Mohali News: ਮੋਹਾਲੀ ਵਿੱਚ ਆਪਣੀਆਂ ਮੰਗਾਂ ਲਈ ਡਟੇ ਹੋਏ ਸੰਘਰਸ਼ਕਾਰੀ ਹੁਣ ਧਰਨੇ-ਰੈਲੀਆਂ ਨਹੀਂ ਕਰ ਸਕਣਗੇ, ਕਿਉਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਕੋਮਲ ਮਿੱਤਲ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ‘ਦ ਭਾਰਤੀ ਨਾਗਰਿਕ ਸੁਰੱਖਿਆ ਐਕਟ 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਜੂਨ 2025 ਤੋਂ 10 ਅਗਸਤ 2025 ਤੱਕ ਲਾਗੂ ਰਹਿਣਗੇ।
ਕਾਬਿਲੇਗੌਰ ਹੈ ਕਿ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਕੋਮਲ ਮਿੱਤਲ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਮੁਲਾਜ਼ਮ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : PRTC Bus Strike: ਪੀਆਰਟੀਸੀ ਬੱਸਾਂ ਦੇ ਮੁੜ ਰੁਕਣਗੇ ਚੱਕੇ; ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ
ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : Ludhiana News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਲੱਗੇ ਪੋਸਟਰ; 'ਇੱਜ਼ਤਾਂ ਦੇ ਰਾਖੇ' ਦਾ ਦਿੱਤਾ ਗਿਆ ਖਿਤਾਬ