Kapurthala Drone Attack News: ਕਪੂਰਥਲਾ ਦੇ ਪਿੰਡ ਤਲਵੰਡੀ ਚੌਧਰੀਆਂ ਵਿੱਚ ਪਾਕਿਸਤਾਨ ਨੇ ਡਰੋਨ ਦੇ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਲੋਕਾਂ ਨੇ 4 ਵਾਰ ਧਮਾਕੇ ਦੀਆਂ ਆਵਾਜ਼ਾਂ ਸੁਣੀਆਂ ਹਨ। ਪ੍ਰਸ਼ਾਸ਼ਨ ਵੱਲੋਂ ਵਾਰਨਿੰਗ ਹੂਟਰ ਬਜਾਉਣੇ ਸ਼ੁਰੂ ਕਰ ਦਿੱਤੇ ਹਨ, ਇਸ ਦੇ ਨਾਲ ਹੀ ਪੂਰੀ ਤਰ੍ਹਾਂ ਦੇ ਨਾਲ ਬਲੈਕ ਆਊਟ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਘਰ ਅੰਦਰ ਰਹਿਣਾ ਦੀ ਬੇਨਤੀ ਕੀਤੀ ਜਾ ਰਹੀ ਹੈ।