Amritsar Encounter News(ਭਰਤ ਸ਼ਰਮਾ): ਅੰਮ੍ਰਿਤਸਰ ਪੁਲਿਸ ਨੇ ਗੱਡੀਆਂ ਚੋਰ ਕਰਨ ਵਾਲੇ ਇੱਕ ਚੋਰ ਨੂੰ ਐਨਕਾਊਂਟਰ ਦੌਰਾਨ ਕਾਬੂ ਕੀਤਾ ਹੈ। ਮੁਲਜ਼ਮ ਨੇ ਪੁਲਿਸ ਦੀ ਗ੍ਰਿਫ਼ਤ ਵਿਚੋਂ ਭੱਜਣ ਦੀ ਕੋਸ਼ਸ਼ ਕੀਤੀ ਅਤੇ ਪੁਲਿਸ ਉੱਤੇ ਗਲੋਕ ਪਿਸਟਲ ਨਾਲ ਫਾਈਰਿੰਗ ਕਰ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਮੁਲਜ਼ਮ ਦੇ ਪੈਰ ਵਿੱਚ ਗੋਲੀ ਮਾਰਕੇ ਉਸਨੂੰ ਜ਼ਖਮੀ ਕਰ ਦਿੱਤਾ ਅਤੇ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਉਰਫ ਗੋਪੀ ਵਜੋਂ ਹੋਈ ਹੈ ਜੋ ਕਿ ਤਰਨ ਤਾਰਨ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਇਸ ਨੂੰ ਗੱਡੀਆਂ ਚੋਰੀ ਕਰਨ ਦੇ ਦੋਸ਼ਾਂ ਹੇਠ ਕਾਬੂ ਕੀਤਾ ਸੀ ਅਤੇ ਪਿਸਟਲ ਦੀ ਰਿਕਵਰੀ ਲਈ ਇਲਾਕਾ ਹੋਲੀ ਸਿਟੀ ਦੇ ਡਰੇਨ ਦੇ ਕੋਲ ਲੈ ਕੇ ਗਈ ਸੀ। ਜਦੋਂ ਪੁਲਿਸ ਇਸ ਨੂੰ ਪਿਸਟਲ ਦੀ ਰਿਕਵਰੀ ਲਈ ਲੈ ਕੇ ਪਹੁੰਚੀ ਤਾਂ ਉਸ ਨੇ ਪੁਲਿਸ ਉੱਤੇ ਫਾਈਰਿੰਗ ਕਰ ਦਿੱਤੀ।