ ਬਾਹਰ ਆਏ ਤਾਂ ਉਹਨਾਂ ਨੇ ਪ੍ਰੈੱਸ ਨੂੰ ਸੰਬੋਧਨ ਕੀਤਾ।ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ। ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਕਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਖਾਸ ਤੌਰ ਉੱਤੇ ਸੰਦੇਸ਼ ਭੇਜਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ ਸਾਡੇ ਲਈ ਬਹੁਤ ਜ਼ਰੂਰੀ ਹਨ। ਇਸ ਸੰਘਰਸ਼ ਲਈ ਬਹੁਤ ਜ਼ਰੂਰੀ ਹੈ। ਕੇਂਦਰੀ ਗ੍ਰਹਿ ਦੇ ਡਾਇਰੈਕਟਰ ਮਯੰਕ ਮਿਸ਼ਰਾ ਨੇ ਕਿਹਾ ਕਿ ਅਸੀਂ ਡੱਲੇਵਾਲ ਦੀਆਂ ਮੰਗਾਂ ਸੁਣਨ ਆਏ ਸੀ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ ਜਿਸ ਤੋਂ ਬਾਅਦ ਉਹਨਾਂ ਨੇ ਗੱਲਬਾਤ ਕੀਤੀ ਹੈ ।

ਇਹ ਵੀ ਪੜ੍ਹੋ: Farmers Protest: ਕਿਸਾਨੀ ਮੰਗਾਂ ਨੂੰ ਲੈ ਕੇ ਹੁਣ ਕਿਸਾਨ ਬੀਬੀਆਂ ਵੀ ਹੋਈਆਂ ਐਕਟਿਵ! ਬੱਸਾਂ ਰਾਹੀਂ ਖਨੌਰੀ ਬਾਰਡਰ ਲਈ ਹੋਈਆਂ ਰਵਾਨਾ 

ਦੂਜੇ ਪਾਸੇ ਸ਼ੰਭੂ-ਖਨੌਰੀ ਸਰਹੱਦ 'ਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਪੰਜਾਬ ਦੇ ਕਿਸਾਨਾਂ ਵੱਲ ਹਰਿਆਣਾ ਦੇ ਕਿਸਾਨਾਂ ਦਾ ਵੀ ਝੁਕਾਅ ਆਉਣ ਲੱਗਾ ਹੈ। ਬੀਕੇਯੂ ਆਗੂ ਗੁਰਨਾਮ ਚੜੂਨੀ ਵੀ ਖਨੌਰੀ ਸਰਹੱਦ ਵਿਖੇ ਡੱਲੇਵਾਲ ਨੂੰ ਮਿਲਣਗੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਣਗੇ। ਜਦੋਂ ਕਿ ਡੱਲੇਵਾਲ ਨੇ ਮਰਨ ਵਰਤ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਖਨੌਰੀ ਬਾਰਡਰ 'ਤੇ ਮੰਜੇ 'ਤੇ ਲੇਟਦਿਆਂ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ।

Read More
{}{}