Bathinda News: ਵਿਜੀਲੈਂਸ ਰਿਮਾਂਡ ਉਤੇ ਚੱਲ ਰਹੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੇਟ ਵਿੱਚ ਦਰਦ ਕਾਰਨ ਸਿਵਲ ਹਸਪਤਾਲ ਵਿੱਚ ਉਸਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਉਸ ਨੂੰ ਗੁਰਦੇ ਦੀ ਪੱਥਰੀ ਦਾ ਦਰਦ ਹੋਇਆ ਜਿਸ ਦਾ ਇਲਾਜ ਚੱਲ ਰਿਹਾ ਹੈ ਹੁਣ ਠੀਕ ਹੈ ਜੋ ਸਿਵਲ ਹਸਪਤਾਲ ਵਿੱਚ ਦਾਖਲ ਹੈ।
ਦੱਸ ਦੇਈਏ ਕਿ ਬਠਿੰਡਾ ਵਿਜੀਲੈਂਸ ਵਿਭਾਗ ਨੇ ਬਰਖਾਸਤ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ 26 ਮਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿੱਥੇ ਉਸਨੂੰ 27 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਵਿਜੀਲੈਂਸ ਵਿਭਾਗ ਨੇ ਅਦਾਲਤ ਤੋਂ 5 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 3 ਦਿਨ ਦਾ ਪੁਲਿਸ ਰਿਮਾਂਡ ਦਿੱਤਾ।
ਅਮਨਦੀਪ ਕੌਰ 27 ਮਈ ਨੂੰ ਪੁਲਿਸ ਰਿਮਾਂਡ 'ਤੇ ਸੀ ਪਰ ਅਚਾਨਕ ਪੇਟ ਵਿੱਚ ਦਰਦ ਹੋਣ ਕਾਰਨ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਦੋਂ ਸਿਵਲ ਹਸਪਤਾਲ ਦੀ ਡਾਕਟਰ ਨੇ ਟੈਸਟ ਕੀਤੇ ਤਾਂ ਪਤਾ ਲੱਗਾ ਕਿ ਯੂਰੇਟਰ ਵਿੱਚ ਪੱਥਰੀ ਹੈ, ਇਸ ਲਈ ਉਸਦਾ ਇਲਾਜ ਹੁਣ ਸ਼ੁਰੂ ਕਰ ਦਿੱਤਾ ਗਿਆ ਹੈ। ਅਮਨਦੀਪ ਕੌਰ ਪੁਲਿਸ ਹਿਰਾਸਤ ਵਿੱਚ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਇਹ ਵੀ ਪੜ੍ਹੋ : Chandigarh Corona Case: ਚੰਡੀਗੜ੍ਹ ਵਿੱਚ ਕੋਰੋਨਾ ਦਾ ਮਰੀਜ਼ ਆਇਆ ਸਾਹਮਣੇ; ਲੋਕਾਂ ਨੂੰ ਸਾਵਧਾਨੀ ਵਰਤਣ ਦੀ ਹਦਾਇਤ
ਸਿਵਲ ਹਸਪਤਾਲ ਦੇ ਵਾਰਡ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਦੇ ਸੂਤਰਾਂ ਨੇ ਦੱਸਿਆ ਕਿ ਜਾਂਚ ਦੌਰਾਨ ਉਨ੍ਹਾਂ ਨੇ ਪਾਇਆ ਕਿ ਅਮਨਦੀਪ ਨੇ 2018 ਤੋਂ 2025 ਦੇ ਵਿਚਕਾਰ ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਲਗਭਗ 31 ਲੱਖ ਰੁਪਏ ਵੱਧ ਦੀ ਜਾਇਦਾਦ ਇਕੱਠੀ ਕੀਤੀ ਸੀ। ਵਿਜੀਲੈਂਸ ਬਿਊਰੋ ਮੁਕਤਸਰ ਦੇ ਡੀਐਸਪੀ, ਕੁਲਵੰਤ ਸਿੰਘ ਨੇ ਕਿਹਾ, "ਬਠਿੰਡਾ ਦੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਵਿੱਚ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : IPL ਫਾਈਨਲ ਵਿੱਚ ਆਪ੍ਰੇਸ਼ਨ ਸਿੰਦੂਰ ਦਾ ਜਸ਼ਨ, BCCI ਨੇ ਸਮਾਪਤੀ ਸਮਾਰੋਹ ਵਿੱਚ ਤਿੰਨਾਂ ਫੌਜ ਮੁਖੀਆਂ ਨੂੰ ਦਿੱਤਾ ਸੱਦਾ