Dharamvir Gandhi: ਲੁਧਿਆਣਾ ਵਿੱਚ ਹਲਕਾ ਪੱਛਮੀ ਵਿੱਚ ਹੋ ਰਹੀ ਉਹ ਚੋਣ ਵਿੱਚ ਲਗਾਤਾਰ ਸਿਆਸੀ ਪਾਰਟੀਆਂ ਦੇ ਵੱਡੇ-ਵੱਡੇ ਲੀਡਰਾਂ ਵੱਲੋਂ ਆਪਣੇ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਲਗਾਤਾਰ ਜਿੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਅਤੇ ਉਥੇ ਹੀ ਵਿਰੋਧੀ ਪਾਰਟੀ ਉੱਪਰ ਦੋਸ਼ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਕਾਂਗਰਸ ਪੱਛਮੀ ਦੇ ਇੰਚਾਰਜ ਵਿਧਾਇਕ ਰਾਣਾ ਗੁਰਜੀਤ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ ਨੇ ਪੱਤਰਕਾਰਵਾਰਤਾ ਕੀਤੀ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਉਤੇ ਜਮ ਕੇ ਨਿਸ਼ਾਨੇ ਲਗਾਏ।
ਉਨ੍ਹਾਂ ਨੇ ਕਿਹਾ ਕਿ ਉਹ ਵੀ ਆਮ ਆਦਮੀ ਪਾਰਟੀ ਵਿੱਚ ਰਹੇ ਹਨ। ਕਦੇ ਦਿੱਲੀ ਵਿੱਚ ਵੀ ਕੰਮ ਕੀਤਾ ਪਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਉਨ੍ਹਾਂ ਨੇ ਪਾਰਟੀ ਛੱਡੀ ਅਤੇ ਉਸ ਤੋਂ ਬਾਅਦ ਉਹ ਕਾਂਗਰਸ ਵਿੱਚ ਸ਼ਾਮਲ ਹੋ ਕੇ ਜਨਤਾ ਨੇ ਉਨ੍ਹਾਂ ਨੂੰ ਵੱਡਾ ਫਤਵਾ ਦਿੱਤਾ ਅਤੇ ਉਹ ਲੋਕ ਸਭਾ ਵਿੱਚ ਦੂਜੀ ਵਾਰ ਪਹੁੰਚੇ ਪਰ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਲੋਕਤੰਤਰਤ ਖਤਮ ਹੋ ਚੁੱਕੀ ਹੈ ਅਤੇ ਉਥੇ ਹੁਣ ਤਾਨਾਸ਼ਾਹੀ ਚੱਲਦੀ ਹੈ।
ਇਹ ਵੀ ਪੜ੍ਹੋ : Kapurthala Loot News: ਚੌਂਕੀਦਾਰ ਨੂੰ ਬੰਧਕ ਬਣਾ ਕੇ ਸੁਨਿਆਰੇ ਦੀ ਦੁਕਾਨ ਲੁੱਟੀ; ਲੱਖਾਂ ਦੇ ਗਹਿਣੇ ਚੋਰੀ
ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਨੂੰ ਨਕਾਰ ਚੁੱਕੇ ਹਨ ਅਤੇ ਪੰਜਾਬ ਵਿੱਚ ਦਿੱਲੀ ਵਾਲਿਆਂ ਦਾ ਰਾਜ ਚੱਲ ਰਿਹਾ ਇੱਥੇ ਹੀ ਬੱਸ ਨਹੀਂ ਉਨ੍ਹਾਂ ਨੇ ਕਿਹਾ ਕਿ ਇਹ ਚੋਣ ਇਕੱਲੇ ਭਾਰਤ ਭੂਸ਼ਣ ਆਸ਼ੂ ਦੀ ਚੋਣ ਨਹੀਂ ਇਹ ਚੋਣ 2022 ਦਾ ਭਵਿੱਖ ਤੈਅ ਕਰੇਗੀ। ਇਸ ਲਈ ਸਾਨੂੰ ਭਾਰਤ ਭੂਸ਼ਣ ਆਸ਼ੂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣਾ ਚਾਹੀਦਾ ਹੈ ਹੈ ਤਾਂ ਜੋ ਪੰਜਾਬ ਦੀ ਹਾਲਤ ਖਰਾਬ ਹੋ ਚੁੱਕੀ ਹੈ। ਉਨ੍ਹਾਂ ਨੂੰ ਕਾਂਗਰਸ ਦੀ ਸਰਕਾਰ ਆਉਣ ਉਤੇ ਸੁਧਾਰਿਆ ਜਾ ਸਕੇ।
ਬੀਤੇ ਦਿਨੀਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਿਆਰੀ ਵਜੋਂ 66 ਮਾਈਕਰੋ-ਆਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੂਰੀ ਕੀਤੀ ਗਈ ਜਿਸਦੀ ਨਿਗਰਾਨੀ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਅਤੇ ਜ਼ਿਲ੍ਹਾ ਚੋਣ ਅਫਸਰ ਹਿਮਾਂਸ਼ੂ ਜੈਨ ਨੇ ਕੀਤੀ ਸੀ।
ਇਹ ਵੀ ਪੜ੍ਹੋ : Sukhdev Singh Dhindsa: ਸੁਖਦੇਵ ਸਿੰਘ ਢੀਂਡਸਾ ਨਮਿੱਤ ਪਾਠ ਦੇ ਭੋਗ ਪਾਏ; ਸਿਆਸੀ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਕੀਤੀ ਭੇਟ