Mansa Encounter: ਮਾਨਸਾ ਵਿੱਚ ਪੁਲਿਸ ਅਤੇ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਦੇ ਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਗੈਂਗਸਟਰਾਂ ਨੇ ਸੀਆਈਏ ਇੰਚਾਰਜ ਜਗਦੀਸ਼ ਸ਼ਰਮਾ ਅਤੇ ਹੋਰ ਪੁਲਿਸ ਮੁਲਾਜ਼ਮਾਂ ਉਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਖ਼ਬਰ ਲਿਖੇ ਜਾਣ ਤੱਕ ਦੋਵੇਂ ਪਾਸੇ ਤੋਂ ਫਾਇਰਿੰਗ ਚੱਲ ਰਹੀ ਹੈ।
ਸਿੱਧੂ ਮੂਸੇਵਾਲੇ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਪਿਛਲੇ ਦਿਨੀਂ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਹੋਏ ਜੱਸੀ ਪੈਂਚਰ ਨੂੰ ਨਾਲ ਲੈ ਕੇ ਅਸਲਾ ਰਿਕਵਰੀ ਕਰਨ ਗਈ ਪੁਲਿਸ ਪਾਰਟੀ ਤੇ ਜੱਸੀ ਪੈਂਚਰ ਵਿਚਕਾਰ ਮੁੱਠਭੇੜ ਹੋ ਗਈ। ਇਸ ਇਸ ਦੌਰਾਨ ਮੁਲਜ਼ਮ ਜੱਸੀ ਪੈਂਚਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਦੇ ਬਾਅਦ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਸਿਵਲ ਹਸਪਤਾਲ ਵਿੱਚ ਪਹੁੰਚੇ ਹਨ। ਐਸਪੀ ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਹੋਏ ਜੱਸੀ ਪੈਂਚਰ ਨੂੰ ਅੱਜ ਪੁਲਿਸ ਜਦ ਹਥਿਆਰ ਬਰਾਮਦ ਕਰਵਾਉਣ ਲਈ ਨਾਲ ਲੈ ਕੇ ਗਈ। ਉੱਥੇ ਰੱਖੇ ਹੋਏ ਹਥਿਆਰ ਪਹਿਲਾਂ ਹੀ ਲੋਡਡ ਹੋਣ 'ਤੇ ਉਸ ਵੱਲੋਂ ਪੁਲਿਸ ਤੇ ਗੋਲੀ ਚਲਾ ਦਿੱਤੀ । ਇਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਚਲਾਈ ਗੋਲੀ ਦੇ ਕਾਰਨ ਜੱਸੀ ਪੈਂਚਰ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ। ਦੱਸਣਯੋਗ ਹੈ ਕਿ ਜੱਸੀ ਪੈਂਚਰ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਕਾਬਿਲੇਗੌਰ ਹੈ ਕਿ ਐਤਵਾਰ ਸੋਮਵਾਰ ਨੂੰ ਰਾਤ ਵੇਲੇ ਅੰਮ੍ਰਿਤਸਰ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ 3 ਗੈਂਗਸਟਰਾਂ ਨੇ ਪੁਲਿਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ਉਤੇ ਨਾਕੇਬੰਦੀ ਦੌਰਾਨ ਗ੍ਰਿਫਤਾਰ ਕੀਤਾ ਸੀ। ਜਦ ਗੈਂਗਸਟਰਾਂ ਨੂੰ ਪੁਲਿਸ ਆਪਣੀ ਗੱਡੀ ਵਿੱਚ ਲੈ ਕੇ ਆ ਰਹੀ ਸੀ ਤਾਂ ਇਨ੍ਹਾਂ ਵਿੱਚੋਂ ਇਕ ਗੈਂਗਸਟਰ ਨੇ ਆਪਣੀ ਤਬੀਅਤ ਖ਼ਰਾਬ ਹੋਣ ਦਾ ਬਹਾਨਾ ਲਗਾ ਕੇ ਗੱਡੀ ਰੁਕਵਾਈ ਗਈ ਅਤੇ ਗੱਡੀ ਰੁਕਵਾਉਣ ਤੋਂ ਬਾਅਦ ਇੱਕ ਗੈਂਗਸਟਰ ਨੇ ਪੁਲਿਸ ਮੁਲਾਜ਼ਮ ਦਾ ਪਿਸਤੌਲ ਖੋਹ ਕੇ ਗੋਲੀ ਚਲਾ ਦਿੱਤੀ।
ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਫਾਇਰਿੰਗ ਕੀਤੀ ਗਈ, ਜਿਸ ਵਿਚੋਂ ਦੋ ਗੈਂਗਸਟਰਾਂ ਨੂੰ ਗੋਲੀ ਲੱਗੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਦਾ ਕਹਿਣਾ ਹੈ ਕਿ ਤਿੰਨੋਂ ਗੈਂਗਸਟਰ ਹੈਪੀ ਪਸ਼ੀਆ ਦੇ ਸਾਥੀ ਹਨ ਅਤੇ ਇੱਕ ਗੈਂਗਸਟਰ ਦਾ ਭਰਾ ਹੈਪੀ ਪਸ਼ੀਆ ਦੇ ਨਾਲ ਵਿਦੇਸ਼ ਵਿੱਚ ਰਹਿੰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫੜ੍ਹੇ ਗਏ ਮੁਲਜ਼ਮਾਂ ਨੇ ਫਤਹਿਗੜ੍ਹ ਚੂੜੀਆ ਥਾਣੇ ਵਿੱਚ ਬੰਬਨੁਮਾ ਚੀਜ਼ ਸੁੱਟੀ ਸੀ। ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।