Fazilka News: ਫਾਜ਼ਿਲਕਾ ਅਬੋਹਰ ਨੈਸ਼ਨਲ ਹਾਈਵੇ ਉਤੇ ਪਿੰਡ ਬਣਵਾਲਾ ਹਨੂਮੰਤਾ ਦੇ ਕੋਲ ਪਿੰਡ ਦੇ ਲੋਕਾਂ ਨੇ ਧਰਨਾ ਲਗਾ ਦਿੱਤਾ ਅਤੇ ਹਾਈਵੇ ਕਰ ਦਿੱਤਾ। ਲੋਕਾਂ ਦਾ ਦੋਸ਼ ਹੈ ਕਿ ਪਿਛਲੇ ਦੋ ਮਹੀਨੇ ਤੋਂ ਪਿੰਡ ਦਾ ਸੀਵਰੇਜ ਸਿਸਟਮ ਠੱਪ ਪਿਆ ਹੈ। ਕਈ ਵਾਰ ਗੁਹਾਰ ਲਗਾਈ ਜਾ ਚੁੱਕੀ ਹੈ ਪਰ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਹੈ।
ਗਲੀਆਂ ਵਿੱਚ ਗੰਦਾ ਪਾਣੀ ਖੜ੍ਹਨ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਘਰਾਂ ਵਿੱਚ ਵੀ ਗੰਦਾ ਪਾਣੀ ਵੜ੍ਹ ਰਿਹਾ ਹੈ। ਇਥੋਂ ਤੱਕ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵੀ ਗੰਦਾ ਪਾਣੀ ਮਿਲ਼ ਰਿਹਾ ਹੈ। ਇਸ ਕਾਰਨ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸੀਵਰੇਜ ਸਿਸਟਮ ਨੂੰ ਦਰੁਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਧਰਨੇ ਦੀ ਅਗਵਾਈ ਕਰ ਰਹੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਪਿੰਡ ਦੇ ਪ੍ਰਧਾਨ ਓਮ ਪ੍ਰਕਾਸ਼ ਨੇ ਦੱਸਿਆ ਕਿ ਪਿਛਲੇ 60 ਦਿਨਾਂ ਤੋਂ ਲਗਾਤਾਰ ਲੋਕ ਸੀਵਰੇਜ ਸਿਸਟਮ ਠੱਪ ਹੋਣ ਕਾਰਨ ਪਰੇਸ਼ਾਨ ਚੱਲ ਰਹੇ ਹਨ। ਲੋਕਾਂ ਦੇ ਘਰਾਂ ਵਿੱਚ ਗੰਦਾ ਪਾਣੀ ਵੜ੍ਹ ਰਿਹਾ ਹੈ। ਇੰਨਾ ਹੀ ਨਹੀਂ ਘਰਾਂ ਵਿੱਚ ਪੀਣ ਲਈ ਸੀਵਰੇਜ ਦਾ ਗੰਦਾ ਪਾਣੀ ਪਹੁੰਚ ਰਿਹਾ ਹੈ। ਇਸ ਕਾਰਨ ਲੋਕ ਕਾਫੀ ਪਰੇਸ਼ਾਨ ਚੱਲ ਰਹੇ ਹਨ।
ਇਸ ਲਈ ਲੈ ਕੇ ਪ੍ਰਸ਼ਾਸਨ ਅੱਗੇ ਕਈ ਵਾਰ ਗੁਹਾਰ ਲਗਾਈ ਚੁੱਕੀ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਅੱਜ ਗੰਦੇ ਪਾਣੀ ਦੀਆਂ ਬਾਲਟੀਆਂ ਭਰ ਕੇ ਲੋਕਾਂ ਨੇ ਫਾਜ਼ਿਲਕਾ-ਅਬੋਹਰ ਹਾਈਵੇ ਜਾਮ ਕਰਕੇ ਧਰਨਾ ਲਗਾ ਦਿੱਤਾ ਅਤੇ ਜਦ ਤੱਕ ਮਾਮਲੇ ਦਾ ਹੱਲ ਨਹੀਂ ਹੋਵੇਗਾ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ : Amritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀ
ਉਧਰ ਮੌਕੇ ਉਪਰ ਪੁੱਜੇ ਫਾਜ਼ਿਲਕਾ ਸਦਰ ਥਾਣਾ ਦੇ ਐਸਐਚਓ ਗੁਰਮੀਤ ਸਿੰਘ ਨੇ ਕਿਹਾ ਕਿ ਇਸ ਸਬੰਧਈ ਜਿਥੇ ਪੁਲਿਸ ਪ੍ਰਸ਼ਾਸਨ ਵੱਲੋਂ ਹਾਈਵੇ ਦੇ ਰੂਟ ਡਾਇਵਰਟ ਕੀਤੇ ਗਏ ਹਨ ਤਾਂ ਕਿ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਥੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਬੁਲਾਇਆ ਜਾ ਰਿਹਾ ਹੈ ਤਾਂ ਕਿ ਧਰਨਾ ਚੁਕਵਾ ਕੇ ਮਾਮਲੇ ਦਾ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : Jalandhar News: ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ; ਸੀਐਮ ਮਾਨ ਨੇ ਕਰਵਾਇਆ ਸ਼ਾਮਲ