Home >>Punjab

Diwali in Amritsar: ਅੰਮ੍ਰਿਤਸਰ 'ਚ ਦੀਵਾਲੀ ਦੀਆਂ ਰੌਣਕਾਂ, ਸ਼ਰਧਾਲੂ ਪੁੱਜ ਰਹੇ ਹਰਿਮੰਦਰ ਸਾਹਿਬ, ਇਕ ਲੱਖ ਜਗਾਏ ਗਏ ਘਿਓ ਦੇ ਦੀਵੇ

Diwali in Amritsar: ਅੰਮ੍ਰਿਤਸਰ 'ਚ ਦੀਵਾਲੀ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ ਹਨ। ਸ਼ਰਧਾਲੂ ਹਰਿਮੰਦਰ ਸਾਹਿਬ ਪੁੱਜ ਰਹੇ ਹਨ। ਇਕ ਲੱਖ ਜਗਾਏ ਘਿਓ ਦੇ ਦੀਵੇ ਗਏ।

Advertisement
Diwali in Amritsar: ਅੰਮ੍ਰਿਤਸਰ 'ਚ ਦੀਵਾਲੀ ਦੀਆਂ ਰੌਣਕਾਂ, ਸ਼ਰਧਾਲੂ ਪੁੱਜ ਰਹੇ ਹਰਿਮੰਦਰ ਸਾਹਿਬ, ਇਕ ਲੱਖ ਜਗਾਏ ਗਏ ਘਿਓ ਦੇ ਦੀਵੇ
Riya Bawa|Updated: Nov 01, 2024, 08:45 AM IST
Share

Diwali in Amritsar:  ਪੰਜਾਬ ਦੇ ਅੰਮ੍ਰਿਤਸਰ ਅਤੇ ਹਰਿਮੰਦਰ ਸਾਹਿਬ ਵਿੱਚ ਅੱਜ (ਸ਼ੁੱਕਰਵਾਰ) ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਦਿੱਲੀ ਦੰਗਿਆਂ ਦੀ 40ਵੀਂ ਵਰ੍ਹੇਗੰਢ ਮੌਕੇ ਦੀਵਾਲੀ ਮੌਕੇ ਮੰਦਰ 'ਚ ਆਤਿਸ਼ਬਾਜ਼ੀ ਨਹੀਂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਇਤਿਹਾਸਕ ਦਿਹਾੜੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਹੈ।

1 ਲੱਖ ਤੋਂ ਵੱਧ ਦੀਵੇ 
ਪਰ, ਇਸ ਵਾਰ ਸ਼ਾਮ ਨੂੰ 1 ਲੱਖ ਤੋਂ ਵੱਧ ਦੀਵੇ ਜਗਾਏ ਜਾਣਗੇ। ਸ੍ਰੀ ਹਰਿਮੰਦਰ ਸਾਹਿਬ ਵਿੱਚ ਇਹ ਦੀਵੇ ਜਗਾਉਣ ਦਾ ਕੰਮ 1984 ਦੇ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਦੀ ਯਾਦ ਵਿੱਚ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਮਕਸਦ ਦੰਗਿਆਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਮੁੱਠਤਾ ਪ੍ਰਗਟਾਉਣਾ ਹੈ।

ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਇਸ ਸ਼ੁਭ ਮੌਕੇ 'ਤੇ ਅੱਜ ਸਵੇਰ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਸਵੇਰੇ ਪਾਲਕੀ ਸਾਹਿਬ ਦੇ ਸਮੇਂ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਦੀ ਪਵਿੱਤਰ ਝੀਲ ਵਿੱਚ ਇਸ਼ਨਾਨ ਕਰਦੇ ਦੇਖੇ ਗਏ। ਅੱਜ ਹਰਿਮੰਦਰ ਸਾਹਿਬ ਦੇ ਅੰਦਰ ਹੀ ਲਾਈਟਿੰਗ ਕੀਤੀ ਗਈ ਹੈ।

ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿੱਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ।

ਇਹ ਵੀ ਪੜ੍ਹੋ:  Bandi Chhor Diwas: ਬੰਦੀ ਛੋੜ ਦਿਵਸ ਦਾ ਇਤਿਹਾਸਕ ਪਿਛੋਕੜ; ਜਾਣੋ ਸਿੱਖ ਭਾਈਚਾਰਾ ਕਿਉਂ ਜਗਾਉਂਦਾ ਘਿਓ ਦੇ ਦੀਵੇ

ਦਿੱਲੀ ਦੰਗਿਆਂ ਦੀ 40ਵੀਂ ਬਰਸੀ ਦੇ ਮੱਦੇਨਜ਼ਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਆਪਣੇ ਘਰਾਂ ਅਤੇ ਗੁਰਦੁਆਰਿਆਂ ਵਿੱਚ ਸਿਰਫ਼ ਘਿਓ ਦੇ ਦੀਵੇ ਜਗਾਉਣ ਅਤੇ ਬਿਜਲੀ ਦੀ ਸਜਾਵਟ ਤੋਂ ਬਚਣ ਦੇ ਹੁਕਮ ਦਿੱਤੇ ਹਨ। ਇਸ ਦੇ ਮੱਦੇਨਜ਼ਰ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਹੀ ਰੋਸ਼ਨੀ ਕੀਤੀ ਗਈ ਹੈ। ਇਸ ਤੋਂ ਇਲਾਵਾ ਘਰਾਂ ਅਤੇ ਗੁਰਦੁਆਰਿਆਂ ਦੇ ਬਾਹਰ ਕਿਤੇ ਵੀ ਰੋਸ਼ਨੀ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

Read More
{}{}