Home >>Punjab

Bathinda News: ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਕਿਸਾਨ ਨਰਮੇ ਦੀ ਫ਼ਸਲ ਵਾਹੁਣ ਲਈ ਮਜਬੂਰ

ਬਠਿੰਡਾ ਜ਼ਿਲ੍ਹੇ ਵਿੱਚ ਕਿਸਾਨ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਨੂੰ ਵਾਹੁਣ ਲਈ ਮਜਬੂਰ ਹੋ ਰਹੇ ਹਨ। ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਕਾਰਨ ਬਠਿੰਡਾ ਦੇ ਪਿੰਡ ਤੁੰਗਵਾਲੀ ਵਿੱਚ ਕਿਸਾਨ ਨੇ ਤਿੰਨ ਏਕੜ ਨਰਮੇ ਦੀ ਫਸਲ ਵਾਹ ਦਿੱਤੀ। ਕਿਸਾਨ ਡੇਢ ਏਕੜ ਆਪਣੀ ਅਤੇ ਡੇਢ ਏਕੜ ਜ਼ਮੀਨ ਠੇਕੇ ਉਤੇ ਲੈ ਕੇ ਖੇਤੀ ਕਰਦਾ ਸੀ

Advertisement
Bathinda News: ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਕਿਸਾਨ ਨਰਮੇ ਦੀ ਫ਼ਸਲ ਵਾਹੁਣ ਲਈ ਮਜਬੂਰ
Ravinder Singh|Updated: Aug 05, 2024, 11:27 AM IST
Share

Bathinda News: ਬਠਿੰਡਾ ਜ਼ਿਲ੍ਹੇ ਵਿੱਚ ਕਿਸਾਨ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਨੂੰ ਵਾਹੁਣ ਲਈ ਮਜਬੂਰ ਹੋ ਰਹੇ ਹਨ। ਚਿੱਟੇ ਮੱਛਰ ਅਤੇ ਗੁਲਾਬੀ ਸੁੰਡੀ ਕਾਰਨ ਬਠਿੰਡਾ ਦੇ ਪਿੰਡ ਤੁੰਗਵਾਲੀ ਵਿੱਚ ਕਿਸਾਨ ਨੇ ਤਿੰਨ ਏਕੜ ਨਰਮੇ ਦੀ ਫਸਲ ਵਾਹ ਦਿੱਤੀ। ਕਿਸਾਨ ਡੇਢ ਏਕੜ ਆਪਣੀ ਅਤੇ ਡੇਢ ਏਕੜ ਜ਼ਮੀਨ ਠੇਕੇ ਉਤੇ ਲੈ ਕੇ ਖੇਤੀ ਕਰਦਾ ਸੀ।

ਨਰਮੇ ਦੀ ਫਸਲ ਨੂੰ ਬਚਾਉਣ ਲਈ ਕਿਸਾਨਾਂ ਨੇ ਪ੍ਰਤੀ ਏਕੜ 10 ਤੋਂ 15 ਹਜ਼ਾਰ ਰੁਪਏ ਦੀ ਕੀਟ ਨਾਸ਼ਕ ਦਵਾਈਆਂ ਉਤੇ ਖਰਚ ਕੀਤਾ ਸੀ। ਕਿਸਾਨਾਂ ਵੱਲੋਂ ਨਕਲੀ ਕੀਟਨਾਸ਼ਕਾ ਤੇ ਬੀਜਾਂ ਦਾ ਕਾਰੋਬਾਰ ਕਰਨ ਵਾਲੀਆਂ ਕੰਪਨੀਆਂ ਉਤੇ ਸਖਤ ਕਾਰਵਾਈ ਦੀ ਮੰਗ ਗਈ ਹੈ ਅਤੇ ਕਿਸਾਨ ਨੂੰ ਘੱਟੋ ਘੱਟ 40,000 ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਜ਼ਿਲ੍ਹੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਅੱਧਾ ਹੀ ਨਰਮਾ ਕਿਸਾਨ ਵੱਲੋਂ ਬੀਜਿਆ ਗਿਆ ਹੈ।

 

Read More
{}{}