Bathinda Clash News: ਬਠਿੰਡਾ ਜ਼ਿਲ੍ਹੇ ਦੇ ਪਿੰਡ ਦੂਨੇਵਾਲ ਵਿੱਚ ਕਿਸਾਨ ਅਤੇ ਪੁਲਿਸ ਵਿਚਕਾਰ ਚੱਲ ਰਹੇ ਟਕਰਾਅ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀ ਡੀਸੀ ਐਸਐਸਪੀ ਤੇ ਡੀਆਈਜੀ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਹ ਗੱਲਬਾਤ ਕਿਸੇ ਕਿਸਾਨ ਦੇ ਘਰ ਵਿੱਚ ਬੈਠ ਕੇ ਕੀਤੀ ਜਾ ਰਹੀ ਹੈ ਹੈ ਪਰ ਸਥਿਤੀ ਨੂੰ ਦੇਖਦੇ ਹੋਏ ਦੋਵੇਂ ਪਾਸੇ ਪੁਲਿਸ ਅਤੇ ਕਿਸਾਨਾਂ ਵੱਲੋਂ ਤਿਆਰੀਆਂ ਖਿੱਚੀਆਂ ਹੋਈਆਂ ਹਨ।
ਮਸਲਾ ਗੱਲਬਾਤ ਰਾਹੀਂ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੱਲ੍ਹ ਸ਼ਾਮ ਨੂੰ ਪੁਲਿਸ ਵੱਲੋਂ ਅੱਥਰੂ ਗੈਸ ਤੇ ਲਾਠੀ ਚਾਰਜ ਦਾ ਵੀ ਇਸਤੇਮਾਲ ਕਰਨਾ ਪਿਆ ਜਿਸ ਵਿੱਚ 12 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਅਤੇ ਦਰਜਨਾਂ ਕਿਸਾਨਾਂ ਦੇ ਉੱਪਰ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਜਿਸ ਵਿੱਚ 12 ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਵੱਡੇ ਅਤੇ ਸੀਨੀਅਰ ਆਗੂਆਂ ਉੱਪਰ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਬਠਿੰਡਾ ਵਿੱਚ ਕਿਸਾਨ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ। ਦਰਅਸਲ ਕੇਂਦਰ ਸਰਕਾਰ ਦੇ 'ਭਾਰਤ ਮਾਲਾ ਪ੍ਰਾਜੈਕਟ' ਨੂੰ ਲੈ ਕੇ ਬਠਿੰਡਾ ਦੇ ਪਿੰਡ ਦੁਨੇਵਾਲਾ 'ਚ ਬੀਤੇ ਕਈ ਦਿਨਾਂ ਤੋਂ ਪੁਲਿਸ ਤੇ ਕਿਸਾਨਾਂ ਵਿਚਾਲੇ ਮਾਹੌਲ ਤਣਾਅਪੂਰਨ ਬਣ ਗਿਆ ਸੀ। ਜਿੱਥੇ ਬੀਤੇ ਦਿਨ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਅਗਵਾਈ 'ਚ ਪ੍ਰਸ਼ਾਸਨ ਵੱਲੋਂ ਪਿੰਡ ਦੀ ਜ਼ਮੀਨ ਨੂੰ ਕਬਜ਼ੇ 'ਚ ਲੈਣ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਤਾਂ ਉੱਥੇ ਹੀ ਇਸ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਵੱਡਾ ਇਕੱਠ ਕਰਕੇ ਜ਼ਮੀਨ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਵੀ ਸਖਤੀ ਕਰਦੇ ਹੋਏ ਕਿਸਾਨਾਂ ਉੱਤੇ ਲਾਠੀਚਾਰਜ ਵੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Chabbewal Bypoll: ਚੱਬੇਵਾਲ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਵੱਡੀ ਜਿੱਤ ਕੀਤੀ ਹਾਸਿਲ
ਦੱਸ ਦਈਏ ਇਸ ਝੜਪ ਦੌਰਾਨ ਕਰੀਬ 8 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ ਅਤੇ ਇਸ ਦੌਰਾਨ ਇੱਕ ਮਹਿਲਾ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਈ ਸੀ ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮਾਂ ਵਿੱਚ ਕੁੱਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : Dera Baba Nanak Bypoll: ਕਾਂਗਰਸ ਦੇ ਗੜ੍ਹ 'ਚ 'ਆਪ' ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਨੇ ਮਾਰੀ ਬਾਜ਼ੀ