Rajpura Encounter News: ਪਟਿਆਲਾ ਤੇ ਰਾਜਪੁਰਾ ਸਪੈਸ਼ਲ ਸੈੱਲ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਹੈ, ਜਦੋਂ ਰਾਜਪੁਰਾ ਨੇੜੇ ਬੰਬੀਹਾ ਗੈਂਗ ਦੇ ਸਰਗਨੇ ਤੇਜਿੰਦਰ ਸਿੰਘ ਨੂੰ ਪੁਲਿਸ ਮੁਕਾਬਲਾ ਤੋਂ ਬਾਅਦ ਕਾਬੂ ਕਰ ਲਿਆ ਹੈ।
ਐਸਐਸਪੀ ਡਾ. ਨਾਨਕ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਤੇਜਿੰਦਰ ਸਿੰਘ ਰਾਜਪੁਰਾ ਸ਼ਹਿਰ ਵਿੱਚ ਘੁੰਮ ਰਿਹਾ ਹੈ, ਇਸ ਤੋਂ ਬਾਅਦ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਇਲਾਕੇ ਵਿੱਚ ਨਾਕੇਬੰਦੀ ਕਰਕੇ ਇਸਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਇਹ ਨਾਕੇਬੰਦੀ ਕੋਲ ਪਹੁੰਚਿਆ ਤਾਂ ਪੁਲਿਸ ਨੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਸ ਨੇ ਪੁਲਿਸ ਵੱਲੋਂ ਫਾਈਰਿੰਗ ਕਰ ਦਿੱਤੀ। ਜਿਸਤੋਂ ਬਾਅਦ ਪੁਲਿਸ ਨੇ ਜਵਾਬੀ ਫਾਈਰਿੰਗ ਕਰਦੇ ਹੋਏ ਇਸ ਨੂੰ ਕਾਬੂ ਕਰ ਲਿਆ। ਫਿਲਹਾਲ ਜ਼ਖਮੀ ਤੇਜਿੰਦਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਤੇਜਿੰਦਰ ਸਿੰਘ ਕੋਲੋ ਪੁਲਿਸ ਨੇ ਇੱਕ ਰਿਵਾਲਵਰ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।