Home >>Punjab

Pathankot News: ਸਰਕਾਰੀ ਸਕੂਲ ਦੇ ਅਧਿਆਪਕ ਦੀ ਕੁੱਟਮਾਰ ਕਾਰਨ ਵਿਦਿਆਰਥੀ ਦੇ ਕੰਨ ਦਾ ਪਰਦਾ ਫਟਿਆ

Pathankot News: ਇੱਕ ਪਾਸੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉਪਰ ਚੁੱਕਣ ਲਈ ਅਧਿਆਪਕਾਂ ਤੇ ਬੱਚਿਆਂ ਨੂੰ ਵਿਦੇਸ਼ ਦੌਰੇ ਉਤੇ ਭੇਜਿਆ ਜਾ ਰਿਹਾ ਹੈ।

Advertisement
Pathankot News: ਸਰਕਾਰੀ ਸਕੂਲ ਦੇ ਅਧਿਆਪਕ ਦੀ ਕੁੱਟਮਾਰ ਕਾਰਨ ਵਿਦਿਆਰਥੀ ਦੇ ਕੰਨ ਦਾ ਪਰਦਾ ਫਟਿਆ
Ravinder Singh|Updated: Dec 13, 2023, 12:34 PM IST
Share

Pathankot News: ਇੱਕ ਪਾਸੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉਪਰ ਚੁੱਕਣ ਲਈ ਅਧਿਆਪਕਾਂ ਤੇ ਬੱਚਿਆਂ ਨੂੰ ਵਿਦੇਸ਼ ਦੌਰੇ ਉਤੇ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਉਥੇ ਜਾ ਸਿੱਖਿਆ ਦਾ ਮਹੱਤਵ ਸਮਝ ਸਕਣ ਤੇ ਪੜ੍ਹਾਈ ਨੂੰ ਨਿਵੇਕਲੇ ਤਰੀਕੇ ਨਾਲ ਕਰ ਪੜ੍ਹਈ ਨੂੰ ਸੌਖੇ ਤਰੀਕੇ ਨਾਲ ਸਮਝ ਸਕਣ ਪਰ ਜ਼ਿਲ੍ਹਾ ਪਠਾਨਕੋਟ ਦੇ ਬੁੰਗਲ ਬਧਾਨੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਸਵੀਰਾਂ ਕੁਝ ਹੋਰ ਹੀ ਵੇਖਣ ਨੂੰ ਮਿਲ ਰਹੀਆਂ ਹਨ।

ਜ਼ਿਲ੍ਹੇ ਦੇ ਇਸ ਸਕੂਲ ਵਿੱਚ ਪੰਜਾਬੀ ਦੇ ਅਧਿਆਪਕ ਨੇ 12ਵੀਂ ਜਮਾਤ ਦੇ ਵਿਦਿਆਰਥੀ ਨਾਲ ਕੁੱਟਮਾਰ ਕਰ ਦਿੱਤੀ ਜਿਸ ਕਾਰਨ ਉਸ ਦੇ ਕੰਨ ਦਾ ਪਰਦਾ ਫਟ ਗਿਆ ਜਿਸ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਵਿਦਿਆਰਥੀ ਦੀ ਪਛਾਣ ਮਹਿਜ ਹਸਨ ਵਜੋਂ ਹੋਈ। ਇਸ ਸਬੰਧੀ ਜਦ ਸਬੰਧਤ ਸਕੂਲ ਦੇ ਪ੍ਰਿੰਸੀਪਲ ਨਾਲ ਗੱਲ ਕਰਨੀ ਚਾਹੀ ਤਾਂ ਉਹ ਸਕੂਲ ਵਿੱਚ ਨਹੀਂ ਮਿਲੇ।

ਇਸ ਸਬੰਧੀ ਜਦ ਪੀੜਿਤ ਵਿਦਿਆਰਥੀ ਦੇ ਪਿਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਦਿਹਾੜੀ ਲਗਾਉਣ ਦਾ ਕੰਮ ਕਰਦੇ ਹਨ ਤੇ ਸ਼ਾਮ ਨੂੰ ਜਦ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੇ ਬੇਟੇ ਨਾਲ ਸਕੂਲ ਦੇ ਅਧਿਆਪਕ ਵੱਲੋਂ ਕੁੱਟਮਾਰ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਜਦ ਉਹ ਇਲਾਜ ਲਈ ਗਏ ਤਾਂ ਪਤਾ ਚੱਲਿਆ ਕਿ ਬੇਟੇ ਦੇ ਕੰਨ ਦਾ ਪਰਦਾ ਫਟ ਚੁੱਕਿਆ ਹੈ। ਇਸ ਮੌਕੇ ਉਨ੍ਹਾਂ ਨੇ ਅਜਿਹੇ ਅਧਿਆਪਕਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜੋ ਵਿਦਿਆਰਥੀਆਂ ਉਤੇ ਤਸ਼ੱਦਦ ਢਹਾਉਂਦੇ ਹਨ।

ਇਹ ਵੀ ਪੜ੍ਹੋ : Rajpura Accident News: ਧੁੰਦ ਕਾਰਨ ਰਾਜਪੁਰਾ-ਦਿੱਲੀ ਹਾਈਵੇ 'ਤੇ ਵਾਹਨਾਂ ਦੀ ਭਿਆਨਕ ਟੱਕਰ; ਕਈ ਲੋਕ ਜ਼ਖ਼ਮੀ, ਇੱਕ ਦੀ ਮੌਤ

ਦੂਜੇ ਪਾਸੇ ਜਦ ਇਸ ਸਬੰਧੀ ਡਾਕਟਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ਬੱਚਾ ਇਲਾਜ ਕਰਵਾਉਣ ਲਈ ਆਇਆ ਹੈ ਜਿਸ ਵੱਲੋਂ ਦੱਸਿਆ ਗਿਆ ਹੈ ਕਿ ਅਧਿਆਪਕ ਨੇ ਉਸ ਨਾਲ ਕੁੱਟਮਾਰ ਕੀਤੀ ਹੈ, ਜਿਸ ਵਜ੍ਹਾ ਕਰਕੇ ਉਸ ਨੂੰ ਸੁਣਨ ਵਿੱਚ ਦਿੱਕਤ ਆ ਰਹੀ ਹੈ। ਮੁੱਢਲੇ ਇਲਾਜ ਲਈ ਵਿਦਿਆਰਥੀ ਨੂੰ ਪਠਾਨਕੋਟ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : Chandigarh News:ਸੰਸਦ ਮੈਂਬਰ ਕਿਰਨ ਖੇਰ ਨੇ ਕਾਰੋਬਾਰੀ ਚੇਤੰਨਿਆ ਅਗਰਵਾਲ ਖਿਲਾਫ਼ ਐੱਸਐੱਸਪੀ ਨੂੰ ਕੀਤੀ ਸ਼ਿਕਾਇਤ

ਪਠਾਨਕੋਟ ਤੋਂ ਅਜੇ ਮਹਾਜਨ ਦੀ ਰਿਪੋਰਟ

Read More
{}{}