Home >>Punjab

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ; ਨਸ਼ਾ ਤਸਕਰ ਦੀ ਲੱਤ ਵਿੱਚ ਲੱਗੀ ਗੋਲ਼ੀ

Ferozepur Encounter: ਫਿਰੋਜ਼ਪੁਰ ਕੈਂਟ ਦੀ ਦਾਣਾ ਮੰਡੀ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ। ਇਹ ਅੱਜ ਦੀ ਦੂਜੀ ਵੱਡੀ ਘਟਨਾ ਹੈ।

Advertisement
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ; ਨਸ਼ਾ ਤਸਕਰ ਦੀ ਲੱਤ ਵਿੱਚ ਲੱਗੀ ਗੋਲ਼ੀ
Ravinder Singh|Updated: Mar 02, 2025, 03:57 PM IST
Share

Ferozepur Encounter: ਫਿਰੋਜ਼ਪੁਰ ਕੈਂਟ ਦੀ ਦਾਣਾ ਮੰਡੀ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ ਹੋਈ। ਇਹ ਅੱਜ ਦੀ ਦੂਜੀ ਵੱਡੀ ਘਟਨਾ ਹੈ। ਇਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸੀਆਈਏ ਸਟਾਫ ਦੀ ਟੀਮ ਨਸ਼ਾ ਤਸਕਰ ਦਾ ਪਿੱਛਾ ਕਰ ਰਹੀ ਸੀ। ਕੈਂਟ ਦੀ ਦਾਣਾ ਮੰਡੀ ਵਿੱਚ ਪੁਲਿਸ ਨੇ ਨਸ਼ਾ ਤਸਕਰ ਦੀ ਕਾਰ ਨੂੰ ਘੇਰ ਲਿਆ। ਇਸ ਤੋਂ ਬਾਅਦ ਮਲਜ਼ਮ ਨੇ ਪੁਲਿਸ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਵਿੱਚ ਇੱਕ ਗੋਲੀ ਨਸ਼ਾ ਤਸਕਰ ਬਲਜਿੰਦਰ ਦੀ ਲੱਤ ਵਿੱਚ ਵੱਜੀ। ਇਸ ਦੌਰਾਨ ਕਰੀਬ ਇਕ ਦਰਜਨ ਫਾਇਰ ਹੋਏ।

ਪੁਲਿਸ ਨੇ ਘਟਨਾ ਸਥਾਨ ਤੋਂ 2 ਕਿਲੋ 114 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਮੁਕਾਬਲੇ ਬਾਰੇ ਪਤਾ ਲੱਗਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਮੌਕੇ 'ਤੇ ਪਹੁੰਚ ਗਏ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਕੋਈ ਗੈਂਗਸਟਰ ਇਲਾਕੇ ਵਿਚ ਨਸ਼ੇ ਅਤੇ ਹਥਿਆਰ ਸਪਲਾਈ ਕਰਦਾ ਹੈ।

ਇਸ ਸਬੰਧੀ ਪੁਲਿਸ ਵੱਲੋਂ ਬਕਾਇਦਾ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦਿੱਲੀ ਨੰਬਰ ਦੀ ਗੱਡੀ ਨੂੰ ਜਦੋਂ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਨਾਕੇ ਨੂੰ ਤੋੜ ਕੇ ਭੱਜ ਗਿਆ। ਪੁਲਿਸ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ ਤਾਂ ਉਹ ਦਾਣਾ ਮੰਡੀ ਫਿਰੋਜ਼ਪੁਰ ਛਾਓਣੀ ਅੰਦਰ ਦਾਖਲ ਹੋ ਗਿਆ। ਪੁਲਿਸ ਵੱਲੋਂ ਜਦੋਂ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਤਾਬੜਤੋੜ ਫਾਇਰਿੰਗ; ਇਲਾਕੇ ਦੇ ਲੋਕ ਸਹਿਮੇ

ਇਸ ਦੌਰਾਨ ਪੁਲਿਸ ਵੱਲੋਂ ਜਵਾਬੀ ਫਾਇਰ ਕਰਨ 'ਤੇ ਇੱਕ ਗੋਲ਼ੀ ਉਕਤ ਗੈਂਗਸਟਰ ਦੇ ਲੱਤ ਵਿੱਚ ਵੱਜੀ। ਗੈਂਗਸਟਰ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਪੁਲਿਸ ਸੂਤਰਾਂ ਮੁਤਾਬਿਕ ਪੁਲਿਸ ਨੂੰ ਮੌਕਾ ਏ ਵਾਰਦਾਤ ਤੋਂ ਦੋ ਕਿਲੋ 114 ਗ੍ਰਾਮ ਹੈਰੋਇਨ ਅਤੇ ਕੁਝ ਹਥਿਆਰ ਬਰਾਮਦ ਹੋਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਬਰਾਮਦਗੀ ਸਬੰਧੀ ਮੀਡੀਆ ਨੂੰ ਬਾਅਦ ਵਿੱਚ ਜਾਣਕਾਰੀ ਦੇ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : Punjab Cabinet Meeting: ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਕਾਰੋਬਾਰੀਆਂ ਨਾਲ ਜੁੜੇ ਫ਼ੈਸਲਿਆਂ ਉਤੇ ਲੱਗ ਸਕਦੀ ਮੋਹਰ

Read More
{}{}