Home >>Punjab

Ferozepur News: ਫਿਰੋਜ਼ਪੁਰ ਸਿਵਲ ਹਸਪਤਾਲ 'ਚ ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ-ਖੁਆਰ

Ferozepur News:  ਪੰਜਾਬ ਵਿੱਚ ਡਾਕਟਰਾਂ ਵੱਲੋਂ ਅੱਧੇ ਦਿਨ ਦੀ ਹੜਤਾਲ ਕਾਰਨ ਮਰੀਜ਼ਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement
Ferozepur News: ਫਿਰੋਜ਼ਪੁਰ ਸਿਵਲ ਹਸਪਤਾਲ 'ਚ ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ-ਖੁਆਰ
Ravinder Singh|Updated: Sep 10, 2024, 07:18 PM IST
Share

Ferozepur News:  ਪੰਜਾਬ ਭਰ ਵਿੱਚ ਅੱਜ ਦੂਜੇ ਦਿਨ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਉਤੇ ਚੱਲ ਰਹੇ ਹਨ। ਇਸ ਸੱਦੇ ਤਹਿਤ ਫਿਰੋਜ਼ਪੁਰ ਸਿਵਲ ਹਸਪਤਾਲ ਦੇ ਡਾਕਟਰ ਵੀ ਅੱਧੇ ਦਿਨ ਦੀ ਹੜਤਾਲ ਉਤੇ ਗਏ ਹਨ। ਇਸ ਕਾਰਨ ਇਲਾਜ  ਕਰਵਾਉਣ ਲਈ ਪੁੱਜ ਰਹੇ ਮਰੀਜ਼ਾਂ ਦੀ ਖੱਜਲ-ਖੁਆਰੀ ਹੋ ਰਹੀ ਹੈ।

ਸਵੇਰੇ 8 ਵਜੇ ਤੋਂ 11 ਵਜੇ ਤੱਕ ਓਪੀਡੀ ਬੰਦ ਹਨ। ਇਸ ਲਈ ਇਲਾਜ ਲਈ ਹਸਪਤਾਲਾਂ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਬੁਰਾ ਹਾਲ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਇਸ ਤਰ੍ਹਾਂ ਹੜਤਾਲ ਉਤੇ ਹੀ ਰਹਿਣਗੇ ਅਤੇ ਹੜਤਾਲ ਨੂੰ ਅੱਗੇ ਵਧਾਇਆ ਵੀ ਜਾ ਸਕਦਾ ਹੈ।

ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਡਾਕਟਰਾਂ ਅਤੇ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੜਤਾਲ 11 ਵਜੇ ਖਤਮ ਹੁੰਦੇ ਹੀ ਉਹ ਮਰੀਜ਼ ਦੇਖਣੇ ਸ਼ੁਰੂ ਕਰ ਦੇਣਗੇ।

ਇਹ ਵੀ ਪੜ੍ਹੋ : Punjab Weather: ਪੰਜਾਬ 'ਚ ਕਈ ਥਾਂਈ ਪੈ ਰਿਹਾ ਮੀਂਹ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਜਾਣੋ ਮੌਸਮ ਸਬੰਧੀ ਅਪਡੇਟ

ਰਾਤ 10 ਵਜੇ ਤੱਕ ਉਹ ਲਗਾਤਾਰ ਮਰੀਜ਼ਾਂ ਦੀ ਮੈਡੀਕਲ ਜਾਂਚ ਕਰਦੇ ਰਹਿੰਦੇ ਹਨ। ਉਹ ਚਾਹੁੰਦੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕਰੇ ਅਤੇ ਮਰੀਜ਼ਾਂ ਅਤੇ ਡਾਕਟਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਖਤਮ ਕੀਤਾ ਜਾਵੇ।

ਡਾਕਟਰਾਂ ਦਾ ਕਹਿਣਾ ਹੈ ਕਿ ਕੋਲਕਾਤਾ ਰੇਪ ਕਾਂਡ ਤੋਂ ਬਾਅਦ ਵੀ ਡਾਕਟਰਾਂ ਦੀ ਸੁਰੱਖਿਆ ਦੇ ਇੰਤਜ਼ਾਮ ਨਹੀਂ ਕੀਤੇ ਗਏ। ਇਸ ਘਟਨਾ ਤੋਂ ਬਾਅਦ ਇਕੱਲੇ ਪੰਜਾਬ 'ਚ ਹੀ ਕਰੀਬ 15 ਡਾਕਟਰਾਂ 'ਤੇ ਹਮਲੇ ਅਤੇ ਕੁੱਟਮਾਰ ਦੇ ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਡਾਕਟਰਾਂ ਨੂੰ 9 ਸਤੰਬਰ ਤੱਕ ਸੁਰੱਖਿਆ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਸੀ, ਜੋ ਕਿ ਜ਼ਮੀਨੀ ਪੱਧਰ 'ਤੇ ਅਜੇ ਤੱਕ ਨਜ਼ਰ ਨਹੀਂ ਆ ਰਿਹਾ।

ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ 55 ਫੀਸਦੀ ਡਾਕਟਰਾਂ ਦੀ ਘਾਟ ਹੈ। ਇਸ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਹੂਲਤਾਂ ਨਹੀਂ ਮਿਲ ਰਹੀਆਂ। ਇਸ ਦੇ ਨਾਲ ਹੀ ਡਾਕਟਰਾਂ 'ਤੇ ਕੰਮ ਦਾ ਬੋਝ ਵੀ ਜ਼ਿਆਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਨੇ ਭਲਕੇ ਡਾਕਟਰਾਂ ਨੂੰ ਮੀਟਿੰਗ ਲਈ ਬੁਲਾਇਆ ਹੈ। ਇਸ ਮੀਟਿੰਗ ਦੇ ਕੀ ਨਤੀਜੇ ਨਿਕਲਦੇ ਹਨ, ਉਸ ਤੋਂ ਬਾਅਦ ਹੀ ਅਗਲੇ ਸੰਘਰਸ਼ ਦੀ ਰੂਪਰੇਖਾ ਤੈਅ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Amritsar News: ਦੁਕਾਨਦਾਰ ਕੋਲੋਂ ਪਿਸਤੌਲ ਦੀ ਨੋਕ 'ਤੇ ਲੁੱਟ-ਖੋਹ ਕਰਨ ਵਾਲੇ ਦੋ ਨੌਜਵਾਨਾਂ ਕਾਬੂ

 

Read More
{}{}