Home >>Punjab

Moga Encounter: ਮੋਗਾ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ; ਇੱਕ ਮੁਲਜ਼ਮ ਜ਼ਖ਼ਮੀ

Moga Encounter: ਮੋਗਾ ਜ਼ਿਲ੍ਹੇ ਪਿੰਡ ਭਲੂਰ ਵਿੱਚ ਬਾਘਾਪੁਰਾਣਾ ਪੁਲਿਸ ਤੇ ਦੋ ਗੈਂਗਸਟਰਾਂ ਵਿਚਾਲੇ ਮੁਕਾਬਲੇ ਹੋਇਆ। ਇਸ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ।

Advertisement
Moga Encounter: ਮੋਗਾ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ; ਇੱਕ ਮੁਲਜ਼ਮ ਜ਼ਖ਼ਮੀ
Ravinder Singh|Updated: Jan 14, 2025, 08:11 PM IST
Share

Moga Encounter: ਮੋਗਾ ਜ਼ਿਲ੍ਹੇ ਪਿੰਡ ਭਲੂਰ ਵਿੱਚ ਬਾਘਾਪੁਰਾਣਾ ਪੁਲਿਸ ਤੇ ਦੋ ਗੈਂਗਸਟਰਾਂ ਵਿਚਾਲੇ ਮੁਕਾਬਲੇ ਹੋਇਆ। ਇਸ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ। ਪੁਲਿਸ ਮੁਤਾਬਕ ਕੁੱਲ 6 ਬਦਮਾਸ਼ ਸਨ ਤੇ ਜਿਨ੍ਹਾਂ ਵਿੱਚੋਂ ਚਾਰ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਆਪ੍ਰੇਸ਼ਨ ਮੋਗਾ ਐਸਐਸਪੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਐਸਪੀ ਹੈਡਕੁਆਰਟਰ ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਵਿੱਚ ਚੱਲਿਆ।

ਮੋਗਾ ਦੇ ਸਮਾਲਸਰ ਦੇ ਪਿੰਡ ਭਲੂਰ 'ਚ ਮੰਗਲਵਾਰ ਦੇਰ ਸ਼ਾਮ ਪੁਲਿਸ ਨੇ ਕੁਝ ਬਦਮਾਸ਼ਾਂ ਨੂੰ ਘੇਰ ਲਿਆ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਵਿੱਚ ਪੰਜ ਤੋਂ ਛੇ ਬਦਮਾਸ਼ ਲੁਕੇ ਹੋਏ ਹਨ। ਖੁਦ ਨੂੰ ਪੁਲਿਸ ਦੇ ਜਾਲ 'ਚ ਫਸਦਾ ਦੇਖ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਪੁਲਿਸ ਦੀ ਗੋਲੀ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੋਂ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਦੋਂ ਕਿ ਚਾਰ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ।

ਜਾਣਕਾਰੀ ਅਨੁਸਾਰ ਪਿੰਡ ਭਲੂਰ ਵਿੱਚ ਇੱਕ ਦਿਨ ਪਹਿਲਾਂ ਛੇ ਬਦਮਾਸ਼ਾਂ ਨੇ ਇੱਕ ਦੁਕਾਨਦਾਰ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਮੰਗਲਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਬਦਮਾਸ਼ ਪਿੰਡ ਦੇ ਨਾਲੇ ਕੋਲ ਬੈਠੇ ਹਨ। ਜਦੋਂ ਪੁਲਿਸ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਤਾਂ ਮੁਲਜ਼ਮਾਂ ਨੇ ਪੁਲਿਸ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ।

ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਨੂੰ ਗੋਲੀ ਮਾਰ ਦਿੱਤੀ ਗਈ। ਉਸ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਦੋਸ਼ੀ ਦੇ ਪੱਟ ਵਿਚ ਗੋਲੀ ਲੱਗੀ ਸੀ। ਉਸ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਗ੍ਰਿਫ਼ਤਾਰ ਕੀਤੇ ਗਏ ਦੂਜੇ ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮੌਕੇ ਤੋਂ ਫ਼ਰਾਰ ਚਾਰ ਬਦਮਾਸ਼ਾਂ ਦੀ ਭਾਲ ਕਰ ਰਹੀ ਹੈ।

ਮੋਗਾ ਦੇ ਐਸਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਸੋਮਵਾਰ ਨੂੰ ਮੋਗਾ ਦੇ ਪਿੰਡ ਭਲੂਰ ਵਿੱਚ ਇੱਕ ਦੁਕਾਨਦਾਰ ਦੀ ਕੁੱਟਮਾਰ ਕਰਕੇ ਲੁੱਟ ਕੀਤੀ ਗਈ। ਇਸ ਸਬੰਧੀ ਥਾਣਾ ਸਮਾਲਸਰ ਵਿੱਚ ਐਫਆਈਆਰ ਦਰਜ ਕਰਕੇ ਪੁਲਿਸ ਟੀਮ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਮੰਗਲਵਾਰ ਸ਼ਾਮ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਦੁਕਾਨਦਾਰ ਨੂੰ ਲੁੱਟਣ ਵਾਲੇ 6 ਮੁਲਜ਼ਮ ਪਿੰਡ ਦੇ ਇੱਕ ਨਾਲੇ 'ਤੇ ਬੈਠੇ ਹਨ। ਇਸ ਤੋਂ ਬਾਅਦ ਬਦਮਾਸ਼ਾਂ ਨੇ ਮੌਕੇ 'ਤੇ ਪਹੁੰਚੀ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ।

ਮੁਲਜ਼ਮਾਂ ਕੋਲੋਂ ਇੱਕ ਪਿਸਤੌਲ 32 ਬੋਰ, ਇੱਕ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿਛ ਵਿੱਚ ਪਤਾ ਲੱਗਿਆ ਕਿ ਉਨ੍ਹਾਂ ਕੋਲ ਤਿੰਨ ਪਿਸਤੌਲ ਸਨ। ਪੁਲਿਸ ਟੀਮ ਫਰਾਰ ਹੋਏ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Read More
{}{}