Fazilka Encounter: ਫ਼ਾਜ਼ਿਲਕਾ ਵਿੱਚ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਨਸ਼ਾ ਤਸਕਰ ਦੇ ਪੈਰ ਵਿੱਚ ਗੋਲੀ ਵੱਜਣ ਕਾਰਨ ਉਹ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਗਿਆ ਹੈ ਤੇ ਚਾਰ ਪੈਕਟ ਹੈਰੋਇਨ ਤੇ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਟੀਮ ਗਸ਼ਤ ਉਤੇ ਸੀ, ਜਿਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੀ ਬਿਨਾਹ ਉਤੇ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਨਹੀਂ ਰੁਕਿਆ।
ਇਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਤੇ ਉਸ ਵੱਲੋਂ ਦੋ ਫਾਇਰ ਕੀਤੇ ਗਏ ਤਾਂ ਇੱਕ ਫਾਇਰ ਗੱਡੀ ਦੇ ਸਾਈਡ ਸ਼ੀਸ਼ੇ ਉਤੇ ਲੱਗਿਆ। ਇਸ ਦੌਰਾਨ ਪੁਲਿਸ ਕਰਮਚਾਰੀਆਂ ਦੇ ਵੀ ਸ਼ੀਸ਼ੇ ਦੇ ਕੁਝ ਟੁਕੜੇ ਵੱਜੇ ਹਨ। ਹਾਲਾਂਕਿ ਦੱਸਿਆ ਜਾ ਰਿਹਾ ਕਿ ਪੁਲਿਸ ਨੇ ਜਵਾਬੀ ਫਾਇਰਿੰਗ ਦੇ ਵਿੱਚ ਉਸਦੇ ਪੈਰ ਵਿੱਚ ਗੋਲੀ ਮਾਰੀ ਤਾਂ ਨੌਜਵਾਨ ਨੂੰ ਫੜ ਲਿਆ ਗਿਆ, ਜਿਸ ਤੋਂ ਚਾਰ ਪੈਕਟ ਹੈਰੋਇਨ ਤੇ ਇੱਕ ਨਜਾਇਜ਼ ਪਿਸਤੌਲ ਬਰਾਮਦ ਹੋਇਆ ਹੈ।