Home >>Punjab

Faridkot News: ਅਗਨੀਵੀਰ ਅਕਾਸ਼ਦੀਪ ਦੀਆਂ ਅਸਥੀਆਂ ਜਲ ਪ੍ਰਵਾਹ ਨਾ ਕਰਨ ਉਤੇ ਅਡਿੱਗ ਪਰਿਵਾਰ

Faridkot News: ਕੋਟਕਪੂਰਾ ਦੇ ਨਜ਼ਦੀਕੀ ਪਿੰਡ ਚਾਹਿਲ ਵਿੱਚ ਇੱਕ ਪਰਿਵਾਰ ਉਤੇ 15 ਮਈ ਨੂੰ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਪਤਾ ਚੱਲਿਆ ਕਿ ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਤਾਇਨਾਤ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ।

Advertisement
 Faridkot News: ਅਗਨੀਵੀਰ ਅਕਾਸ਼ਦੀਪ ਦੀਆਂ ਅਸਥੀਆਂ ਜਲ ਪ੍ਰਵਾਹ ਨਾ ਕਰਨ ਉਤੇ ਅਡਿੱਗ ਪਰਿਵਾਰ
Ravinder Singh|Updated: Jun 08, 2025, 05:38 PM IST
Share

Faridkot News: ਕੋਟਕਪੂਰਾ ਦੇ ਨਜ਼ਦੀਕੀ ਪਿੰਡ ਚਾਹਿਲ ਵਿੱਚ ਇੱਕ ਪਰਿਵਾਰ ਉਤੇ 15 ਮਈ ਨੂੰ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਪਤਾ ਚੱਲਿਆ ਕਿ ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਤਾਇਨਾਤ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਕਾਬਿਲੇਗੌਰ ਹੈ ਕਿ ਅਕਾਸ਼ਦੀਪ ਦੀ ਸ੍ਰੀਨਗਰ ਸਰਹੱਦ ਉਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਸਦੀ ਅੰਤਿਮ ਯਾਤਰਾ ਮੌਕੇ ਕਈ ਸਿਆਸੀ ਆਗੂ ਅਤੇ ਹੋਰ ਜਥੇਬੰਦੀਆਂ ਦੇ ਆਗੂ ਆਏ ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਨਾਲ ਹੀ ਭਰੋਸਾ ਦਿਵਾਇਆ ਕਿ ਅਕਾਸ਼ਦੀਪ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਅਤੇ ਉਸਦਾ ਬਣਦਾ ਸਨਮਾਨ ਦਿਵਾਉਣ ਲਈ ਲੜਾਈ ਲੜਨਗੇ ਪਰ ਉਸਤੋਂ ਬਾਅਦ ਕਿਸੇ ਨੇ ਵੀ ਪਰਿਵਾਰ ਦੀ ਸਾਰ ਨਹੀਂ ਲਈ।

ਇਥੋਂ ਤੱਕ ਕੇ ਪੰਜਾਬ ਦੀ ਮੌਜੂਦਾ ਸਰਕਾਰ ਦੇ ਨੁਮਾਇੰਦੇ ਵੀ ਪੁੱਜੇ ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਐਲਾਨ ਜਿਸ ਵਿੱਚ ਮ੍ਰਿਤਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਅੱਜ 23 ਦਿਨ ਬੀਤਣ ਉਤੇ ਵੀ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸਨੂੰ ਲੈਕੇ ਪਰਿਵਾਰ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਇਸ ਵਤੀਰੇ ਤੋਂ ਦੁਖੀ ਹੋਏ ਪਰਿਵਾਰ ਨੇ ਫੈਸਲਾ ਲਿਆ ਕੇ ਜਦ ਤੱਕ ਅਕਾਸ਼ਦੀਪ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ ਅਤੇ ਉਸਦਾ ਬਣਦਾ ਸਨਮਾਨ ਨਹੀਂ ਮਿਲਦਾ ਤੱਦ ਤੱਕ ਅਕਾਸ਼ਦੀਪ ਦੀਆਂ ਅਸਥੀਆਂ ਜਲ ਪ੍ਰਵਾਹ ਨਹੀਂ ਕਰਨਗੇ।

ਇਸ ਰੋਸ ਵਜੋਂ ਅੱਜ ਅਕਾਸ਼ਦੀਪ ਦੀ ਮੌਤ ਦੇ 23 ਦਿਨਾਂ ਬਾਅਦ ਵੀ ਉਸਦੀਆਂ ਅਸਥੀਆਂ ਨੂੰ ਆਪਣੇ ਘਰ ਵਿੱਚ ਰੱਖਿਆ ਹੋਇਆ ਹੈ। ਅਕਾਸ਼ਦੀਪ ਦੇ ਮਾਤਾ ਪਿਤਾ ਨੇ ਕਿਹਾ ਕਿ ਸ਼ਰਾਬ ਨਾਲ ਮਰਨ ਵਾਲਿਆਂ ਨੂੰ ਮਿੰਟਾਂ ਵਿੱਚ ਸਰਕਾਰ ਨੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਕਰ ਦਿੱਤਾ ਪਰ ਉਨ੍ਹਾਂ ਦਾ ਜਵਾਨ ਪੁੱਤ ਮਹਿਜ਼ 20 ਸਾਲ ਦੀ ਉਮਰ ਚ ਸ਼ਹੀਦੀ ਜਾਮ ਪੀ ਗਿਆ ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਮੂੰਹੋਂ ਇੱਕ ਸ਼ਬਦ ਵੀ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸਾਨੂੰ ਪੈਸਿਆਂ ਦੀ ਲੋੜ ਨਹੀਂ ਬਸ ਅਸੀਂ ਤਾਂ ਚਾਹੁੰਦੇ ਹਾਂ ਕਿ ਸਾਡੇ ਪੁੱਤ ਨੂੰ ਸ਼ਹੀਦ ਦਾ ਦਰਜਾ ਮਿਲੇ ਅਤੇ ਬਣਦਾ ਮਾਣ ਸਨਮਾਨ ਮਿਲੇ।

ਉਨ੍ਹਾਂ ਅਗਨੀਵੀਰ ਯੋਜਨਾ ਦਾ ਵਿਰੋਧ ਕਰਦੇ ਕਿਹਾ ਕਿ ਅਗਨੀਵੀਰ ਯੋਜਨਾ ਨੌਜਵਾਨੀ ਨਾਲ ਖਿਲਵਾੜ ਹੈ ਜਿਸਨੂੰ ਬੰਦ ਕਰ ਫੌਜ ਵਿੱਚ ਰੈਗੂਲਰ ਭਰਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਡਾ ਛੋਟਾ ਪੁੱਤ ਵੀ ਅਗਨੀਵੀਰ ਲਈ ਤਿਆਰੀ ਕਰ ਰਿਹਾ ਸੀ ਪਰ ਸਰਕਾਰ ਦੀ ਅਗਨੀਵੀਰਾਂ ਪ੍ਰਤੀ ਬੇਰੁਖੀ ਦੇਖ ਉਸਦਾ ਮਨ ਬਦਲ ਗਿਆ ਅਤੇ ਉਸਦੇ 25 ਸਾਥੀ ਵੀ ਅੱਜ ਅਗਨੀਵੀਰ ਦੇ ਤੌਰ ਉਤੇ ਭਰਤੀ ਹੋਣ ਤੋਂ ਗੁਰੇਜ਼ ਕਰਨ ਲੱਗੇ ਹਨ।

Read More
{}{}