Ludhiana Encounter: ਕਮਿਸ਼ਨਰੇਟ ਪੁਲਿਸ ਲੁਧਿਆਣਾ ਦਾ ਲੰਡਾ ਗਿਰੋਹ ਦੇ ਗੁਰਗੇ ਵਿਚਾਲੇ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਉਸ ਕੋਲੋਂ ਨਾਜਾਇਜ਼ ਅਸਲਾ, ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਥਾਣਾ ਡਿਵੀਜ਼ਨ ਨੰਬਰ-2 ਦੇ ਇਲਾਕੇ ਵਿੱਚ ਇੱਕ ਘਰ ਉਤੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਸ਼ਾਮਿਲ ਸੀ।
ਇਸ ਸਬੰਧੀ ਮੁਕੱਦਮਾ ਨੰਬਰ 45 ਮਿਤੀ 20.04.2025 ਦਰਜ ਕੀਤਾ ਗਿਆ ਸੀ। ਇਸ ਕੇਸ ਵਿਚ ਨਾਮਜ਼ਦ ਦੋਸ਼ੀ ਅਕਸ਼ੇ ਨੂੰ ਪੁਲਿਸ ਨੇ 29 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਦੂਜੇ ਮੁਲਜ਼ਮ ਦੀ ਭਾਲ ਲਈ ਪੁਲਿਸ ਛਾਪੇਮਾਰੀ ਕਰ ਰਹੀ ਸੀ। ਪੁਲਿਸ ਨੇ ਪਿੰਡ ਸਾਹਿਬਾਣਾ ਦੀ ਘੇਰਾਬੰਦੀ ਕੀਤੀ ਸੀ। ਇਸ ਦੌਰਾਨ ਦੂਜੇ ਮੁਲਜ਼ਮ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਲੰਡਾ ਗਿਰੋਹ ਦਾ ਗੁਰਗਾ ਜ਼ਖ਼ਮੀ ਹੋ ਗਿਆ ਸੀ। ਮੁਕਾਬਲੇ ਮਗਰੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਮੁਲਜ਼ਮ ਵੱਲੋਂ ਕੀਤੀ ਗਈ ਫਾਇਰਿੰਗ ਦੇ ਜਵਾਬ ਵਿੱਚ ਕਾਰਵਾਈ ਦੌਰਾਨ ਮੁਲਜ਼ਮ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰਕੇ ਉਸਦੇ ਕਬਜ਼ੇ 'ਚੋਂ ਗੈਰ-ਕਾਨੂੰਨੀ ਹਥਿਆਰ ਅਤੇ ਕਈ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਪੁਲਿਸ ਨੇ ਲੁਧਿਆਣਾ ਦੇ ਪਿੰਡ ਸਾਹਬਾਣਾ ਵਿੱਚ ਮੁਲਜ਼ਮ ਨੂੰ ਘੇਰਿਆ। ਚਾਰੋਂ ਪਾਸੇ ਘਿਰਿਆ ਦੇਖ ਮੁਲਜ਼ਮ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : Punjab vs Haryana: ਪਾਣੀ ਵਿਵਾਦ ਵਿਚਾਲੇ ਪੰਜਾਬ ਕੈਡਰ ਦੇ ਬੀਬੀਐਮਬੀ ਦੇ ਡਾਇਰੈਕਟਰ ਦਾ ਕੀਤਾ ਤਬਾਦਲਾ
ਇਸੇ ਦੌਰਾਨ ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ ਜਿਸ ਵਿੱਚ ਮੁਲਜ਼ਮ ਗੰਭੀਰ ਰੂਪ ਵਿੱਚ ਫਟੜ ਹੋ ਗਿਆ । ਕਾਬਲੇ ਗੌਰ ਹੈ ਕਿ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ 20 ਅਪ੍ਰੈਲ ਨੂੰ ਵਿਜੇ ਨਗਰ ਇਲਾਕੇ ਵਿੱਚ ਪੈਂਦੇ ਗੈਂਗਸਟਰ ਪੁਨੀਤ ਬੈਂਸ ਦੇ ਘਰ ਦੇ ਬਾਹਰ ਗੋਲ਼ੀਆਂ ਚਲਾਈਆਂ ਸਨ। ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ 20 ਅਪ੍ਰੈਲ ਨੂੰ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ : Ceasefire Violation: ਪਾਕਿਸਤਾਨ ਨੇ ਲਗਾਤਾਰ ਸੱਤਵੇਂ ਦਿਨ ਜੰਗਬੰਦੀ ਦੀ ਉਲੰਘਣਾ ਕੀਤੀ, ਭਾਰਤ ਨੇ ਦਿੱਤਾ ਮੂੰਹ ਤੋੜ ਜਵਾਬ