Bathinda News: ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨਸ਼ਿਆਂ ਖਿਲਾਫ਼ ਯੁੱਧ ਮੁਹਿੰਮ ਨੂੰ ਲੈ ਕੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਪਾਸੇ ਹਾਲੇ ਵੀ ਨਸ਼ਾ ਤਸਕਰਾਂ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਅਤੇ ਨਸ਼ਾ ਵੇਚਣ ਤੋਂ ਨਹੀਂ ਹਟ ਰਹੇ। ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ ਤੋਂ ਸਾਹਮਣੇ ਆਈ ਹੈ, ਜਿਥੇ ਨਸ਼ਾ ਤਸਕਰਾਂ ਨੇ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਅਨੁਸਾਰ ਨੌਜਵਾਨ ਦੀਪ 5 ਭੈਣਾਂ ਦਾ ਇਕਲੌਤਾ ਭਰਾ ਦੱਸਿਆ ਜਾ ਰਿਹਾ ਹੈ, ਜੋ ਕਿ ਬਸਤੀ ਵਿੱਚ ਨਸ਼ਾ ਤਸਕਰਾਂ ਦੇ ਨਸ਼ਾ ਵੇਚਣ ਦਾ ਲਗਾਤਾਰ ਵਿਰੋਧ ਕਰਦਾ ਸੀ। ਨਸ਼ਾ ਤਸਕਰਾਂ ਦੇ ਦਿਨ-ਦਿਹਾੜੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਨਾਲ ਪਿੰਡ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵਿੱਚ ਸੋਗ ਤੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਪੀੜਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਖਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।